Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    8:42:45 PM

  • punjab congress notice

    ਪੰਜਾਬ ਕਾਂਗਰਸ ਦੇ ਆਗੂ ਨੂੰ ਨੋਟਿਸ ਜਾਰੀ, 3 ਦਿਨਾਂ...

  • big incident in punjab

    ਪੰਜਾਬ 'ਚ ਭਿਆਨਕ ਹਾਦਸਾ! ਡਿਊਟੀ ਦੌਰਾਨ ਤਿੰਨ...

  • big news voter list after sir

    SIR ਮਗਰੋਂ ਵੋਟਰ ਸੂਚੀ 'ਚੋਂ ਨਾਂ ਕੱਟੇ ਜਾਣ...

  • special on punjab  s weather

    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24 ਗ੍ਰਿਫ਼ਤਾਰ

PUNJAB News Punjabi(ਪੰਜਾਬ)

‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24 ਗ੍ਰਿਫ਼ਤਾਰ

  • Edited By Inder Prajapati,
  • Updated: 08 Jul, 2026 09:34 PM
Punjab
us takes major action against lawrence goldie gang
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਧਵਨ) – ਅਮਰੀਕੀ ਨਿਆਂ ਵਿਭਾਗ ਨੇ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਖ਼ਿਲਾਫ਼ ਹੁਣ ਤੱਕ ਦੀਆਂ ਸਭ ਤੋਂ ਵੱਡੀਆਂ ਕਾਰਵਾਈਆਂ ਵਿਚੋਂ ਇਕ ‘ਆਪ੍ਰੇਸ਼ਨ ਹਾਰਡ ਬਾਲ’ ਚਲਾਉਂਦੇ ਹੋਏ ਭਾਰਤੀ ਮੂਲ ਦੇ ਕਈ ਖਤਰਨਾਕ ਗੈਂਗਸਟਰਾਂ ਦੇ ਨੈੱਟਵਰਕ ’ਤੇ ਵੱਡਾ ਸ਼ਿਕੰਜਾ ਕੱਸਿਆ ਹੈ। ਇਸ ਸਾਂਝੀ ਮੁਹਿੰਮ ਤਹਿਤ ਅਮਰੀਕਾ ਨੇ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ, ਰੋਹਿਤ ਗੋਦਾਰਾ, ਜੱਗੂ ਭਗਵਾਨਪੁਰੀਆ ਸਮੇਤ 37 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ, ਜਿਸ ਵਿਚ ਪੰਜਾਬ ਪੁਲਸ ਦਾ ਇਕ ਐੱਸ. ਐੱਚ. ਓ. ਵੀ ਸ਼ਾਮਲ ਹੈ। ਇਸ ਮੁਹਿੰਮ ਦੌਰਾਨ ਅਮਰੀਕਾ, ਕੈਨੇਡਾ ਅਤੇ ਯੂਰਪ ਤੋਂ 24 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ 10 ਮੁਲਜ਼ਮ ਫ਼ਰਾਰ ਦੱਸੇ ਗਏ ਹਨ।

ਅਮਰੀਕੀ ਜਾਂਚ ਏਜੰਸੀਆਂ ਅਨੁਸਾਰ ਇਹ ਨੈੱਟਵਰਕ ਸਿਰਫ਼ ਭਾਰਤ ਤੱਕ ਸੀਮਤ ਨਹੀਂ ਸੀ, ਬਲਕਿ ਅਮਰੀਕਾ, ਕੈਨੇਡਾ, ਬ੍ਰਿਟੇਨ, ਯੂਰਪ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਤੱਕ ਫੈਲਿਆ ਹੋਇਆ ਸੀ। ਦੋਸ਼ ਹੈ ਕਿ ਇਹ ਗਿਰੋਹ ਕਤਲ, ਸੁਪਾਰੀ ਕਿਲਿੰਗ, ਰੰਗਦਾਰੀ, ਡਰੱਗ ਸਮੱਗਲਿੰਗ, ਹਥਿਆਰਾਂ ਦੀ ਸਪਲਾਈ, ਅਗਵਾ, ਮਨੁੱਖੀ ਤਸਕਰੀ (ਹਿਊਮਨ ਟ੍ਰੈਫਿਕਿੰਗ) ਅਤੇ ਮਨੀ ਲਾਂਡਰਿੰਗ ਵਰਗੇ ਸੰਗਠਿਤ ਅਪਰਾਧਾਂ ਵਿਚ ਸਰਗਰਮ ਸੀ।

‘ਆਪ੍ਰੇਸ਼ਨ ਹਾਰਡ ਬਾਲ’ ਤਹਿਤ 13 ਮੁਲਜ਼ਮਾਂ ਨੂੰ ਅਮਰੀਕਾ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਵਿਚੋਂ 11 ਕੈਲੀਫੋਰਨੀਆ, ਇਕ ਇੰਡੀਆਨਾ ਅਤੇ ਇਕ ਜਾਰਜੀਆ ਤੋਂ ਫੜਿਆ ਗਿਆ। ਇਸ ਤੋਂ ਇਲਾਵਾ ਕੈਨੇਡਾ ਤੋਂ 3 ਅਤੇ ਸਪੇਨ ਤੋਂ ਇਕ ਮੁਲਜ਼ਮ ਗ੍ਰਿਫ਼ਤਾਰ ਹੋਇਆ। 7 ਮੁਲਜ਼ਮ ਪਹਿਲਾਂ ਹੀ ਹੋਰ ਮਾਮਲਿਆਂ ਵਿਚ ਜੇਲ ਵਿਚ ਬੰਦ ਸਨ। ਜਾਂਚ ਏਜੰਸੀਆਂ ਅਨੁਸਾਰ ਅਜੇ 7 ਮੁਲਜ਼ਮ ਅਮਰੀਕਾ, 2 ਭਾਰਤ ਅਤੇ ਇਕ ਯੂਰਪ ’ਚ ਫ਼ਰਾਰ ਹੈ, ਜਿਨ੍ਹਾਂ ਦੀ ਭਾਲ ਜਾਰੀ ਹੈ।

ਸਾਂਝੀ ਮੁਹਿੰਮ ਦੌਰਾਨ ਜਾਂਚ ਏਜੰਸੀਆਂ ਨੇ ਤਕਰੀਬਨ 1,000 ਕਿਲੋ ਕੋਕੀਨ, ਇਕ ਕਿਲੋ ਹੈਰੋਇਨ, 40 ਹਜ਼ਾਰ ਅਮਰੀਕੀ ਡਾਲਰ ਨਕਦ ਅਤੇ 12 ਹਥਿਆਰ ਬਰਾਮਦ ਕੀਤੇ। ਇਸ ਤੋਂ ਇਲਾਵਾ ਕੈਲੀਫੋਰਨੀਆ ਦੇ ਸੈਕਰਾਮੈਂਟੋ ਵਿਚ 23 ਅਤੇ ਲਾਸ ਏਂਜਲਸ ਖੇਤਰ ਵਿਚ 11 ਥਾਵਾਂ ’ਤੇ ਇਕੋ ਵੇਲੇ ਛਾਪੇਮਾਰੀ ਕੀਤੀ ਗਈ।

ਚਾਰਜਸ਼ੀਟ ਵਿਚ ਕਿਹਾ ਗਿਆ ਹੈ ਕਿ 33 ਸਾਲਾ ਲਾਰੈਂਸ ਬਿਸ਼ਨੋਈ, ਜੋ ਕਈ ਸਾਲਾਂ ਤੋਂ ਭਾਰਤ ਦੀ ਜੇਲ ਵਿਚ ਬੰਦ ਹੈ, ਕਥਿਤ ਤੌਰ ’ਤੇ ਜੇਲ ਦੇ ਅੰਦਰ ਸਮੱਗਲਿੰਗ ਰਾਹੀਂ ਪਹੁੰਚਾਏ ਗਏ ਮੋਬਾਈਲ ਫ਼ੋਨਾਂ ਅਤੇ ਇੰਟਰਨੈੱਟ ਕਾਲਿੰਗ ਦੇ ਜ਼ਰੀਏ ਆਪਣੇ ਪੂਰੇ ਨੈੱਟਵਰਕ ਦਾ ਸੰਚਾਲਨ ਕਰਦਾ ਸੀ। ਜਾਂਚ ਏਜੰਸੀਆਂ ਦਾ ਦੋਸ਼ ਹੈ ਕਿ ਉਹ ਕਤਲ, ਸਿਆਸੀ ਕਤਲ, ਰੰਗਦਾਰੀ, ਅਗਵਾ, ਡਰੱਗ ਸਮੱਗਲਿੰਗ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਦੀ ਯੋਜਨਾ ਬਣਾ ਕੇ ਆਪਣੇ ਸਾਥੀਆਂ ਨੂੰ ਨਿਰਦੇਸ਼ ਦਿੰਦਾ ਸੀ।

ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਦੀ ਅਹਿਮ ਭੂਮਿਕਾ
ਅਮਰੀਕੀ ਜਾਂਚ ਅਨੁਸਾਰ ਗੋਲਡੀ ਬਰਾੜ ਉੱਤਰੀ ਅਮਰੀਕਾ ਵਿਚ ਅਤੇ ਰੋਹਿਤ ਗੋਦਾਰਾ ਯੂਰਪ ਵਿਚ ਬਿਸ਼ਨੋਈ ਗੈਂਗ ਦੇ ਮੁੱਖ ਆਪ੍ਰੇਸ਼ਨਲ ਕਮਾਂਡਰ ਸਨ। ਦੋਵਾਂ ’ਤੇ ਦੋਸ਼ ਹੈ ਕਿ ਉਹ ਲਾਰੈਂਸ ਬਿਸ਼ਨੋਈ ਦੇ ਨਿਰਦੇਸ਼ਾਂ ਨੂੰ ਵੱਖ-ਵੱਖ ਦੇਸ਼ਾਂ ਵਿਚ ਲਾਗੂ ਕਰਵਾਉਂਦੇ ਸਨ ਅਤੇ ਗੈਂਗ ਦੀਆਂ ਗਤੀਵਿਧੀਆਂ ਦਾ ਸੰਚਾਲਨ ਕਰਦੇ ਸਨ।

ਨਿੱਝਰ ਕਤਲਕਾਂਡ ਦਾ ਵੀ ਜ਼ਿਕਰ
ਚਾਰਜਸ਼ੀਟ ਵਿਚ ਜੂਨ, 2023 ’ਚ ਕੈਨੇਡਾ ਦੇ ਸਰੀ ਸ਼ਹਿਰ ਵਿਚ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਵੀ ਜ਼ਿਕਰ ਕੀਤਾ ਗਿਆ ਹੈ। ਅਮਰੀਕੀ ਸਰਕਾਰੀ ਧਿਰ ਦਾ ਦੋਸ਼ ਹੈ ਕਿ ਇਸ ਕਤਲ ਦਾ ਹੁਕਮ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਦਿੱਤਾ ਸੀ। ਹਾਲਾਂਕਿ ਅਮਰੀਕੀ ਨਿਆਂ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਇਹ ਦੋਸ਼ ਜਾਂਚ ਅਤੇ ਮੁਕੱਦਮੇ ਦਾ ਹਿੱਸਾ ਹਨ ਅਤੇ ਇਨ੍ਹਾਂ ’ਤੇ ਅੰਤਿਮ ਫ਼ੈਸਲਾ ਅਦਾਲਤ ਵੱਲੋਂ ਸੁਣਵਾਈ ਤੋਂ ਬਾਅਦ ਹੀ ਹੋਵੇਗਾ।

ਅਦਾਕਾਰ ਅਤੇ ਗਾਇਕ ਦੇ ਘਰ ਫਾਇਰਿੰਗ ਦਾ ਜ਼ਿਕਰ
ਚਾਰਜਸ਼ੀਟ ਅਨੁਸਾਰ ਨਵੰਬਰ, 2023 ਵਿਚ ਕੈਨੇਡਾ ’ਚ ਰਹਿਣ ਵਾਲੇ ਇਕ ਪ੍ਰਮੁੱਖ ਭਾਰਤੀ ਅਦਾਕਾਰ ਅਤੇ ਗਾਇਕ ਦੇ ਘਰ ’ਤੇ ਹੋਈ ਫਾਇਰਿੰਗ ਦੀ ਜ਼ਿੰਮੇਵਾਰੀ ਵੀ ਕਥਿਤ ਤੌਰ ’ਤੇ ਬਿਸ਼ਨੋਈ ਗੈਂਗ ਨੇ ਲਈ ਸੀ। ਇਸ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਪੰਜਾਬੀ ਭਾਸ਼ਾ ਵਿਚ ਧਮਕੀ ਭਰਿਆ ਸੰਦੇਸ਼ ਵੀ ਪੋਸਟ ਕੀਤਾ ਗਿਆ ਸੀ।

ਜਾਂਚ ਏਜੰਸੀਆਂ ਦਾ ਕਹਿਣਾ ਹੈ ਕਿ ਗੈਂਗ ਨੂੰ ਸਭ ਤੋਂ ਵੱਡੀ ਆਮਦਨ ਅੰਤਰਰਾਸ਼ਟਰੀ ਡਰੱਗ ਸਮੱਗਲਿੰਗ ਤੋਂ ਹੁੰਦੀ ਸੀ। ਚਾਰਜਸ਼ੀਟ ਅਨੁਸਾਰ ਨਵੰਬਰ, 2024 ਵਿਚ ਅਮਰੀਕਾ ਤੋਂ ਕੈਨੇਡਾ ਭੇਜੀ ਜਾ ਰਹੀ 49 ਕਿਲੋ ਕੋਕੀਨ ਜ਼ਬਤ ਕੀਤੀ ਗਈ ਸੀ। ਇਸ ਤੋਂ ਇਲਾਵਾ ਮਾਰਚ, 2024 ਤੋਂ ਜੁਲਾਈ, 2025 ਦੇ ਵਿਚਕਾਰ ਲੱਗਭਗ 520 ਕਿਲੋ ਕੋਕੀਨ ਵਿਰੋਧੀ ਡਰੱਗ ਸਮੱਗਲਰਾਂ ਤੋਂ ਲੁੱਟਣ ਦੇ ਵੀ ਦੋਸ਼ ਲਾਏ ਗਏ ਹਨ। ਜਾਂਚਕਰਤਾਵਾਂ ਦਾ ਦਾਅਵਾ ਹੈ ਕਿ ਇਸੇ ਪੈਸੇ ਨਾਲ ਗੈਂਗ ਆਪਣੇ ਅੰਤਰਰਾਸ਼ਟਰੀ ਨੈੱਟਵਰਕ ਦਾ ਵਿਸਤਾਰ ਕਰਦਾ ਸੀ।

ਦੂਜੀ ਚਾਰਜਸ਼ੀਟ ਵਿਚ ਜੱਗੂ ਭਗਵਾਨਪੁਰੀਆ ਅਤੇ ਉਸ ਦੇ 16 ਸਾਥੀਆਂ ਨੂੰ ਮੁਲਜ਼ਮ ਬਣਾਇਆ ਗਿਆ ਹੈ। ਜਾਂਚ ਏਜੰਸੀਆਂ ਦਾ ਦਾਅਵਾ ਹੈ ਕਿ ਇਸ ਗੈਂਗ ਦੇ ਦੁਨੀਆ ਭਰ ਵਿਚ 1,000 ਤੋਂ ਵੱਧ ਮੈਂਬਰ ਅਤੇ ਸਾਥੀ ਹਨ, ਜਦਕਿ ਇਕੱਲੇ ਅਮਰੀਕਾ ਵਿਚ 100 ਤੋਂ ਵੱਧ ਮੈਂਬਰ ਸਰਗਰਮ ਹਨ। ਇਸ ਗਿਰੋਹ ’ਤੇ ਕਤਲ, ਸੁਪਾਰੀ ਕਿਲਿੰਗ, ਅਗਵਾ, ਹਥਿਆਰਾਂ ਦੀ ਸਮੱਗਲਿੰਗ, ਡਰੱਗਜ਼ ਕਾਰੋਬਾਰ ਅਤੇ ਰੰਗਦਾਰੀ ਵਰਗੇ ਗੰਭੀਰ ਦੋਸ਼ ਲਾਏ ਗਏ ਹਨ।

ਚਾਰਜਸ਼ੀਟ ਵਿਚ ਇਹ ਵੀ ਦੋਸ਼ ਲਾਇਆ ਗਿਆ ਹੈ ਕਿ ਗੈਂਗ ਨੇ ਭਾਰਤ ਵਿਚ ਕੁਝ ਭ੍ਰਿਸ਼ਟ ਪੁਲਸ ਅਤੇ ਸਰਕਾਰੀ ਅਧਿਕਾਰੀਆਂ ਦਾ ਇਸਤੇਮਾਲ ਕਰ ਕੇ ਵਿਰੋਧੀਆਂ ਖ਼ਿਲਾਫ਼ ਝੂਠੇ ਮਾਮਲੇ ਦਰਜ ਕਰਵਾਏ ਅਤੇ ਬਾਅਦ ਵਿਚ ਸਮਝੌਤੇ ਦੇ ਨਾਂ ’ਤੇ ਵਸੂਲੀ ਕੀਤੀ।

ਤੀਜੀ ਚਾਰਜਸ਼ੀਟ ਵਿਚ ਰਵਿੰਦਰ ਸਿੰਘ ਢਾਂਡਾ ਉਰਫ਼ ਰੈਂਡੀ, ਰੌਲੈਕਸ ਅਤੇ ਜੌਨ ਵਿਕ ਸਮੇਤ 11 ਲੋਕਾਂ ’ਤੇ ਦੋਸ਼ ਲਾਏ ਗਏ ਹਨ। ਜਾਂਚ ਅਨੁਸਾਰ ਇਹ ਨੈੱਟਵਰਕ ਅਮਰੀਕਾ ਤੋਂ ਕੈਨੇਡਾ ਤੱਕ ਹਰ ਹਫ਼ਤੇ ਸੈਂਕੜੇ ਕਿਲੋਗ੍ਰਾਮ ਕੋਕੀਨ ਅਤੇ ਮੈਥਾਮਫੇਟਾਮਾਈਨ ਦੀ ਸਮੱਗਲਿੰਗ ਕਰਦਾ ਸੀ। ਡਰੱਗਜ਼ ਨੂੰ ਲੰਮੀ ਦੂਰੀ ਤੈਅ ਕਰਨ ਵਾਲੇ ਟਰੱਕਾਂ ਅਤੇ ਖੇਤੀਬਾੜੀ ਦੇ ਕੰਮਾਂ ਵਿਚ ਵਰਤੇ ਜਾਣ ਵਾਲੇ ਵਾਹਨਾਂ ’ਚ ਲੁਕੋ ਕੇ ਸਰਹੱਦ ਪਾਰ ਪਹੁੰਚਾਇਆ ਜਾਂਦਾ ਸੀ। ਇਨ੍ਹਾਂ ’ਤੇ ਜੁਲਾਈ, 2023 ਤੋਂ ਨਵੰਬਰ, 2024 ਦੇ ਵਿਚਕਾਰ 430 ਕਿਲੋਗ੍ਰਾਮ ਤੋਂ ਵੱਧ ਕੋਕੀਨ ਦੀ ਸਮੱਗਲਿੰਗ ਦੇ ਦੋਸ਼ ਲਾਏ ਗਏ ਹਨ।

‘ਆਪ੍ਰੇਸ਼ਨ ਹਾਰਡ ਬਾਲ’ ਵਿਚ ਐੱਫ. ਬੀ. ਆਈ. , ਡਰੱਗ ਐਨਫੋਰਸਮੈਂਟ ਐਡਮਿਨਿਸਟ੍ਰੇਸ਼ਨ, ਰਾਇਲ ਕੈਨੇਡੀਅਨ ਮਾਊਂਟਿਡ ਪੁਲਸ, ਲਾਸ ਏਂਜਲਸ ਪੁਲਸ, ਅਮਰੀਕੀ ਕਸਟਮ ਏਜੰਸੀ, ਸਪੇਨ ਦੀਆਂ ਸੁਰੱਖਿਆ ਏਜੰਸੀਆਂ ਸਮੇਤ ਕਈ ਅੰਤਰਰਾਸ਼ਟਰੀ ਜਾਂਚ ਏਜੰਸੀਆਂ ਨੇ ਸਾਂਝੇ ਤੌਰ ’ਤੇ ਕਾਰਵਾਈ ਕੀਤੀ। ਅਮਰੀਕੀ ਨਿਆਂ ਵਿਭਾਗ ਨੇ ਕਿਹਾ ਹੈ ਕਿ ਇਹ ਮੁਹਿੰਮ ਸਿਰਫ਼ ਇਕ ਸ਼ੁਰੂਆਤ ਹੈ ਅਤੇ ਭਵਿੱਖ ਵਿਚ ਵੀ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਨੈੱਟਵਰਕ ਖ਼ਿਲਾਫ਼ ਇਸੇ ਤਰ੍ਹਾਂ ਦੀ ਸਾਂਝੀ ਕਾਰਵਾਈ ਜਾਰੀ ਰਹੇਗੀ।
 

  • Operation Hard Ball
  • US Department
  • Lawrence Bishnoi
  • Goldy Brar
  • Jaggu Bhagwanpuria

ਅਰਮੀਨੀਆ ਤੋਂ ਮੰਦਭਾਗੀ ਖ਼ਬਰ! ਰੋਜ਼ੀ-ਰੋਟੀ ਲਈ ਵਿਦੇਸ਼ ਗਈ ਪੰਜਾਬੀ ਕੁੜੀ ਦੀ ਮੌਤ

NEXT STORY

Stories You May Like

  • delhi police chargesheet
    ਦਿੱਲੀ ਪੁਲਸ ਦੀ ਵੱਡੀ ਕਾਰਵਾਈ ! ਇਰਾਨੀ ਗੈਂਗ ਦੇ ਸਰਗਨੇ ਖ਼ਿਲਾਫ਼ ਦਰਜ ਕੀਤੀ ਚਾਰਜਸ਼ੀਟ
  • major police action against famous social media influencer baba burger wala
    ਸੋਸ਼ਲ ਮੀਡੀਆ 'ਤੇ ਮਸ਼ਹੂਰ ਪੰਜਾਬ ਦੇ ਇਸ ਇੰਫਲੂਐਂਸਰ 'ਤੇ ਪੁਲਸ ਦੀ ਵੱਡੀ ਕਾਰਵਾਈ
  • 9 500 rupees  bribe  asi rajni  arrested
    9,500 ਰੁਪਏ ਦੀ ਰਿਸ਼ਵਤ ਲੈਂਦੇ ASI ਰੰਗੇ ਹੱਥੀਂ ਗ੍ਰਿਫ਼ਤਾਰ, ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ
  • special camps will be held at polling booths on october 24
    ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ 24 ਅਕਤੂਬਰ ਨੂੰ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ
  • joint operation by mining department against illegal mining in pathankot
    ਪਠਾਨਕੋਟ 'ਚ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਪੁਲਸ ਤੇ ਮਾਈਨਿੰਗ ਵਿਭਾਗ ਦੀ ਸਾਂਝੀ ਕਾਰਵਾਈ, 4 ਮੁਲਜ਼ਮ ਗ੍ਰਿਫ਼ਤਾਰ
  • inspector raid ludhiana
    ਲੁਧਿਆਣਾ 'ਚ ਰੇਡ ਦੌਰਾਨ ਵੱਡੀ ਕਾਰਵਾਈ, ਇੰਸਪੈਕਟਰ ਗ੍ਰਿਫ਼ਤਾਰ
  • 7 accused arrested in major operation by amritsar police
    ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ 'ਚ 7 ਮੁਲਜ਼ਮ ਗ੍ਰਿਫਤਾਰ, ਖ਼ਤਰਨਾਕ ਹਥਿਆਰ ਤੇ 20 ਕਿਲੋ ਹੈਰੋਇਨ ਬਰਾਮਦ
  • trai new rules complaints can be registered within 24 hours fine of 20 lakhs
    TRAI ਨੇ ਲਾਗੂ ਕੀਤੇ ਨਵੇਂ ਨਿਯਮ :  24 ਘੰਟੇ ਦਰਜ ਹੋ ਸਕਣਗੀਆਂ ਸ਼ਿਕਾਇਤਾਂ, 20 ਲੱਖ ਦੇ ਜੁਰਮਾਨੇ ਦੀ ਵਿਵਸਥਾ
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • alliance  akali bjp  narendra modi
      ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM ਚਿਹਰਾ, ਮੋਦੀ ਕਰਨਗੇ ਵੱਡੀ...
    • gurdwara manji sahib  arrested  accused
      ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ
    • thar youth tire
      ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ ਗੋਲੀਬਾਰੀ, ਫਟੇ ਟਾਇਰਾਂ ਨਾਲ...
    • bjp  narendra modi  sukhbir badal  alliance
      ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ ਪਰਿਵਾਰ, ਹੋਣ ਜਾ ਰਹੈ ਵੱਡਾ...
    • lifting in tajoke
      ਅਨਾਜ ਮੰਡੀਆਂ ’ਚ ਝੋਨੇ ਦੇ ਅੰਬਾਰ, ਲਿਫਟਿੰਗ ਦੀ ਮੱਠੀ ਰਫ਼ਤਾਰ ਨੇ ਖੜ੍ਹੀ ਕੀਤੀ...
    • accident  person  death
      ਸੜਕ ਹਾਦਸੇ ਵਿਚ ਮੰਦਬੁੱਧੀ ਵਿਅਕਤੀ ਦੀ ਮੌਤ
    • land  mutation  revenue department
      21 ਕਨਾਲਾਂ 12 ਮਰਲੇ ਜ਼ਮੀਨ ਦਾ ਜਾਅਲੀ ਦਸਤਾਵੇਜ਼ ਤਿਆਰ ਕਰ ਮਾਲ ਵਿਭਾਗ ’ਚ ਇੰਤਕਾਲ...
    • punjab aqi air pollution
      ਪੰਜਾਬ ਦਾ ਇਹ ਸ਼ਹਿਰ ਬਣਿਆ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਇਲਾਕਾ! 1100 ਤੋਂ ਟੱਪਿਆ AQI
    • 11 people from 3 gangs arrested in amritsar
      ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ...
    • daljit singh s postmortem will be held tomorrow
      ਭਲਕੇ ਦਲਜੀਤ ਸਿੰਘ ਦਾ ਹੋਵੇਗਾ ਪੋਸਟਮਾਰਟਮ, ਸਸਕਾਰ ਬਾਰੇ ਹਾਈਕੋਰਟ ਨੇ ਜਾਰੀ ਕੀਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +