ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ, ਆਨੰਦ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਸਰੀਨ ਪੀ. ਸੀ. ਐੱਸ. ਨੇ ਬਾਰਡਰ ਏਰੀਏ ’ਚ ਪੈਂਦੇ ਦਰਿਆ ’ਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਰਾਤ 7 ਵਜੇ ਤੋਂ ਸਵੇਰੇ 7 ਵਜੇ ਤੱਕ ਕਿਸ਼ਤੀਆਂ ਚਲਾਉਣ ’ਤੇ ਅਤੇ ਜੇਲ ਖੇਤਰ ਦੇ ਆਲੇ-ਦੁਆਲੇ 500 ਮੀਟਰ ਦੇ ਘੇਰੇ ’ਚ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੋਨ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਦੱਸਿਆ ਕਿ ਡਰੋਨ ਦੀ ਵਰਤੋਂ ਕਰ ਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ।
ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਿਰੋਜ਼ਪੁਰ ਦੇ ਇੰਟਰਨੈਸ਼ਨਲ ਬਾਰਡਰ ਤੋਂ 25 ਕਿਲੋਮੀਟਰ ਦੇ ਘੇਰੇ ’ਚ ਵੱਖ-ਵੱਖ ਸਥਾਨਾਂ ’ਤੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੋਨ ਦੀ ਵਰਤੋਂ ’ਤੇ ਰੋਕ ਲਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਹੁਕਮ ਜਾਰੀ ਕੀਤੇ ਕਿ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਹਲਕਿਆਂ ’ਚ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਨਤਕ ਥਾਵਾਂ ’ਤੇ ਨਹੀਂ ਛੱਡੇਗਾ। ਉਨ੍ਹਾਂ ਨੇ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਕੂੜਾ-ਕਰਕਟ ਆਦਿ ਨੂੰ ਖੁੱਲ੍ਹੇ ’ਚ ਅੱਗ ਲਾਉਣ ’ਤੇ ਅਤੇ ਸਰਹੱਦੀ ਖੇਤਰ ਦੇ ਨਾਲ ਲੱਗਦੇ ਬੀ. ਓ. ਪੀਜ਼ ਦੇ ਨੇੜਲੇ ਪਿੰਡਾਂ ’ਚ ਸ਼ਾਮ 5 ਵਜੇ ਤੋਂ ਬਾਅਦ 30-11-2025 ਤੱਕ ਡੀ. ਜੇ. (ਮਿਊਜ਼ਿਕ ਸਿਸਟਮ), ਪਟਾਖੇ ਚਲਾਉਣ ਅਤੇ ਲੇਜਰ ਲਾਈਟਾਂ ਦਾ ਇਸਤੇਮਾਲ ਕਰਨ ’ਤੇ ਪੂਰਨ ਤੌਰ ’ਤੇ ਰੋਕ ਲਾਈ ਹੈ।
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਪੜ੍ਹੋ ਖ਼ਬਰ
NEXT STORY