ਚੰਡੀਗੜ੍ਹ (ਸ਼ਰਮਾ): ਪੰਜਾਬ ਵਿਚ ਕੋਵਿਡ-19 ਵਿਰੁੱਧ ਟੀਕਾਕਰਨ ਮੁਹਿੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚਲਾਈ ਜਾ ਰਹੀ ਹੈ, ਜਿਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 1965 ਸਰਕਾਰੀ ਅਤੇ 296 ਪ੍ਰਾਈਵੇਟ ਟੀਕਾਕਰਨ ਕੇਂਦਰ ਸਥਾਪਿਤ ਕੀਤੇ ਹਨ। ਇਨ੍ਹਾਂ ਕੇਂਦਰਾਂ ਵਿਚ ਪ੍ਰਤੀ ਦਿਨ ਵਿਚ 2,75,675 ਲੋਕਾਂ ਨੂੰ ਟੀਕਾ ਲਾਉਣ ਦੀ ਸਮਰੱਥਾ ਹੈ।
ਪੜ੍ਹੋ ਇਹ ਅਹਿਮ ਖਬਰ- ਕੈਨੇਡਾ 'ਚ ਵਧਿਆ ਕੋਰੋਨਾ ਦਾ ਕਹਿਰ, ਸਭ ਤੋਂ ਵੱਧ ਆਬਾਦੀ ਵਾਲਾ ਸੂਬਾ 4 ਹਫ਼ਤੇ ਲਈ ਬੰਦ
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਸਿਹਤ ਵਿਭਾਗ ਨੇ ਹੁਣ ਵੱਧ ਤੋਂ ਵੱਧ ਲੋਕਾਂ ਨੂੰ ਟੀਕਾ ਲਗਵਾਉਣ ਦਾ ਟੀਚਾ ਮਿੱਥਿਆ ਹੈ। ਇਸ ਤਹਿਤ ਸੂਬੇ ਵਿਚ ਵਿਸ਼ੇਸ਼ ਕਰ ਕੇ ਪੇਂਡੂ ਖੇਤਰਾਂ ਵਿਚ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ ਸਹਿ-ਰੋਗਾਂ ਵਾਲੀ ਸ਼ਰਤ ਹਟਾਉਣ ਤੋਂ ਬਾਅਦ ਸਾਰੇ ਜ਼ਿਲਿਆਂ ਵਿਚੋਂ ਟੀਕਾਕਰਨ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।
ਇਹ ਵੀ ਪੜ੍ਹੋ-ਦੁਨੀਆ ਲਈ ਖੁੱਲ੍ਹੀ ਸਭ ਤੋਂ ਵੱਡੀ ਦੂਰਬੀਨ, ਜਾਣੋਂ ਕੀ ਹੈ ਖਾਸੀਅਤ
ਸਿਹਤ ਮੰਤਰੀ ਨੇ ਦੱਸਿਆ ਕਿ ਸਰਕਾਰੀ ਸਿਹਤ ਕੇਂਦਰਾਂ/ਹਸਪਤਾਲਾਂ ਵਿਚ ਇਹ ਟੀਕਾ ਹਫਤੇ ਦੇ 7 ਦਿਨ ਬਿਲਕੁਲ ਮੁਫਤ ਲਾਇਆ ਜਾ ਰਿਹਾ ਹੈ। ਪ੍ਰਾਈਵੇਟ ਹਸਪਤਾਲਾਂ ਲਈ ਸਰਕਾਰ ਨੇ ਟੀਕੇ ਦੀ ਹਰੇਕ ਖੁਰਾਕ ਲਈ ਵੱਧ ਤੋਂ ਵੱਧ ਕੀਮਤ 250 ਰੁਪਏ ਤੈਅ ਕੀਤੀ ਹੈ।
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।
ਚੋਣ ਹੋਵੇਗੀ ਛੋਟੀ, ਇਮਤਿਹਾਨ ਲਵੇਗੀ ਵੱਡਿਆਂ ਦਾ!
NEXT STORY