ਫਿਰੋਜ਼ਪੁਰ (ਕੁਮਾਰ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਡਾ. ਨਿਧੀ ਕੁਮੁਦ ਬੰਬਾਹ ਨੇ ਇੱਕ ਵਿਸ਼ੇਸ਼ ਹੁਕਮ ਜਾਰੀ ਕਰਦਿਆਂ ਫਿਰੋਜ਼ਪੁਰ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਸਤਲੁਜ ਦਰਿਆ ’ਚ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਆਮ ਲੋਕਾਂ ਵੱਲੋਂ ਕਿਸ਼ਤੀਆਂ ਚਲਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ।
ਇਸ ਤੋਂ ਇਲਾਵਾ ਜ਼ਿਲ੍ਹੇ ’ਚ ਰਾਤ 10 ਤੋਂ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਕੇ, ਢੋਲ, ਡਰੰਮ ਅਤੇ ਹੋਰ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਨੂੰ ਚਲਾਉਣ ’ਤੇ ਪੂਰਨ ਪਾਬੰਦੀ ਲਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਜਾਰੀ ਕਰਦਿਆਂ ਵਿਆਹ-ਸ਼ਾਦੀਆਂ ਜਾਂ ਹੋਰ ਸਮਾਗਮਾਂ ’ਚ ਹਥਿਆਰ ਲੈ ਕੇ ਚੱਲਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।
PGI ਜਾਣ ਵਾਲੇ ਮਰੀਜ਼ ਦੇਣ ਧਿਆਨ, ਹਾਲਾਤ ਵਿਗੜੇ ਤਾਂ ਵੱਧ ਸਕਦੀ ਹੈ ਪਰੇਸ਼ਾਨੀ
NEXT STORY