ਵਲਟੋਹਾ (ਸੋਨੀਆ) : ਤਰਨਤਾਰਨ ਦੇ ਐੱਸ. ਐੱਸ. ਪੀ. ਧਰੁਵ ਦਹੀਆ ਵਲੋਂ ਨਸ਼ਿਆਂ ਦੇ ਸੌਦਾਗਰਾਂ ਨੂੰ ਨੱਥ ਪਾਉਣ ਲਈ ਵਿੱਢੀ ਹੋਈ ਮੁਹਿੰਮ ਤਹਿਤ ਥਾਣਾ ਵਲਟੋਹਾ ਪੁਲਸ ਨੇ ਡਾਕਟਰੀ ਦੀ ਆੜ ਹੇਠ ਨਸ਼ਿਆਂ ਦਾ ਧੰਦਾ ਕਰ ਰਹੇ ਇਕ ਝੋਲਾਛਾਪ ਡਾਕਟਰ ਨੂੰ 2510 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹਰਚੰਦ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੁਲਸ ਪਾਰਟੀ ਵਲੋਂ ਪਿੰਡ ਅਲਗੋਂ ਲਿੰਕ ਰੋਡ 'ਤੇ ਨਾਕਾ ਲਗਾ ਕੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ, ਜਿਸ ਦੌਰਾਨ ਪੁਲਸ ਪਾਰਟੀ ਨੇ ਇਕ ਜ਼ੈੱਨ ਕਾਰ ਨੂੰ ਰੋਕਿਆ ਅਤੇ ਸ਼ੱਕ ਦੇ ਆਧਾਰ 'ਤੇ ਜਦੋਂ ਤਲਾਸ਼ੀ ਲਈ ਤਾਂ ਗੱਡੀ 'ਚੋਂ 2510 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਹਿਚਾਣ ਨਿਰਵੈਲ ਸਿੰਘ ਪੁੱਤਰ ਸੁਬੇਗ ਸਿੰਘ ਵਾਸੀ ਚੀਮਾ ਖੁਰਦ ਵਜੋਂ ਹੋਈ ਜੋ ਕਿ ਆਪਣੇ ਆਪ ਨੂੰ ਆਰ. ਐੱਮ. ਪੀ. ਡਾਕਟਰ ਦੱਸਦਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਦੋਸ਼ੀ ਦੇ ਖਿਲਾਫ ਕੇਸ ਦਰਜ ਕਰਕੇ ਹੋਰ ਪੁੱਛਗਿੱਛ ਲਈ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।
ਮਾਛੀਵਾੜਾ 'ਚ ਮੀਂਹ ਨੇ ਮਚਾਈ ਤਬਾਹੀ, ਪ੍ਰਮੁੱਖ ਸੜਕ 'ਤੇ ਆਵਾਜਾਈ ਠੱਪ
NEXT STORY