ਅੰਮ੍ਰਿਤਸਰ (ਜ.ਬ.) – ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਰਿਟਾ.) ਗੁਰਮੀਤ ਸਿੰਘ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਗੁਰੂ ਘਰ ਦੀ ਬਖ਼ਸ਼ਿਸ਼ ਵਜੋਂ ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਰਾਜਪਾਲ ਗੁਰਮੀਤ ਸਿੰਘ ਨੇ ਭਾਵੁਕ ਹੁੰਦਿਆਂ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜਲਾਲ ਉਸਮਾ ਵਿੱਚ ਜਨਮ ਲੈਣ ਕਾਰਨ ਉਨ੍ਹਾਂ ਦਾ ਇਸ ਧਰਤੀ ਨਾਲ ਡੂੰਘਾ ਰਿਸ਼ਤਾ ਹੈ। ਉਨ੍ਹਾਂ ਆਪਣੀਆਂ ਬਚਪਨ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਦੱਸਿਆ ਕਿ ਜਦੋਂ ਉਹ ਸੈਕੰਡ ਲੈਫਟੀਨੈਂਟ ਬਣੇ ਸਨ, ਉਸ ਵੇਲੇ ਵੀ ਉਹ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਇੱਥੇ ਆਏ ਸਨ। ਉਨ੍ਹਾਂ ਕਿਹਾ ਕਿ ਇੱਥੇ ਆ ਕੇ ਆਤਮਾ ਨੂੰ ਸ਼ਾਂਤੀ ਮਿਲਦੀ ਹੈ। ਮੈਂ ਪੂਰੀ ਮਨੁੱਖਤਾ, ਭਾਰਤ ਦੇ ਲੋਕਾਂ ਅਤੇ ਖ਼ਾਸ ਕਰਕੇ ਉੱਤਰਾਖੰਡ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਆਇਆ ਹਾਂ।
ਇਹ ਵੀ ਪੜ੍ਹੋ- ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update

ਇਸ ਦੌਰਾਨ ਰਾਜਪਾਲ ਗੁਰਮੀਤ ਸਿੰਘ ਨੇ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਅਤੇ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ‘ਏਕਤਾ’ ਦੇ ਉਪਦੇਸ਼ ਨੂੰ ਪੂਰੀ ਦੁਨੀਆ ਲਈ ਮਾਰਗਦਰਸ਼ਕ ਦੱਸਿਆ। ਰਾਜਪਾਲ ਨੇ ਖੁਸ਼ਖਬਰੀ ਸਾਂਝੀ ਕਰਦਿਆਂ ਕਿਹਾ ਕਿ ਉੱਤਰਾਖੰਡ 'ਚ ਸਥਿਤ ਸ੍ਰੀ ਹੇਮਕੁੰਟ ਸਾਹਿਬ ਲਈ ਰੋਪਵੇਅ ਦਾ ਕੰਟਰੈਕਟ ਹੋ ਚੁੱਕਾ ਹੈ ਅਤੇ ਜਲਦ ਹੀ ਕੰਮ ਸ਼ੁਰੂ ਹੋਵੇਗਾ, ਜਿਸ ਨਾਲ ਸ਼ਰਧਾਲੂਆਂ ਨੂੰ ਦਰਸ਼ਨਾਂ 'ਚ ਆਸਾਨੀ ਹੋਵੇਗੀ।
ਇਹ ਵੀ ਪੜ੍ਹੋ- ਪੰਜਾਬ: ਸਕੂਲ 'ਚ ਵੜ ਮੁੰਡੇ ਨੇ ਸੁੱਟ 'ਤਾ ਮਹਿਲਾ ਅਧਿਆਪਕ 'ਤੇ ਤੇਜ਼ਾਬ

ਉਨ੍ਹਾਂ ਨੇ ਭਾਰਤ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਅਤੇ ‘ਵੀਰ ਬਾਲ ਦਿਵਸ’ ਵਰਗੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਇਸ ਨਗਰੀ ਦਾ ਜੰਮਪਲ ਅੱਜ ਦੇਸ਼ ਦੇ ਉੱਚ ਅਹੁਦੇ ‘ਤੇ ਸੇਵਾ ਨਿਭਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅੱਜ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਵਿਚ ਬੰਦਾ ਭੁੱਲ ਗਿਆ ਪੌਂਡਾਂ ਨਾਲ ਭਰਿਆ ਬੈਗ, ਫਿਰ ਸੇਵਾਦਾਰ ਨੇ ਇੰਝ ਵਿਖਾਈ ਇਮਾਨਦਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
OCI ਕਾਰਡ ਨਿਯਮਾਂ 'ਚ ਵੱਡਾ ਬਦਲਾਅ : ਜਾਣੋ ਅਪਲਾਈ ਕਰਨ, ਨਵੇਂ ਫ਼ੀਸ ਸਟਰੱਕਚਰ ਤੇ ਸ਼ਰਤਾਂ ਬਾਰੇ
NEXT STORY