ਫਿਰੋਜ਼ਪੁਰ (ਸੋਨੂੰ ਚੋਪੜਾ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਦੀਪ ਕੌਰ ਪੀ. ਸੀ. ਐੱਸ. ਨੇ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਪੰਜਾਬ ਦੇ ਪਿੰਡਾਂ/ਛੋਟੇ ਸ਼ਹਿਰਾਂ ਦੀ ਗਸ਼ਤ ਐਕਟ 1918 ਦੀ ਧਾਰਾ 3 (1) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਕੀਤਾ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੇ ਨਿਰੋਈ ਸਿਹਤ ਵਾਲੇ ਵਿਅਕਤੀਆਂ ਵਲੋਂ ਰੂਰਲ ਅਤੇ ਗ੍ਰਾਮੀਣ ਬੈਂਕਾਂ ਅੱਗੇ ਪਹਿਰਾ ਲਾਇਆ ਜਾਵੇਗਾ ਡਾਕਖਾਨੇ ਅਤੇ ਛੋਟੇ ਡਾਕਘਰਾਂ, ਰੇਲਵੇ ਸਟੇਸ਼ਨ, ਸਰਕਾਰੀ ਦਫ਼ਤਰਾਂ, ਇੰਸਟੀਚਿਊਟਾਂ, ਨਹਿਰਾਂ ਦੇ ਕੰਢੇ, ਸਤਲੁਜ ਦਰਿਆ ਦੇ ਪੁਲਾਂ ਅਤੇ ਖ਼ਾਸ ਤੌਰ 'ਤੇ ਬਿਜਲੀ ਬੋਰਡ ਦੇ ਗਰਿੱਡਾਂ, ਸਬ-ਸਟੇਸ਼ਨਾਂ, ਟਰਾਂਸਮਿਸ਼ਨ ਲਾਈਨਾਂ, ਟਰਾਂਸਫਾਰਮਰਾਂ ਅਤੇ ਬਿਜਲੀ ਦੇ ਖੰਬਿਆਂ ਨੂੰ ਭੰਨ-ਤੋੜ ਤੋਂ ਬਚਾਉਣ ਲਈ 24 ਘੰਟੇ ਗਸ਼ਤ/ਪਹਿਰਾ ਲਗਾਇਆ ਜਾਵੇ।
ਉਨ੍ਹਾਂ ਨੇ ਇਹ ਵੀ ਹੁਕਮ ਦਿੱਤਾ ਕਿ ਹਰ ਪਿੰਡ ਦੀ ਪੰਚਾਇਤ ਐਕਟ ਦੀ ਧਾਰਾ (4-1) ਦੀ ਪੂਰੀ ਤਰਜ਼ਮਾਨੀ ਕਰਦਿਆਂ ਹੋਇਆ ਆਪਣੇ ਖੇਤਰਾਂ 'ਚ ਡਿਊਟੀ ਕਰਾਏਗੀ। ਇਸੇ ਤਰ੍ਹਾਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹੇ 'ਚ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਕਿਆਂ ਨੂੰ ਚਲਾਉਣ, ਢੋਲ, ਡਰੱਮ ਅਤੇ ਹੋਰ ਕਿਸੇ ਤਰ੍ਹਾਂ ਦੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ 'ਤੇ ਮਨਾਹੀ ਹੋਵੇਗੀ।
ਜਗਤਾਰ ਸਿੰਘ ਹਵਾਰਾ ਨੇ ਮੰਗੀ ਪੈਰੋਲ, ਅਦਾਲਤ ਵੱਲੋਂ ਪ੍ਰਸ਼ਾਸਨ ਤੋਂ ਜਵਾਬ ਤਲਬ
NEXT STORY