ਚੰਡੀਗੜ੍ਹ- ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦਫ਼ਤਰ ਬਲਬੇੜਾ, ਜ਼ਿਲ੍ਹਾ ਪਟਿਆਲਾ ਵਿਖੇ ਤਕਨੀਕੀ ਸਹਾਇਕ ਲਾਈਨ ਮੈਨ (ਏ.ਐੱਲ.ਐੱਮ.) ਵਜੋਂ ਤਾਇਨਾਤ ਚਰਨਜੀਤ ਸਿੰਘ, ਜੋ ਬਤੌਰ ਖ਼ਪਤਕਾਰ ਕਲਰਕ ਵਜੋਂ ਕੰਮ ਕਰ ਰਿਹਾ ਹੈ, ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਉਕਤ ਮੁਲਜ਼ਮ ਬਿਲਾਸਪੁਰ ਡੇਰੇ, ਬਾਜ਼ੀਗਰ ਬਸਤੀ, ਪਟਿਆਲਾ ਵਿਖੇ ਰਹਿ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਹੋਈ ਵੱਡੀ ਗੈਂਗਵਾਰ, ਗੋਲ਼ੀਆਂ ਮਾਰ-ਮਾਰ ਭੁੰਨ੍ਹ'ਤਾ ਘਰੋਂ ਸਾਮਾਨ ਲੈਣ ਨਿਕਲਿਆ ਨੌਜਵਾਨ (ਵੀਡੀਓ)
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਿੰਦਰ ਸਿੰਘ ਵਾਸੀ ਪਿੰਡ ਦੁਲਬਾ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਕਿ ਉਸ ਦੇ ਦਾਦੇ ਦੀ ਮਲਕੀਅਤ ਵਾਲਾ ਟਿਊਬਵੈੱਲ ਬਿਜਲੀ ਕੁਨੈਕਸ਼ਨ ਉਸ ਦੇ ਨਾਂ 'ਤੇ ਤਬਦੀਲ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਹੋਈ ਵੱਡੀ ਵਾਰਦਾਤ, ਦੁਕਾਨ 'ਚ ਵੜ ਕੇ ਨਕਾਬਪੋਸ਼ ਬਦਮਾਸ਼ਾਂ ਨੇ ਕੱਪੜਾ ਵਪਾਰੀ 'ਤੇ ਚਲਾਈਆਂ ਗੋਲ਼ੀਆਂ
ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕਿ ਉਕਤ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਅੱਧੀ ਰਾਤੀਂ ਡਿੱਗ ਗਈ ਪੱਬ ਦੀ ਛੱਤ, 3 ਲੋਕਾਂ ਦੀ ਦੱਬ ਕੇ ਹੋਈ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਹੋਈ ਵੱਡੀ ਵਾਰਦਾਤ, ਦੁਕਾਨ 'ਚ ਵੜ ਕੇ ਨਕਾਬਪੋਸ਼ ਬਦਮਾਸ਼ਾਂ ਨੇ ਕੱਪੜਾ ਵਪਾਰੀ 'ਤੇ ਚਲਾਈਆਂ ਗੋਲ਼ੀਆਂ
NEXT STORY