Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    11:53:51 AM

  • big revelation in the case of looting rs 72 lakh from a businessman in jalandhar

    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ...

  • police officer  wife  lottery

    ਪੰਜਾਬ ਪੁਲਸ ਦੇ ਮੁਲਾਜ਼ਮ ਦੀ ਪਤਨੀ ਦੀ ਚਮਕੀ ਕਿਸਮਤ,...

  • charanjit channi arrives at panjab university to give papers

    ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ...

  • punjab bride s father picked up from ongoing anand karaj

    ਪੰਜਾਬ : ਚੱਲਦੇ ਅਨੰਦ ਕਾਰਜ 'ਚੋਂ ਚੁੱਕ ਲਿਆ ਲਾੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Anadpur Sahib
  • ਵਿਸਾਖੀ ’ਤੇ ਵਿਸ਼ੇਸ਼: ਖ਼ਾਲਸਾ ਸਾਜਣਾ- ‘ਧਰਮ ਇਤਿਹਾਸ ਦਾ ਕ੍ਰਾਂਤੀਕਾਰੀ ਪੰਨਾ’

PUNJAB News Punjabi(ਪੰਜਾਬ)

ਵਿਸਾਖੀ ’ਤੇ ਵਿਸ਼ੇਸ਼: ਖ਼ਾਲਸਾ ਸਾਜਣਾ- ‘ਧਰਮ ਇਤਿਹਾਸ ਦਾ ਕ੍ਰਾਂਤੀਕਾਰੀ ਪੰਨਾ’

  • Edited By Rajwinder Kaur,
  • Updated: 14 Apr, 2022 08:57 AM
Sri Anadpur Sahib
vaisakhi special khalsa sajna diwas
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਨ 1699 ਦੀ ਵੈਸਾਖੀ ਦਾ ਦਿਨ ਤਵਾਰੀਖ਼ ਅੰਦਰ ਖ਼ਾਸ ਮਹੱਤਵ ਵਾਲਾ ਹੈ, ਕਿਉਂਕਿ ਇਸ ਦਿਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਨਾ ਕਰਕੇ ਦੁਨੀਆ ਦੇ ਧਾਰਮਿਕ ਇਤਿਹਾਸ ਵਿਚ ਇਕ ਕ੍ਰਾਂਤੀਕਾਰੀ ਅਧਿਆਏ ਅੰਕਿਤ ਕੀਤਾ। ਇਹ ਦਿਹਾੜਾ ਗੁਰੂ ਸਾਹਿਬ ਜੀ ਦੀ ਇਕ ਨਿਰਾਲੀ ਯਾਦ ਵਜੋਂ ਸਿੱਖ ਇਤਿਹਾਸ ਅੰਦਰ ਸਦਾ ਤਾਜ਼ਾ ਹੈ। ਖ਼ਾਲਸਾ ਆਦਰਸ਼ਕ ਮਨੁੱਖ ਹੈ, ਜਿਸ ਦਾ ਜੀਵਨ ਸਮਾਜ ਲਈ ਪ੍ਰੇਰਣਾਮਈ ਹੋਣ ਦੇ ਨਾਲ-ਨਾਲ ਹੱਕ-ਸੱਚ ਦੀ ਰਖਵਾਲੀ ਲਈ ਅਡੋਲ ਹੈ, ਅਡਿੱਗ ਹੈ। ਇਸ ਵਿਚ ਗੁਣਾਂ ਦੀ ਮੁਕੰਮਲਤਾ ਹੈ, ਔਗੁਣ ਨੂੰ ਕੋਈ ਥਾਂ ਨਹੀਂ। ਇਸ ਦੀ ਘਾੜਤ ਵਿਚ ਦਸ ਗੁਰੂ ਸਾਹਿਬਾਨ ਦੀ ਪਵਿੱਤਰ ਵਿਚਾਰਧਾਰਾ ਦਾ ਸ਼ੁਮਾਰ ਹੈ। ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਖ਼ਾਲਸਾ ਰੂਪੀ ਆਦਰਸ਼ਕ ਮਨੁੱਖ ਲਈ ਪਹਿਲੀ ਸ਼ਰਤ ਇਹ ਨਿਸ਼ਚਿਤ ਕੀਤੀ ਸੀ:

ਜਉ ਤਉ ਪ੍ਰੇਮ ਖੇਲਣ ਕਾ ਚਾਉ॥
ਸਿਰੁ ਧਰਿ ਤਲੀ ਗਲੀ ਮੇਰੀ ਆਉ॥
ਇਤੁ ਮਾਰਗਿ ਪੈਰੁ ਧਰੀਜੈ॥ 
ਸਿਰੁ ਦੀਜੈ ਕਾਣਿ ਨ ਕੀਜੈ॥

ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਬਾਅਦ ਵਿਚ ਬਾਕੀ ਗੁਰੂ ਸਾਹਿਬਾਨ ਨੇ ਵੀ ਸਿੱਖਾਂ ਨੂੰ ਇਹੋ ਪਾਠ ਦ੍ਰਿੜ੍ਹ ਕਰਵਾਇਆ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਨੂੰ ਵੈਸਾਖੀ ਦੇ ਦਿਹਾੜੇ ’ਤੇ ਖ਼ਾਲਸੇ ਦੀ ਸਾਜਨਾ ਕਰਕੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨੂੰ ਅਰਥ ਪ੍ਰਦਾਨ ਕੀਤੇ। ਦਸਵੇਂ ਪਾਤਸ਼ਾਹ ਜੀ ਦੇ ਇਸ ਅਦੁੱਤੀ ਕਾਰਨਾਮੇ ਨੇ ਸਦੀਆਂ ਤੋਂ ਲਤਾੜੇ, ਗੁਲਾਮੀ ਵਾਲਾ ਜੀਵਨ ਜੀਅ ਰਹੇ ਲੋਕਾਂ ਨੂੰ ਆਤਮ ਵਿਸ਼ਵਾਸੀ ਬਣਾ ਕੇ ਅਰਸ਼ ’ਤੇ ਪਹੁੰਚਾ ਦਿੱਤਾ। 
ਜੇਕਰ ਇਹ ਆਖ ਲਈਏ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ 1699 ਦੀ ਵੈਸਾਖੀ ਦਾ ਦਿਨ ਜ਼ੁਲਮ, ਬੇਇਨਸਾਫੀ, ਵਿਤਕਰੇ, ਜਬਰ, ਝੂਠ, ਪਾਖੰਡ, ਅਨਿਆਂ ਆਦਿ ਵਿਰੁੱਧ ਇਕ ਸੰਘਰਸ਼ ਦਾ ਬਿਗਲ ਬਣਿਆ, ਤਾਂ ਇਸ ਵਿਚ ਕੋਈ ਅਤਿਕਥਨੀ ਨਹੀਂ ਹੋਵੇਗੀ। ਇਹ ਦਿਹਾੜਾ ਅਨੋਖਾ ਨਜ਼ਾਰਾ ਪੇਸ਼ ਕਰਨ ਵਾਲਾ ਵੀ ਹੈ, ਕਿਉਂਕਿ ਇਸ ਦਿਨ ਜਿਥੇ ਇਕ ਪਾਸੇ ਗੁਰੂ ਜੀ ਵੱਲੋਂ ਸਾਜੇ ਪੰਜ ਪਿਆਰੇ ਗੁਰੂ ਸਾਹਿਬ ਜੀ ਪਾਸੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਕੇ ਨਿਹਾਲ ਹੋਏ, ਉਥੇ ਹੀ ਦੂਸਰੇ ਪਾਸੇ ਗੁਰੂ ਸਾਹਿਬ ਜੀ ਨੇ ਵੀ ਖਾਲਸੇ ਪਾਸੋਂ ਆਪ ਅੰਮ੍ਰਿਤਪਾਨ ਕਰਕੇ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਨਿਵੇਕਲੀ ਮਿਸਾਲ ਕਾਇਮ ਕੀਤੀ। ਇਸ ਨਾਲ ਗੁਰੂ ਤੇ ਚੇਲੇ ਦਾ ਅਜਿਹਾ ਨਵਾਂ ਰੂਪ ਸਾਹਮਣੇ ਆਇਆ, ਜਿਸ ਵਿਚ ਗੁਰੂ-ਚੇਲੇ ਵਿਚ ਕੋਈ ਭਿੰਨ-ਭੇਦ ਨਹੀਂ ਹੈ। ਭਾਈ ਗੁਰਦਾਸ ਜੀ ਇਸ ਦ੍ਰਿਸ਼ ਨੂੰ ਵਾਹ-ਵਾਹ ਕਹਿ ਕੇ ਵਡਿਆਉਂਦੇ ਹਨ: 

ਵਾਹ-ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ॥

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਾਜਿਆ ਖਾਲਸਾ ਹਰ ਕਿਸਮ ਦੀ ਸ਼ਖ਼ਸੀ ਗੁਲਾਮੀ ਤੋਂ ਅਜ਼ਾਦ ਹੋ ਕੇ ਅਕਾਲ ਪੁਰਖ ਵਾਹਿਗੁਰੂ ਨਾਲ ਸਿੱਧੇ ਰੂਪ ਵਿਚ ਸੰਬੰਧਿਤ ਹੈ, ਜੋ ਪਰਮਾਤਮਾ ਦੀ ਆਪਣੀ ਰਜ਼ਾ ਵਿਚੋਂ ਹੀ ਪ੍ਰਗਟ ਹੋਇਆ ਹੈ:

ਖਾਲਸਾ ਅਕਾਲ ਪੁਰਖ ਕੀ ਫੌਜ। 
ਪ੍ਰਗਟਿਓ ਖਾਲਸਾ ਪ੍ਰਮਾਤਮ ਕੀ ਮੌਜ।

ਖਾਲਸੇ ਦਾ ਅਰਥ ਸ਼ੁੱਧ, ਨਿਰਮਲ ਅਤੇ ਬਿਨਾਂ ਮਿਲਾਵਟ ਤੋਂ ਹੈ। ਖਾਲਸਾ ਝੂਠ, ਬੇਈਮਾਨੀ, ਵਲ਼-ਫਰੇਬ ਤੋਂ ਦੂਰ ਮਨੁੱਖਤਾ ਦਾ ਹਮਦਰਦ ਹੈ। ਖਾਲਸਾ ਇਕ ਅਕਾਲ ਪੁਰਖ ਦਾ ਪੁਜਾਰੀ ਹੈ। ਖ਼ਾਲਸਾ ਪੰਜ ਕਕਾਰੀ ਰਹਿਣੀ ਦਾ ਧਾਰਨੀ ਹੈ। ਸੱਚਾ ਤੇ ਧਰਮੀ ਜੀਵਨ ਜਿਊਣਾ ਖਾਲਸੇ ਦਾ ਨੇਮ ਹੈ। ਧਰਮ ਅਤੇ ਸਦਾਚਾਰ ਦੇ ਸੁਮੇਲ ਖਾਲਸੇ ਦੀ ਅਵਾਜ਼ ਹਮੇਸ਼ਾ ਹੱਕ ਤੇ ਸੱਚ ਲਈ ਉਠਦੀ ਹੈ। ਜਬਰ ਤੇ ਜ਼ੁਲਮ ਵਿਰੁੱਧ ਡਟਣਾ ਖਾਲਸੇ ਦਾ ਪਰਮ ਧਰਮ ਕਰਤੱਵ ਹੈ। ਉੱਚੀ-ਸੁੱਚੀ ਜੀਵਨ-ਜਾਂਚ ਇਸ ਦੀ ਲਖਾਇਕ ਹੈ। ਦਸਮੇਸ਼ ਪਿਤਾ ਜੀ ਨੇ ਖਾਲਸੇ ਦੀ ਸਿਰਜਣਾ ਕਰਕੇ ਸੰਸਾਰ ਨੂੰ ਸੰਤ-ਸਿਪਾਹੀ ਦਾ ਅਜਿਹਾ ਨਵੀਨ, ਸ਼ਕਤੀਸ਼ਾਲੀ ਤੇ ਵਿਲੱਖਣ ਜੀਵਨ-ਸਿਧਾਂਤ ਦਿੱਤਾ, ਜਿਹੜਾ ਹੁਣ ਤਕ ਸ਼ਹਾਦਤਾਂ ਤੇ ਕੁਰਬਾਨੀਆਂ ਦੀਆਂ ਨਿੱਤ-ਨਵੀਆਂ ਸਿਖਰਾਂ ਛੋਂਹਦਾ ਆ ਰਿਹਾ ਹੈ। 

ਬਾਣੀ ਅਤੇ ਬਾਣੇ ਦੇ ਧਾਰਨੀ ਹੋਣਾ, ਸਿੱਖ ਰਹਿਤ ਦੀ ਪਰਪੱਕਤਾ ਅਤੇ ਗੁਰਮਤਿ ਸਿਧਾਂਤਾਂ ਦੀ ਪਹਿਰੇਦਾਰੀ ਖਾਲਸਾਈ ਜੀਵਨ ਦਾ ਅਹਿਮ ਵਿਧਾਨ ਹੈ। ਇਸੇ ਰੌਸ਼ਨੀ ਵਿਚ ਜੀਵਨ ਜਿਊਣਾ ਹਰ ਸਿੱਖ ਦਾ ਫ਼ਰਜ਼ ਹੈ। ਖ਼ਾਲਸਾ ਸਾਜਨਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਮੈਂ ਸੰਗਤਾਂ ਨੂੰ ਮੁਬਾਰਕਬਾਦ ਦਿੰਦਾ ਹੋਇਆ ਅਪੀਲ ਕਰਦਾ ਹਾਂ ਕਿ ਆਓ! ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ਿਸ਼ ਕੀਤੀ ਖੰਡੇ-ਬਾਟੇ ਦੀ ਪਾਹੁਲ ਛਕ ਕੇ ਖ਼ਾਲਸਾਈ ਰਹਿਣੀ ਦੇ ਧਾਰਨੀ ਬਣੀਏ, ਕਿਉਂਕਿ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਟੁੱਟ ਕੇ ਕੋਈ ਵੀ ਆਪਣੀ ਪਛਾਣ ਨਾਲ ਅੱਗੇ ਨਹੀਂ ਵੱਧ ਸਕਦਾ। ਵਿਸ਼ਵ ਵਿਚ ਵਿਚਰਦਿਆਂ ਆਪਣੇ ਸੱਭਿਆਚਾਰ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਅਗਵਾਈ ਹੀ ਮਨੁੱਖ ਨੂੰ ਆਪਣੇ ਵਿਸ਼ੇਸ਼ ਹੋਣ ਦਾ ਮਾਣ ਦਿਵਾ ਸਕਦੀ ਹੈ। 

ਸਿੱਖ ਕੌਮ ਦੇ ਇਤਿਹਾਸਕ, ਸਿਧਾਂਤਕ ਅਤੇ ਵਿਰਾਸਤੀ ਗੁਣਾਂ ਦੀ ਅਮੀਰੀ ਦਾ ਮਾਣ ਹਰ ਸਿੱਖ ਨੂੰ ਸਵੈਮਾਣ ਅਤੇ ਇੱਜ਼ਤ ਨਾਲ ਜਿਊਣ ਦੀ ਪ੍ਰੇਰਣਾ ਦਿੰਦਾ ਹੈ। ਸਿੱਖ ਵਿਚਾਰਧਾਰਾ ਅੱਜ ਪੂਰੀ ਵਿਚ ਇਕ ਉਦਾਹਰਣ ਵਜੋਂ ਹੈ ਅਤੇ ਇਸੇ ’ਤੇ ਅਮਲ ਕਰਕੇ ਸਿੱਖ ਕੌਮ ਨੇ ਆਪਣੇ ਖ਼ਾਲਸਈ ਸਰੂਪ ਨੂੰ ਵਿਸ਼ਵ ਵਿਚ ਉਭਾਰਿਆ ਹੈ। ਵੱਖ-ਵੱਖ ਸਮਿਆਂ ਵਿਚ ਆਈਆਂ ਮੁਸੀਬਤਾਂ ਸਮੇਂ ਖ਼ਾਲਸਾ ਪੰਥ ਨੇ ਪੀੜਤ ਮਾਨਵਤਾ ਨਾਲ ਖੜ੍ਹ ਕੇ ਇਹ ਸਿੱਧ ਕੀਤਾ ਹੈ ਕਿ ਮਨੁੱਖੀ ਬਰਾਬਰਤਾ ਅਤੇ ਇਕਸਾਰਤਾ ਦਾ ਜੋ ਪਾਠ ਖ਼ਾਲਸੇ ਨੂੰ ਗੁਰੂ ਸਾਹਿਬ ਨੇ ਪੜ੍ਹਾਇਆ, ਉਹ ਵਿਸ਼ਵ ਦੇ ਧਰਮ ਇਤਿਹਾਸ ਵਿਚ ਮੋਹਰੀ ਹੈ, ਵਿਲੱਖਣ ਹੈ। ਅੱਜ ਸਿੱਖ ਨੌਜੁਆਨੀ ਨੂੰ ਆਪਣੇ ਇਸ ਖ਼ਾਲਸਾਈ ਵਿਰਸੇ ਪ੍ਰਤੀ ਜਾਗਰੂਕ ਅਤੇ ਸੁਚੇਤ ਕਰਦੇ ਰਹਿਣਾ ਹੋਰ ਵੀ ਜ਼ਿਆਦਾ ਮਹੱਤਵਪੂਰਨ ਬਣ ਜਾਂਦਾ ਹੈ, ਕਿਉਂਕਿ ਵਰਤਮਾਨ ਸਮੇਂ ਤਕਨੀਕ ਅਤੇ ਸੰਚਾਰ ਸਾਧਨਾ ਦੀ ਤੇਜ਼ੀ ਮਨੁੱਖ ਨੂੰ ਨੈਤਿਕਤਾ ਨਾਲੋਂ ਤੋੜਨ ਵਾਲੇ ਪਾਸੇ ਲਿਜਾ ਰਹੀ ਹੈ।

ਸਿੱਖੀ ਦੇ ਵਿਲੱਖਣ ਸਿਧਾਂਤ ਅਤੇ ਮਾਨਵ ਹਿੱਤਕਾਰੀ ਫਲਸਫਾ ਅਜੋਕੀਆਂ ਮਨੁੱਖੀ ਚਿੰਤਾਵਾਂ ਦੇ ਖਾਤਮੇ ਦਾ ਸਫਲ ਮਾਰਗਦਰਸ਼ਕ ਹੈ। ਲੋੜ ਇਸ ਗੱਲ ਹੈ ਕਿ ਅਸੀਂ ਸਮੂਹਿਕ ਯਤਨਾਂ ਨਾਲ ਖ਼ਾਲਸਾਈ ਵਿਚਾਰਧਾਰਾ ਨੂੰ ਅੱਗੇ ਵਧਾਈਏ। ਸੋ ਆਓ, ਖ਼ਾਲਸਾ ਸਾਜਨਾ ਦਿਵਸ ਮੌਕੇ ਪ੍ਰਣ ਕਰੀਏ ਕਿ ਜਿਥੇ ਹਰ ਸਿੱਖ ਨੇ ਖੰਡੇ ਬਾਟੇ ਦੀ ਪਾਹੁਲ ਛਕ ਕੇ ਖ਼ਾਲਸਈ ਰਹਿਣੀ ਦਾ ਧਾਰਨੀ ਬਣਨਾ ਹੈ, ਉਥੇ ਹੀ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ ‘ਏਕੁ ਪਿਤਾ ਏਕਸ ਕੇ ਹਮ ਬਾਰਿਕ’ ਦੇ ਸੰਦੇਸ਼ ਨੂੰ ਹਿਰਦੇ ਵਿਚ ਵਸਾ ਕੇ ਮਾਨਵਤਾ ਲਈ ਮਦਦਗਾਰ ਬਣੇ ਰਹਿਣਾ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ।

  • Vaisakhi Special
  • Khalsa Sajna Diwas
  • Religious History
  • Revolutionary Page
  • ਵਿਸਾਖੀ ਵਿਸ਼ੇਸ਼
  • ਖ਼ਾਲਸਾ ਸਾਜਣਾ
  • ਧਰਮ ਇਤਿਹਾਸ
  • ਕ੍ਰਾਂਤੀਕਾਰੀ ਪੰਨਾ

ਭਗਵਾਨ ਮਹਾਵੀਰ ਜਯੰਤੀ ’ਤੇ ਅੱਜ ਪੰਜਾਬ ’ਚ ਮੀਟ ਤੇ ਆਂਡਿਆਂ ਦੀਆਂ ਦੁਕਾਨਾਂ ਰਹਿਣਗੀਆਂ ਬੰਦ

NEXT STORY

Stories You May Like

  • first phase of miri piri khalsa march completed takht sri damdama sahib
    ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਹਿਲਾ ਪੜਾਅ ਤਖ਼ਤ ਸ੍ਰੀ ਦਮਦਮਾ ਸਾਹਿਬ 'ਚ ਸੰਪੂਰਨ, ਦੂਜਾ ਪੜਾਅ 23 ਅਗਸਤ ਤੋਂ ਸ਼ੁਰੂ
  • history  late manmohan singh  sonia gandhi
    ਇਤਿਹਾਸ ਮਰਹੂਮ ਮਨਮੋਹਨ ਸਿੰਘ ਨੂੰ ਸਭ ਤੋਂ ਪ੍ਰਭਾਵਸ਼ਾਲੀ ਪ੍ਰਧਾਨ ਮੰਤਰੀਆਂ 'ਚੋਂ ਰੱਖੇਗਾ ਯਾਦ: ਸੋਨੀਆ ਗਾਂਧੀ
  • apple made history
    Apple ਨੇ ਰਚਿਆ ਇਤਿਹਾਸ ! 10 ਬਿਲੀਅਨ ਵਿਕਰੀ ਦਾ ਅੰਕੜਾ ਪਾਰ ਕਰ ਬਣਾਇਆ ਨਵਾਂ ਰਿਕਾਰਡ
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ ਸ਼ਾਂਤੀ ਪੁਰਸਕਾਰ' ਨਾਲ ਹੋਵੇਗਾ ਸਨਮਾਨ
  • badminton star ashmita chaliha creates history
    ਬੈਡਮਿੰਟਨ ਸਟਾਰ ਅਸ਼ਮਿਤਾ ਚਾਲਿਹਾ ਨੇ ਰਚਿਆ ਇਤਿਹਾਸ, ਜਿੱਤਿਆ ਕੋਰੀਆ ਮਾਸਟਰਸ ਦਾ ਖਿਤਾਬ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
Trending
Ek Nazar
car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 964 grams of ice drug and drone recovered near ferozepur border
      ਫ਼ਿਰੋਜ਼ਪੁਰ ਸਰਹੱਦ ਨੇੜਿਓਂ 964 ਗ੍ਰਾਮ ਆਈਸ ਡਰੱਗ ਅਤੇ ਡਰੋਨ ਬਰਾਮਦ
    • youth shot on birthday
      ਪੰਜਾਬ: ਜਨਮਦਿਨ ਵਾਲੇ ਦਿਨ ਨੌਜਵਾਨ 'ਤੇ ਚੱਲੀ ਗੋਲੀ, ਦੋਸਤਾਂ ਨੂੰ ਦੇਣ ਚੱਲਾ ਸੀ...
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • punjab promotions of these teachers suspended
      ਪੰਜਾਬ : ਇਨ੍ਹਾਂ ਅਧਿਆਪਕਾਂ ਦੀਆਂ ਤਰੱਕੀਆਂ 'ਤੇ ਰੋਕ! ਹਾਈਕੋਰਟ ਵਲੋਂ ਨੋਟਿਸ...
    • elder brother along with his wife murdered disabled brother for property
      ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
    • beas river water level rises again
      ਮੁੜ ਚੜ੍ਹਿਆ ਬਿਆਸ ਦਰਿਆ ਦਾ ਪਾਣੀ, ਐਡਵਾਂਸ ਬੰਨ੍ਹ ਨੂੰ ਲੱਗ ਰਹੀ ਢਾਹ ਨੇ ਵਧਾਈ...
    • sensational incident in shahkot
      ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
    • pizza outlet cctv video punjab police
      ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ ਫਾਇਰਿੰਗ, ਤਿੰਨ ਸਕਿੰਟਾਂ 'ਚ...
    • bloody riot near law gate at midnight
      ਲਾਅ ਗੇਟ ਨੇੜੇ ਅੱਧੀ ਰਾਤ ਨੂੰ ਖ਼ੂਨੀ ਹੰਗਾਮਾ: ਤਲਵਾਰਾਂ ਤੇ ਬੋਤਲਾਂ ਨਾਲ ਸੁਰੱਖਿਆ...
    • 15 priceless trees stolen from jugyal government forest
      ਜੁਗਿਆਲ ਦੇ ਸਰਕਾਰੀ ਜੰਗਲ ’ਚੋਂ ਖ਼ੈਰ ਦੇ 15 ਬੇਸ਼ਕੀਮਤੀ ਦਰੱਖ਼ਤ ਚੋਰੀ, ਜੰਗਲਾਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +