ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ (ਪੀ. ਐੱਸ. ਈ. ਬੀ.) ਨੇ ਉਸ ਮੀਡੀਆ ਰਿਪੋਰਟ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ, ਜਿਸ 'ਚ ਦਾਅਵਾ ਕੀਤਾ ਗਿਆ ਸੀ ਕਿ ਬੋਰਡ ਦੇ ਅਧਿਕਾਰਤ ਵਟਸਐਪ ਚੈਨਲ ਰਾਹੀਂ ਕੋਈ ਸਿਆਸੀ ਵਿਰੋਧ ਪ੍ਰਦਰਸ਼ਨ ਦਾ ਪੋਸਟਰ ਸਰਕੁਲੇਟ ਕੀਤਾ ਗਿਆ ਸੀ। ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦਾ ਇਸ ਤਰ੍ਹਾਂ ਦਾ ਕੋਈ ਵੀ ਅਧਿਕਾਰਤ ਵਟਸਐਪ ਚੈਨਲ ਨਹੀਂ ਹੈ। ਇਸ ਲਈ ਬੋਰਡ ਨਾਲ ਇਸ ਪੋਸਟਰ ਨੂੰ ਜੋੜਨ ਵਾਲੇ ਸਾਰੇ ਦਾਅਵੇ ਬੇ-ਬੁਨਿਆਦ ਅਤੇ ਤੱਥਾਂ ਤੋਂ ਰਹਿਤ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ, ਸੂਬੇ ਭਰ 'ਚ ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
ਕੀ ਸੀ ਪੂਰਾ ਮਾਮਲਾ?
ਦਰਅਸਲ ਇੱਕ ਨਿਊਜ਼ ਰਿਪੋਰਟ 'ਚ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਹਵਾਲੇ ਨਾਲ ਦਾਅਵਾ ਕੀਤਾ ਗਿਆ ਸੀ ਕਿ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਪ੍ਰਸਤਾਵਿਤ ਪ੍ਰਦਰਸ਼ਨ ਨਾਲ ਜੁੜਿਆ ਇੱਕ ਪੋਸਟਰ ਕਰੀਬ 4.48 ਲੱਖ ਫਾਲੋਅਰਜ਼ ਵਾਲੇ ਪੀ. ਐੱਸ. ਈ. ਬੀ. ਦੇ ਵਟਸਐਪ ਚੈਨਲ ਤੋਂ ਸ਼ੇਅਰ ਕੀਤਾ ਗਿਆ ਹੈ। ਇਸ 'ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਬੋਰਡ ਨੇ ਸਾਫ਼ ਕਰ ਦਿੱਤਾ ਹੈ ਕਿ ਉਨ੍ਹਾਂ ਵੱਲੋਂ ਅਜਿਹਾ ਕੋਈ ਵੀ ਵਟਸਐਪ ਚੈਨਲ ਨਾ ਤਾਂ ਬਣਾਇਆ ਗਿਆ ਹੈ ਅਤੇ ਨਾ ਹੀ ਅਜਿਹੇ ਕਿਸੇ ਪਲੇਟਫਾਰਮ ਨੂੰ ਅਧਿਕਾਰਤ ਸੂਚਨਾਵਾਂ ਸਾਂਝੀਆਂ ਕਰਨ ਲਈ ਅਧਿਕਾਰ ਦਿੱਤਾ ਗਿਆ ਹੈ।
ਸੰਸਥਾ ਦੀ ਨਿਰਪੱਖਤਾ ਅਤੇ ਭਰੋਸੇਯੋਗਤਾ 'ਤੇ ਜ਼ੋਰ
ਪੰਜਾਬ ਸਕੂਲ ਸਿੱਖਿਆ ਬੋਰਡ ਇੱਕ ਕਾਨੂੰਨੀ ਵਿੱਦਿਅਕ ਸੰਸਥਾ ਹੈ, ਜੋ ਸਕੂਲੀ ਸਿੱਖਿਆ, ਪ੍ਰੀਖਿਆਵਾਂ ਅਤੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੀ ਭਲਾਈ ਲਈ ਕੰਮ ਕਰਦੀ ਹੈ। ਬੋਰਡ ਆਪਣੀ ਹਰ ਅਧਿਕਾਰਤ ਜਾਣਕਾਰੀ ਸਿਰਫ਼ ਆਪਣੇ ਪ੍ਰਮਾਣਿਤ ਪਲੇਟਫਾਰਮਾਂ ਰਾਹੀਂ ਹੀ ਸਾਂਝੀ ਕਰਦਾ ਹੈ ਅਤੇ ਆਪਣੀ ਕਾਰਜਸ਼ੁਧਤਾ ਅਤੇ ਨਿਰਪੱਖਤਾ ਨੂੰ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਟੈਸਟ ਦੇਣ ਪੁੱਜੇ ਬਿਨੈਕਾਰਾਂ ਨੂੰ ਝਟਕਾ! ਟਰੈਕ 'ਤੇ ਜਾਣ ਤੋਂ ਪਹਿਲਾਂ ਪੜ੍ਹੋ ਅਹਿਮ ਖ਼ਬਰ
ਬੋਰਡ ਵੱਲੋਂ ਮੀਡੀਆ ਅਤੇ ਲੋਕਾਂ ਨੂੰ ਅਪੀਲ
ਬੋਰਡ ਨੇ ਇਸ ਗੱਲ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ ਕਿ ਬਿਨਾਂ ਕਿਸੇ ਤੱਥ ਦੀ ਪੜਤਾਲ ਕੀਤੇ ਕਿਸੇ ਜਨਤਕ ਸੰਸਥਾ ਬਾਰੇ ਅਜਿਹੀਆਂ ਬੇ-ਬੁਨਿਆਦ ਖ਼ਬਰਾਂ ਪ੍ਰਕਾਸ਼ਿਤ ਕਰ ਦਿੱਤੀਆਂ ਜਾਂਦੀਆਂ ਹਨ। ਇਸ ਨਾਲ ਵਿਦਿਆਰਥੀਆਂ, ਮਾਪਿਆਂ ਅਤੇ ਆਮ ਲੋਕਾਂ 'ਚ ਬੇਲੋੜੀ ਉਲਝਣ ਪੈਦਾ ਹੁੰਦੀ ਹੈ। ਬੋਰਡ ਨੇ ਮੀਡੀਆ ਅਦਾਰਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਸੂਚਨਾ ਨੂੰ ਪ੍ਰਕਾਸਸ਼ਿਤ ਕਰਨ ਜਾਂ ਬੋਰਡ ਨਾਲ ਜੋੜਨ ਤੋਂ ਪਹਿਲਾਂ ਸਬੰਧਿਤ ਅਧਿਕਾਰੀਆਂ ਤੋਂ ਸੱਚਾਈ ਦੀ ਪੁਸ਼ਟੀ ਜ਼ਰੂਰ ਕਰ ਲਈ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ ਗਏ 10 ਮੁਲਜ਼ਮ, ਇਕੋ ਵਾਰ 'ਚ 5 ਮਾਡਿਊਲਾਂ ਦਾ ਪਰਦਾਫਾਸ਼
NEXT STORY