ਲੁਧਿਆਣਾ (ਵਿੱਕੀ) : ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ. ਪੀ. ਐੱਸ. ਸੀ.) ਨੇ ਸਿਵਲ ਸਰਵਿਸਿਜ਼ ਪ੍ਰੀਖਿਆ-2021 ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਯੂ. ਪੀ. ਐੱਸ. ਸੀ. ਦੀ ਅਧਿਕਾਰਿਤ ਵੈੱਬਸਾਈਟ upsc.gov.in ’ਤੇ ਸਿਵਲ ਸਰਵਿਸਿਜ਼ ਪ੍ਰੀਖਿਆ-2021 ਦਾ ਡਿਟੇਲ ਨੋਟੀਫਿਕੇਸ਼ਨ ਅਪਲੋਡ ਕੀਤਾ ਗਿਆ ਹੈ। ਤੁਸੀਂ ਅੱਗੇ ਦਿੱਤੇ ਗਏ ਡਾਇਰੈਕਟ ਲਿੰਕ ’ਤੇ ਸਿਰਫ ਇਕ ਕਲਿੱਕ ਕਰ ਕੇ ਪੂਰਾ ਨੋਟੀਫਿਕੇਸ਼ਨ ਡਾਊਨਲੋਡ ਕਰ ਸਕਦੇ ਹੋ।
ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਲਈ ਅੱਜ ਤੋਂ ਕਰੋ ਅਪਲਾਈ, ਮੁੜ ਖੁੱਲ੍ਹਿਆ ਪੋਰਟਲ
ਨਿਰਧਾਰਿਤ ਸ਼ਡਿਊਲ ਮੁਤਾਬਕ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ. ਪੀ. ਐੱਸ. ਸੀ.) ਸਿਵਲ ਸਰਵਿਸਿਜ਼ ਪ੍ਰੀਲਿਮਸ-2021 ਦਾ ਆਯੋਜਨ ਐਤਵਾਰ, 27 ਜੂਨ ਨੂੰ ਕੀਤਾ ਜਾਵੇਗਾ। ਇਸ ਦੇ ਲਈ ਅਰਜ਼ੀਆਂ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਆਨਲਾਈਨ ਐਪਲੀਕੇਸ਼ਨ ਫਾਰਮ ਦਾ ਲਿੰਕ ਅੱਗੇ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਖੰਨਾ ਨੈਸ਼ਨਲ ਹਾਈਵੇਅ 'ਤੇ ਜ਼ਿੰਦਾ ਸੜੀ ਜਵਾਨ ਕੁੜੀ, ਦਰਦਨਾਕ ਮੰਜ਼ਰ ਦੇਖ ਦਹਿਲੇ ਲੋਕਾਂ ਦੇ ਦਿਲ
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਦੀ ਸਿਵਲ ਸੇਵਾ ਪ੍ਰੀਖਿਆ ਲਈ ਤੁਹਾਨੂੰ ਯੂ. ਪੀ. ਐੱਸ. ਸੀ. ਦੀ ਵੈੱਬਸਾਈਟ upsconline.nic.in ਦੇ ਜ਼ਰੀਏ ਆਨਲਾਈਨ ਅਪਲਾਈ ਕਰਨਾ ਹੋਵੇਗਾ। ਅਰਜ਼ੀਆਂ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਤੁਹਾਡੇ ਕੋਲ ਅਪਲਾਈ ਕਰਨ ਲਈ 24 ਮਾਰਚ 2021 (ਸ਼ਾਮ 6 ਵਜੇ) ਤੱਕ ਦਾ ਸਮਾਂ ਹੈ।
ਨੋਟ : ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ
ਜ਼ਰੂਰੀ ਖ਼ਬਰ : ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਲਈ ਅੱਜ ਤੋਂ ਕਰੋ ਅਪਲਾਈ, ਮੁੜ ਖੁੱਲ੍ਹਿਆ ਪੋਰਟਲ
NEXT STORY