ਮਜੀਠਾ- ਪੰਜਾਬ ਵਿਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਮਜੀਠਾ ਹਲਕੇ ਵਿੱਚ ਸਥਿਤੀ ਉਸ ਸਮੇਂ ਕਾਫੀ ਤਣਾਅਪੂਰਨ ਹੋ ਗਈ ਜਦੋਂ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਦੂਜੀ ਧਿਰ ਨਾਲ ਜ਼ਬਰਦਸਤ ਧੱਕਾ-ਮੁੱਕੀ ਹੋਈ। ਜਾਣਕਾਰੀ ਮੁਤਾਬਕ ਚੋਣਾਂ ਦੇ ਮਾਹੌਲ ਵਿੱਚ ਦੋਵਾਂ ਧਿਰਾਂ ਦੇ ਸਮਰਥਕ ਆਹਮੋ-ਸਾਹਮਣੇ ਹੋ ਗਏ, ਜਿਸ ਕਾਰਨ ਹਾਲਾਤ ਕਾਫੀ ਨਾਜ਼ੁਕ ਬਣ ਗਏ। ਇਸ ਟਕਰਾਅ ਦੌਰਾਨ ਤਿੱਖੀ ਬਹਿਸਬਾਜ਼ੀ ਹੋਈ ਅਤੇ ਮਾਹੌਲ ਇੰਨਾ ਗਰਮਾ ਗਿਆ ਕਿ ਇੱਕ-ਦੂਜੇ ਨੂੰ ਸਿੱਧੀਆਂ ਧਮਕੀਆਂ ਦਿੱਤੀਆਂ ਗਈਆਂ।
ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜਦੋਂ ਉਹ ਸਵੇਰੇ ਵੋਟ ਪਾਉਣ ਗਏ ਤਾਂ ਵਾਰਡ ਨੰਬਰ 5 ਵਿੱਚ ਚੋਣਾਂ ਹੋ ਰਹੀਆਂ ਸਨ, ਇਕ ਵਿਅਕਤੀ ਪਰਮਜੀਤ ਸਿੰਘ ਪੰਪਾ ਜੋ ਕਿ ਵਾਰਡ ਨੰਬਰ 6 ਦਾ ਰਹਿਣ ਵਾਲਾ ਹੈ ਅਤੇ ਉਸ ਵੱਲੋਂ ਵਾਰਡ ਨੰਬਰ 5 'ਚ ਆ ਕੇ ਪਹਿਲਾਂ ਗੁੰਡਾਗਰਦੀ ਕੀਤੀ ਗਈ। ਜਿਸ ਤੋਂ ਬਾਅਦ ਪਰਮਜੀਤ ਸਿੰਘ ਪੰਪਾ ਅਤੇ ਅਵਤਾਰ ਸਿੰਘ ਲੱਡੂ ਫਿਰ ਵਾਰਡ ਨੂੰ 9 'ਚ ਆ ਕੇ ਝਗੜਾ ਕਰਨ ਲੱਗ ਪਏ। ਇਸ ਦੌਰਾਨ ਮਜੀਠੀਆ ਨੇ ਕਿਹਾ ਮਜੀਠਾ ਵਿੱਚ ਇਸ ਤਰ੍ਹਾਂ ਦੀਆਂ ਚੋਣਾਂ ਪਹਿਲਾਂ ਕਦੇ ਨਹੀਂ ਹੋਈਆਂ, ਜਿਹੜਾ ਮਾਹੌਲ ਅੱਜ ਦੇਖਣ ਨੂੰ ਮਿਲਿਆ ਹੈ। ਬਿਕਰਮ ਮਜੀਠੀਆ ਨੇ ਇਹ ਵੀ ਕਿਹਾ ਕਿ ਜਦੋਂ ਕਿਸੇ ਵਾਰਡ 'ਚ ਚੋਣਾਂ ਹੁੰਦੀਆਂ ਹਨ ਤਾਂ ਕਿਸੇ ਵਿਅਕਤੀ ਦੀ ਦੂਜੇ ਵਾਰਡ 'ਚ ਆਉਣ ਦੀ ਇਜਾਜ਼ਤ ਨਹੀਂ ਹੁੰਦੀ ।
ਹੰਗਾਮੇ ਦੌਰਾਨ ਮੌਕੇ 'ਤੇ ਮੌਜੂਦ ਭੀੜ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਲੋਕਾਂ ਵੱਲੋਂ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਧੱਕਾ-ਮੁੱਕੀ ਨੇ ਚੋਣਾਂ ਦੀ ਪ੍ਰਕਿਰਿਆ ਦੌਰਾਨ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ 'ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ, ਕਿਉਂਕਿ ਦੋਵਾਂ ਧਿਰਾਂ ਵਿਚਾਲੇ ਹੋਏ ਇਸ ਟਕਰਾਅ ਨੇ ਇਲਾਕੇ ਵਿੱਚ ਕਾਫੀ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਸੀ । ਇਸ ਮੌਕੇ ਪੁਲਸ ਪ੍ਰਸ਼ਾਸਨ ਵੱਲੋਂ ਮੌਕੇ 'ਤੇ ਆ ਕੇ ਹਾਲਾਤ ਨੂੰ ਕਾਬੂ ਕੀਤਾ ਗਿਆ।
ਦੱਸ ਦੇਈਏ ਕਿਇਸ ਹੰਗਾਮੇ ਦੌਰਾਨ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ, ਜਿਸ ਦੇ ਸਿਰ 'ਤੇ ਸੱਟ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਚੋਣ ਕਾਊਂਟਰ ਬੂਥ 'ਤੇ ਹੋਈ ਬਹਿਸ ਤੋਂ ਬਾਅਦ ਵਾਪਰੀ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸ.ਐੱਸ.ਪੀ. ਦਿਹਾਤੀ ਸੋਹੇਲ ਮੀਰ ਖੁਦ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਨੇ ਦਖ਼ਲ ਦੇ ਕੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ ਅਤੇ ਮਾਹੌਲ ਨੂੰ ਹੋਰ ਵਿਗੜਨ ਤੋਂ ਰੋਕਿਆ। ਪੁਲਸ ਵੱਲੋਂ ਦੋਵਾਂ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਂਚ ਲਈ ਥਾਣੇ ਬੁਲਾਇਆ ਗਿਆ ਹੈ। ਪ੍ਰਸ਼ਾਸਨ ਨੇ ਦਾਅਵਾ ਕੀਤਾ ਹੈ ਕਿ ਇਲਾਕੇ ਵਿੱਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਗੜਬੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅੰਮ੍ਰਿਤਸਰ ਦੇ ਹੋਟਲ ’ਚ ਔਰਤ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ ਬਣਾ ਕੇ...
NEXT STORY