ਵਲਟੋਹਾ (ਗੁਰਮੀਤ/ਸੰਦੀਪ) : ਪਿੰਡ ਤਾਰਾ ਸਿੰਘ ਵਿਖੇ ਬਿਜਲੀ ਟ੍ਰਾਂਸਫਾਰਮ 'ਚ ਕਰੰਟ ਆਉਣ ਕਾਰਨ ਕੋਲੋਂ ਦੀ ਲੰਘ ਰਹੇ ਵਿਅਕਤੀ ਦੀ ਮੌਤ ਹੋਣ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਕਾਲੀ ਸਿੰਘ ਪੁੱਤਰ ਧਰਮ ਸਿੰਘ (23) ਵਜੋਂ ਹੋਈ ਹੈ। ਮ੍ਰਿਤਕ ਆਪਣੇ ਪਿਛੇ ਪਤਨੀ ਤੇ 8 ਸਾਲ ਦੇ ਬੱਚੇ ਨੂੰ ਛੱਡ ਗਿਆ ਹੈ।
ਇਹ ਵੀ ਪੜ੍ਹੋਂ : 267 ਪਾਵਨ ਸਰੂਪਾਂ ਦੇ ਮਾਮਲੇ 'ਤੇ ਨਿਰਪੱਖ ਜਾਂਚ ਜਾਰੀ,ਆਰੋਪੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਜਥੇਦਾਰ
ਇਸ ਮੌਕੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਆਮ ਆਦਮੀ ਪਾਰਟੀ ਹਲਕਾ ਖੇਮਕਰਨ ਦੇ ਕਮਾਂਡਰ ਸਾਬਕਾ ਥਾਣੇਦਾਰ ਹਰੀ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਆਪਣੇ ਕਿਸੇ ਵੀ ਮਹਿਕਮੇ 'ਤੇ ਕੋਈ ਕੰਟਰੋਲ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਸਤਿਆਂ 'ਚ ਜਗ੍ਹਾ-ਜਗ੍ਹਾ 'ਚੇ ਟ੍ਰਾਂਸਫਾਰਮ ਲੱਗੇ ਹੋਏ ਹਨ, ਜਿਨ੍ਹਾਂ ਦੀ ਤਾਰਾਂ ਢਿੱਲੀਆਂ ਹਨ ਜੋ ਹਾਦਸੇ ਦਾ ਕਾਰਨ ਬਣਦੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਦੀ ਮੌਤ ਬਿਜਲੀ ਬੋਰਡ ਦੀ ਲਾਪਰਵਾਹੀ ਕਾਰਨ ਹੋਈ ਹੈ। ਇਸ ਲਈ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਪੀੜਤ ਪਰਿਵਾਰ ਨੂੰ ਯੋਗ ਮੁਆਵਜ਼ਾਂ ਦਿੱਤਾ ਜਾਵੇ।
ਇਹ ਵੀ ਪੜ੍ਹੋਂ : ਪਤੀ ਨੇ ਪ੍ਰੇਮਿਕਾ ਨਾਲ ਇਤਰਾਜ਼ਯੋਗ ਵੀਡੀਓ ਬਣਾ ਪਤਨੀ ਨੂੰ ਭੇਜੀ, ਦੇਖ ਪਤਨੀ ਨੇ ਚੁੱਕਿਆ ਖੌਫ਼ਨਾਕ ਕਦਮ
ਪੁਲਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਤੇ ਪਿਸਤੌਲ ਸਣੇ ਨਾਮੀ ਤਸਕਰ ਗ੍ਰਿਫ਼ਤਾਰ
NEXT STORY