ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ ਵਿਧਾਨ ਸਭਾ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਹੰਗਾਮੇ ਨਾਲ ਸ਼ੁਰੂ ਹੋਈ। ਵਿਰੋਧੀ ਧਿਰ ਵਲੋਂ ਪਰਵਿੰਦਰ ਝੋਟਾ ਕਤਲ ਮਾਮਲੇ ਸਣੇ ਵੱਖ-ਵੱਖ ਮੁੱਦਿਆਂ 'ਤੇ ਸਰਕਾਰ ਨੂੰ ਘੇਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਸਦਨ 'ਚ ਵੱਧਦੇ ਹੰਗਾਮੇ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੈਂਬਰਾਂ ਨੂੰ ਆਪਣੀਆਂ ਸੀਟਾਂ ’ਤੇ ਬੈਠਣ ਅਤੇ ਸਦਨ ਦੀ ਮਰਿਆਦਾ ਬਣਾਈ ਰੱਖਣ ਲਈ ਕਿਹਾ। ਉਨ੍ਹਾਂ ਮੰਤਰੀ ਨੂੰ ਆਪਣਾ ਜਵਾਬ ਦੇਣ ਲਈ ਕਿਹਾ ਅਤੇ ਸਦਨ ਦੀ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਕੋਸ਼ਿਸ਼ ਕੀਤੀ। ਕਾਂਗਰਸ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਸਦਨ 'ਚ ਵਿਰੋਧ ਜਤਾਉਂਦਿਆਂ ਵਾਕਆਊਟ ਕਰ ਦਿੱਤਾ।
ਇਹ ਵੀ ਪੜ੍ਹੋ : ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਵੱਡਾ ਐਕਸ਼ਨ, ਗੈਰ-ਹਾਜ਼ਰ ਮੁਲਾਜ਼ਮਾਂ ਲਈ ਜਾਰੀ ਕੀਤੇ ਗਏ ਨਵੇਂ ਹੁਕਮ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਦੋਂ ਤੱਕ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਕਾਂਗਰਸ ਆਪਣਾ ਵਿਰੋਧ ਜਾਰੀ ਰੱਖੇਗੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਿਰੋਧੀ ਧਿਰ ਦੇ ਸਵਾਲਾਂ ਦਾ ਸਾਹਮਣਾ ਕਰਨ ਤੋਂ ਭੱਜ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਦਨ ਵਿੱਚ ਮੌਜੂਦ ਹੋਣ ਦੇ ਬਾਵਜੂਦ ਲੋਕਾਂ ਦੇ ਮੁੱਦਿਆਂ ’ਤੇ ਜਵਾਬ ਦੇਣ ਲਈ ਤਿਆਰ ਨਹੀਂ ਹਨ। ਬਾਜਵਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਪੋਸਟਮਾਰਟਮ ਅਤੇ ਉਸ ਤੋਂ ਬਾਅਦ ਸਸਕਾਰ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਲੋਕਾਂ ਵਿੱਚ ਰੋਸ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ-12ਵੀਂ ਦੇ ਨਤੀਜੇ, ਵਿਦਿਆਰਥੀ ਇੰਝ ਕਰਨ ਚੈੱਕ
ਉਨ੍ਹਾਂ ਦਾਅਵਾ ਕੀਤਾ ਕਿ ਝੋਟਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਮੁਹਿੰਮ ਚਲਾ ਰਿਹਾ ਸੀ ਅਤੇ ਉਸ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮਾਮਲੇ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਅਸਤੀਫ਼ੇ ਦੀ ਮੰਗ ਕੀਤੀ। ਦੱਸਣਯੋਗ ਹੈ ਕਿ ਨਸ਼ਿਆਂ ਦਾ ਮੁੱਦਾ ਪੰਜਾਬ ਦੀ ਸਿਆਸਤ 'ਚ ਲਗਾਤਾਰ ਭਖਿਆ ਹੋਇਆ ਹੈ। ਵਿਧਾਨ ਸਭਾ 'ਚ ਹੋਈ ਇਸ ਬਹਿਸ ਦੌਰਾਨ ਵੀ ਸੱਤਾ ਧਿਰ ਅਤੇ ਕਾਂਗਰਸ ਵਿਚਾਲੇ ਇਸ ਮੁੱਦੇ ’ਤੇ ਸਿਆਸੀ ਟਕਰਾਅ ਦੇਖਣ ਨੂੰ ਮਿਲਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਵਿਧਾਨ ਸਭਾ 'ਚ DAP ਖਾਦ ਦੇ ਮੁੱਦੇ 'ਤੇ ਹੰਗਾਮਾ, ਸਪੀਕਰ ਹੋਏ ਤੱਤੇ
NEXT STORY