ਚੰਡੀਗੜ੍ਹ : ਸਾਬਕਾ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀਆਂ ਸਾਰੀਆਂ ਖਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ। ਇਹ ਗੱਲ ਅੱਜ ਇੱਥੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਕਹੀ। ਰੱਖਿਆ ਸੇਵਾਵਾਂ ਭਲਾਈ ਦੇ ਡਾਇਰੈਕਟੋਰੇਟ ਦੀ ਪਹਿਲੀ ਫੇਰੀ ਦੌਰਾਨ ਮੰਤਰੀ ਨੂੰ ਦੱਸਿਆ ਗਿਆ ਕਿ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਐਕਸਗ੍ਰੇਸ਼ੀਆ ਗ੍ਰਾਂਟ ਦੀ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸ਼ਹੀਦ ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸੰਗਰੂਰ 'ਚ ਖੁੱਲ੍ਹਾ ਪਹਿਲਾ ਜ਼ਿਲ੍ਹਾ ਮਹਿਲਾ ਪੁਲਸ ਸਟੇਸ਼ਨ, ਵਿਧਾਇਕਾ ਭਰਾਜ ਨੇ ਕੀਤਾ ਉਦਘਾਟਨ
ਰੱਖਿਆ ਸੇਵਾਵਾਂ ਭਲਾਈ ਪੰਜਾਬ ਦੇ ਡਾਇਰੈਕਟਰ ਬ੍ਰਿਗੇਡੀਅਰ ਸਤਿੰਦਰ ਸਿੰਘ (ਸੇਵਾਮੁਕਤ) ਨੇ ਮੰਤਰੀ ਨੂੰ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਟਾਫ਼ ਦੀਆਂ ਸਮੱਸਿਆਵਾਂ ਨੂੰ ਹਮਦਰਦੀ ਨਾਲ ਸੁਣਦਿਆਂ ਉਨ੍ਹਾਂ ਨੇ ਵਿਭਾਗ ਦੀ ਬਿਹਤਰੀ ਲਈ ਸਰਕਾਰੀ ਪੱਖ ਤੋਂ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਅਧਿਕਾਰੀਆਂ/ਕਰਮਚਾਰੀਆਂ ਦੀ ਘਾਟ ਨੂੰ ਪੂਰਾ ਕਰਨ ਲਈ ਵਿਭਾਗ ਵਿੱਚ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਾਬਕਾ ਸੈਨਿਕਾਂ ਦੇ ਸਾਰੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕੀਤੇ ਜਾਣ ਅਤੇ ਸਕੀਮਾਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।
ਇਹ ਵੀ ਪੜ੍ਹੋ : ਇਕ ਹੋਰ ਅਖੌਤੀ ‘ਬਾਬਾ’ ਫਸਿਆ ਜਬਰ-ਜ਼ਿਨਾਹ ਦੇ ਦੋਸ਼ ’ਚ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਸੰਗਰੂਰ 'ਚ ਖੁੱਲ੍ਹਾ ਪਹਿਲਾ ਜ਼ਿਲ੍ਹਾ ਮਹਿਲਾ ਪੁਲਸ ਸਟੇਸ਼ਨ, ਵਿਧਾਇਕਾ ਭਰਾਜ ਨੇ ਕੀਤਾ ਉਦਘਾਟਨ
NEXT STORY