ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਖ਼ਿਲਾਫ਼ ਨਿੰਦਣਯੋਗ ਭਾਸ਼ਾ ਵਰਤਣ 'ਤੇ ਸਦਨ 'ਚ ਹੰਗਾਮਾ ਹੋ ਗਿਆ। ਸਦਨ 'ਚ ਬੋਲਦਿਆਂ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਤਾਪ ਸਿੰਘ ਬਾਜਵਾ ਦੀ ਭਾਸ਼ਾ 'ਤੇ ਸਖ਼ਤ ਇਤਰਾਜ਼ ਹੈ। ਉਨ੍ਹਾਂ ਨੇ ਕਿਹਾ ਕਿ ਜਾਂ ਤਾ ਬਾਜਵਾ ਪੂਰੇ ਸਦਨ 'ਚ ਇਸ ਲਈ ਮੁਆਫ਼ੀ ਮੰਗਣ ਜਾਂ ਫਿਰ ਇਹ ਸਾਬਿਤ ਕਰਨ ਕੀ ਇਨ੍ਹਾਂ ਨੇ ਇਹ ਸ਼ਬਦ ਕਿਵੇਂ ਬੋਲੇ। ਇਸ 'ਤੇ ਪ੍ਰਤਾਪ ਸਿੰਘ ਬਾਜਵਾ ਅਤੇ ਇੰਦਰਜੀਤ ਕੌਰ ਮਾਨ ਵਿਚਾਲੇ ਤਿੱਖੀ ਬਹਿਸ ਹੋ ਗਈ। ਇਸੇ ਦਰਮਿਆਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਕ ਪੰਜਾਬੀ ਹੋਣ ਦੇ ਨਾਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪੁਹੰਚੀ ਹੈ।
ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਸੂਬੇ ਭਰ 'ਚ ਸਖ਼ਤ ਹੁਕਮ ਜਾਰੀ, ਦੇਖਿਓ ਕਿਤੇ...
ਉਨ੍ਹਾਂ ਕਿਹਾ ਕਿ ਸੰਤ ਸੀਚੇਵਾਲ ਨੇ ਆਪਣੇ ਜੀਵਨ ਦੇ 16 ਸਾਲ 160 ਕਿਲੋਮੀਟਰ ਲੰਬੀ ਕਾਲੀ ਵੇਈਂ ਨੂੰ ਸਾਫ਼ ਕਰਨ 'ਤੇ ਲਾਏ ਹਨ। ਦੇਸ਼ ਦੇ ਸਭ ਤੋਂ ਨਾਮੀ ਰਾਸ਼ਟਰਪਤੀ ਰਹਿ ਚੁੱਕੇ ਡਾ. ਏ. ਪੀ. ਜੇ. ਅਬਦੁਲ ਕਲਾਮ 2 ਵਾਰ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਆਏ। ਪ੍ਰਤਾਪ ਸਿੰਘ ਬਾਜਵਾ ਨੂੰ ਜਵਾਬ ਦਿੰਦਿਆਂ ਹਰਜੋਤ ਬੈਂਸ ਨੇ ਕਿਹਾ ਕਿ ਏ. ਪੀ. ਜੇ. ਅਬਦੁਲ ਕਲਾਮ ਨੇ ਕਿਹਾ ਸੀ ਕਿ ਸੀਚੇਵਾਲ ਮਾਡਲ ਸਭ ਤੋਂ ਵਧੀਆ ਹੈ। ਸੰਤ ਸੀਚੇਵਾਲ ਨੂੰ ਇਸ ਦੇਸ਼ ਦਾ ਸਭ ਤੋਂ ਵੱਡਾ ਪਦਮਸ਼੍ਰੀ ਐਵਾਰਡ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 2 ਸਰਕਾਰੀ ਛੁੱਟੀਆਂ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਸੰਤ ਸੀਚੇਵਾਲ ਕਿਸੇ ਪਾਰਟੀ ਦੇ ਨਹੀਂ ਹਨ, ਸਗੋਂ ਇਸ ਹਾਊਸ ਦੀ ਅਗਵਾਈ ਕਰਦੇ ਹਨ। ਉਹ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਨਹੀਂ ਹਨ। ਉਨ੍ਹਾਂ ਕਿਹਾ ਕਿ ਇਹ ਇਕੱਲੇ ਪ੍ਰਤਾਪ ਸਿੰਘ ਬਾਜਵਾ ਦਾ ਬਿਆਨ ਹੈ ਜਾਂ ਸਾਰੀ ਕਾਂਗਰਸ ਦਾ ਬਿਆਨ ਹੈ। ਸੰਤ ਸੀਚੇਵਾਲ ਨੇ ਵਾਤਾਵਰਣ ਲਈ ਜੋ ਕੰਮ ਕੀਤਾ ਹੈ, ਉਸ ਦੇ ਦੇਣਾ ਨਹੀਂ ਦਿੱਤਾ ਜਾ ਸਕਦਾ ਹੈ। ਬੈਂਸ ਨੇ ਕਿਹਾ ਕਿ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਪੂਰੇ ਸਦਨ 'ਚ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ 'ਤੇ ਕਾਂਗਰਸ ਵਲੋਂ ਹਾਊਸ 'ਚੋਂ ਵਾਕਆਊਟ ਕਰ ਦਿੱਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਇਸ ਦੇ ਨਾਲ ਦੀ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ 15 ਮਿੰਟਾਂ ਲਈ ਮੁਲਤਵੀ ਕਰ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਸੋਲਰ ਪੈਨਲ ਦਾ ਮੁੱਦਾ, ਮੰਤਰੀ ਅਮਨ ਅਰੋੜਾ ਨੇ ਆਖੀ ਵੱਡੀ ਗੱਲ
NEXT STORY