ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਦੇ ਵਿਗੜ ਰਹੇ ਹਾਲਾਤ ਕਾਰਨ ਸਰਕਾਰ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ ਅਤੇ ਅਜਿਹੇ ਹਾਲਾਤ 'ਤੇ ਕਾਬੂ ਪਾਉਣ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਸੂਬੇ 'ਚ ਵੈਕਸੀਨੇਸ਼ਨ ਸਟਾਕ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚਿੰਤਾ 'ਚ ਡੁੱਬ ਗਏ ਹਨ। ਕੈਪਟਨ ਨੇ ਫੇਸਬੁੱਕ ਪੇਜ਼ 'ਤੇ ਲਿਖਿਆ ਹੈ ਕਿ ਸਾਡਾ ਵੈਕਸੀਨੇਸ਼ਨ ਸਟਾਕ 50 ਹਜ਼ਾਰ ਤੋਂ ਵੀ ਘੱਟ ਰਹਿ ਗਿਆ ਹੈ।
ਇਹ ਵੀ ਪੜ੍ਹੋ : ਆਖ਼ਰ ਪੰਜਾਬ 'ਚ ਕਿਉਂ ਨਹੀਂ ਲੱਗ ਸਕਿਆ 'ਪੂਰਨ ਲਾਕਡਾਊਨ', ਜਾਣੋ ਅੰਦਰ ਦੀ ਗੱਲ
ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ 1 ਤੋਂ 15 ਮਈ ਲਈ ਸਿਰਫ 6 ਲੱਖ ਡੋਜ਼ ਅਲਾਟ ਕੀਤੀਆਂ ਗਈਆਂ ਹਨ, ਮਤਲਬ ਕਿ 40 ਹਜ਼ਾਰ ਰੋਜ਼ਾਨਾ। ਕੈਪਟਨ ਨੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਦੇਖਦੇ ਹੋਏ ਵੈਕਸੀਨੇਸ਼ਨ ਅਲਾਟਮੈਂਟ 'ਚ ਵਾਧਾ ਕਰਨ।
ਇਹ ਵੀ ਪੜ੍ਹੋ : ਕੋਰੋਨਾ : ਪੰਜਾਬ ਤੋਂ ਇਨ੍ਹਾਂ ਸੂਬਿਆਂ 'ਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਲਈ ਜ਼ਰੂਰੀ ਖ਼ਬਰ, ਨਹੀਂ ਚੱਲਣਗੀਆਂ ਬੱਸਾਂ
ਦੱਸਣਯੋਗ ਹੈ ਕਿ ਇਸ ਘਾਤਕ ਵਾਇਰਸ ਕਾਰਣ ਸੋਮਵਾਰ ਨੂੰ 157 ਮਰੀਜ਼ਾਂ ਦੀ ਜਾਨ ਚਲੀ ਗਈ, ਜਦੋਂ ਕਿ ਇਸ ਲਾਗ ਕਾਰਣ 6798 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 9472 ਤੱਕ ਪਹੁੰਚ ਗਿਆ ਹੈ। ਇਸ ਵੇਲੇ ਸਰਗਰਮ ਮਰੀਜ਼ਾਂ ਦੀ ਗਿਣਤੀ 3,92,042 ਹੋ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮਮਤਾ ਬੈਨਰਜੀ ਨੂੰ ਜਿੱਤ ਦੀ ਦਿੱਤੀ ਵਧਾਈ
NEXT STORY