ਅੰਮ੍ਰਿਤਸਰ: ਅਮਰੀਕਾ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਸਖ਼ਤੀ ਜਾਰੀ ਹੈ। ਪਿਛਲੇ ਹਫ਼ਤੇ ਹੀ ਅਮਰੀਕਾ ਵੱਲੋਂ 104 ਭਾਰਤੀਆਂ ਨੂੰ ਡਿਪੋਰਟ ਕਰ ਕੇ ਭਾਰਤ ਭੇਜਿਆ ਗਿਆ ਸੀ। ਹੁਣ ਸੂਤਰਾਂ ਮੁਤਾਬਕ ਅਮਰੀਕਾ ਵੱਲੋਂ ਇਕ ਹੋਰ ਫ਼ਲਾਈਟ ਰਾਹੀਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਗਏ ਭਾਰਤੀਆਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ। ਪਹਿਲੀ ਫ਼ਲਾਈਟ ਦੀ ਤਰ੍ਹਾਂ ਹੀ ਇਸ ਫ਼ਲਾਈਟ ਨੂੰ ਵੀ ਅੰਮ੍ਰਿਤਸਰ ਏਅਰਪੋਰਟ 'ਤੇ ਹੀ ਲੈਂਡ ਕਰਵਾਇਆ ਜਾਵੇਗਾ ਤੇ ਉੱਥੋਂ ਚੈਕਿੰਗ ਮਗਰੋਂ ਸਾਰਿਆਂ ਨੂੰ ਆਪੋ-ਆਪਣੇ ਸੂਬਿਆਂ ਵੱਲ ਭੇਜ ਦਿੱਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਅਮਰੀਕਾ ਤੋਂ Deport ਹੋ ਕੇ ਆਇਆ ਪੰਜਾਬੀ ਗ੍ਰਿਫ਼ਤਾਰ, ਪੈਸਾ ਕਮਾਉਣ ਦੇ ਚੱਕਰ 'ਚ ਕੀਤਾ ਵੱਡਾ ਕਾਂਡ
ਸੂਤਰਾਂ ਦੀ ਮੰਨੀਏ ਤਾਂ ਇਸ ਫ਼ਲਾਈਟ ਰਾਹੀਂ ਅਮਰੀਕਾ ਵੱਲੋਂ ਤਕਰੀਬਨ 170 ਤੋਂ 180 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਭਾਰਤ ਭੇਜਿਆ ਜਾ ਸਕਦਾ ਹੈ। ਹਾਲਾਂਕਿ ਇਸ ਬਾਰੇ ਅਜੇ ਤਕ ਕੋਈ ਅਧਿਕਾਰਤ ਤੌਰ 'ਤੇ ਬਿਆਨ ਸਾਹਮਣੇ ਨਹੀਂ ਆਇਆ। ਉੱਥੇ ਹੀ ਅਮਰੀਕਾ ਵੱਲੋਂ ਡਿਪੋਰਟ ਕੀਤੇ ਜਾ ਰਹੇ ਭਾਰਤੀਆਂ ਦੀ ਫ਼ਲਾਈਟ ਦਿੱਲੀ ਏਅਰਪੋਰਟ ਦੀ ਬਜਾਏ ਅੰਮ੍ਰਿਤਸਰ ਏਅਰਪੋਰਟ 'ਤੇ ਹੀ ਲੈਂਡ ਕਰਵਾਉਣ 'ਤੇ ਵੀ ਕਈ ਤਰ੍ਹਾਂ ਦੀ ਸਵਾਲ ਚੁੱਕੇ ਜਾ ਰਹੇ ਹਨ। ਇਸ ਦੇ ਨਾਲ ਹੀ ਗੈਰ-ਕਾਨੂੰਨੀ ਪ੍ਰਵਾਸੀਆਂ ਨਾਲ ਕੀਤੇ ਜਾ ਰਹੇ ਸਲੂਕ ਦੀ ਵੀ ਹਰ ਪਾਸਿਓਂ ਨਿਖੇਧੀ ਕੀਤੀ ਜਾ ਰਹੀ ਹੈ। ਪਹਿਲੀ ਫ਼ਲਾਈਟ ਵਿਚ ਡਿਪੋਰਟ ਕੀਤੇ ਗਏ ਭਾਰਤੀਆਂ ਦੇ ਹੱਥਾਂ ਵਿਚ ਹੱਥਕੜੀਆਂ ਤੇ ਪੈਰਾਂ ਵਿਚ ਬੇੜੀਆਂ ਪਾ ਕੇ ਭੇਜਿਆ ਗਿਆ ਸੀ, ਜਿਸ ਨੂੰ ਲੈ ਕੇ ਭਾਰਤ ਦੀ ਸੰਸਦ ਤਕ ਵੀ ਹੰਗਾਮਾ ਹੋ ਚੁੱਕਿਆ ਹੈ।
ਇਹ ਖ਼ਬਰ ਵੀ ਪੜ੍ਹੋ - Deport ਹੋ ਕੇ ਆਏ ਪੰਜਾਬੀ ਨੇ ਬੰਨ੍ਹ ਕੇ ਕੁੱਟਿਆ ਟ੍ਰੈਵਲ ਏਜੰਟ, ਸਾਥੀਆਂ ਸਮੇਤ ਚਾੜ੍ਹਿਆ ਕੁਟਾਪਾ
ਦੂਜੇ ਪਾਸੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਅੱਜ ਅਮਰੀਕਾ ਪਹੁੰਚੇ ਹਨ। ਉਨ੍ਹਾਂ ਵੱਲੋਂ ਅੱਜ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਦੌਰਾਨ ਦੋਹਾਂ ਲੀਡਰਾਂ ਵਿਚਾਲੇ ਗੈਰ-ਕਾਨੂੰਨੀ ਪ੍ਰਵਾਸੀਆਂ ਅਤੇ ਡਿਪੋਰਟੇਸ਼ਨ ਦੇ ਮੁੱਦੇ 'ਤੇ ਖੁੱਲ੍ਹ ਕੇ ਗੱਲਬਾਤ ਕੀਤੀ ਜਾ ਸਕਦੀ ਹੈ। ਵਿਰੋਧੀ ਧਿਰ ਦੇ ਆਗੂਆਂ ਵੱਲੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਮੁਲਾਕਾਤ ਦੌਰਾਨ ਗੈਰ-ਕਾਨੂੰਨੀ ਪ੍ਰਵਾਸੀਆਂ ਨਾਲ ਕੀਤੇ ਜਾ ਰਹੇ ਅਣਮਨੁੱਖੀ ਵਤੀਰੇ ਬਾਰੇ ਵੀ ਗੱਲਬਾਤ ਕਰਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁੱਖ ਮੰਤਰੀ ਦੇ ਪਿੰਡ ਦੀ ਵਾਇਰਲ ਵੀਡੀਓ ਦੇ ਮਾਮਲੇ 'ਚ ਵੱਡਾ ਖ਼ੁਲਾਸਾ
NEXT STORY