ਪਟਿਆਲਾ (ਪਰਮੀਤ) : ਪੰਜਾਬ 'ਚ ਬੀਤੇ ਦਿਨੀਂ ਪਏ ਭਾਰੀ ਮੀਂਹ ਨੇ ਜਿੱਥੇ ਕਾਫ਼ੀ ਨੁਕਸਾਨ ਕੀਤਾ ਹੈ, ਉੱਥੇ ਹੀ ਹੜ੍ਹ ਵਰਗੇ ਹਾਲਾਤ ਸੂਬੇ 'ਚ ਪੈਦਾ ਹੋ ਗਏ ਹਨ। ਇਸ ਦੇ ਮੱਦੇਨਜ਼ਰ ਸੰਗਰੂਰ-ਦਿੱਲੀ ਹਾਈਵੇਅ ’ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ।
ਇਹ ਵੀ ਪੜ੍ਹੋ : ਰੇਲ ਦਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਲਈ ਅਹਿਮ ਖ਼ਬਰ, ਰੱਦ ਹੋ ਗਈਆਂ ਇਹ ਟਰੇਨਾਂ
ਇੱਥੇ ਪਾਤੜਾਂ ਤੋਂ ਖਨੌਰੀ ਰਸਤੇ 'ਤੇ ਪੁਲ ਨੁਕਸਾਨਿਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਰਸਤੇ ਦੀ ਥਾਂ ਬਦਲਵੇਂ ਰਸਤੇ ਦੀ ਵਰਤੋਂ ਕੀਤੀ ਜਾਵੇ। ਇਸ ਰਸਤੇ ’ਤੇ ਹੜ੍ਹ ਦੇ ਪਾਣੀ ਦਾ ਤੇਜ਼ ਵਹਾਅ ਹੈ।
ਇਹ ਵੀ ਪੜ੍ਹੋ : ਇੱਕ ਹਫ਼ਤੇ ਅੰਦਰ ਫੀਲਡ 'ਚ ਉਤਰਨਗੇ ਸੁਨੀਲ ਜਾਖੜ, ਤਿਆਰ ਕੀਤਾ ਜਾ ਰਿਹਾ ਪ੍ਰੋਗਰਾਮ
ਦੱਸਣਯੋਗ ਹੈ ਕਿ ਭਾਰੀ ਮੀਂਹ ਕਾਰਨ ਕਈ ਇਲ਼ਾਕਿਆਂ 'ਚ ਨਹਿਰਾਂ ਦਾ ਪਾਣੀ ਉਫ਼ਾਨ 'ਤੇ ਚੱਲ ਰਿਹਾ ਹੈ ਅਤੇ ਬਹੁਤੀਆਂ ਥਾਵਾਂ ਨੂੰ ਬੰਨ੍ਹ ਟੁੱਟ ਰਹੇ ਹਨ, ਜਿਸ ਕਾਰਨ ਪਾਣੀ ਲੋਕਾਂ ਦੇ ਘਰਾਂ 'ਚ ਦਾਖ਼ਲ ਹੋ ਰਿਹਾ ਹੈ। ਲੋਕਾਂ ਨੂੰ ਇਨ੍ਹਾਂ ਹਾਲਾਤ ਦਰਮਿਆਨ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਰਵੀਨਾ ਰਾਣੀ ਮਿੱਤਲ ਨੇ ਰੌਸ਼ਨ ਕੀਤਾ ਪੰਜਾਬ ਦਾ ਨਾਂ, ਇੰਗਲੈਂਡ ’ਚ ਬਣੀ ਵਕੀਲ
NEXT STORY