ਚੰਡੀਗੜ੍ਹ- ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ-1, ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਭੋਲਾ ਸਿੰਘ (ਨੰਬਰ 27/ਸੰਗਰੂਰ) ਨੂੰ 21,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਪ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੱਸਿਆ ਕਿ ਉਸ ਨੇ ਆਪਣੇ ਦੋਸਤ ਤੋਂ ਜਗਰਾਜ ਸਿੰਘ ਨੂੰ ਟਰੱਕ ਖਰੀਦਣ ਬਦਲੇ 5,50,000 ਰੁਪਏ ਵਿਆਜ 'ਤੇ ਦਿੱਤੇ ਸਨ। ਇਸ ਉਪਰੰਤ ਜਦੋਂ ਸ਼ਿਕਾਇਤਕਰਤਾ ਨੇ ਜਗਰਾਜ ਸਿੰਘ ਨੂੰ ਉਸ ਦੇ ਲੋਨ ਦੇ ਪੈਸੇ ਵਾਪਸ ਕਰਨ ਲਈ ਕਿਹਾ ਤਾਂ ਉਸ ਨੂੰ ਪਤਾ ਲੱਗਾ ਕਿ ਉਕਤ ਟਰੱਕ ਪਹਿਲਾਂ ਹੀ ਜਗਰਾਜ ਸਿੰਘ ਨੇ ਬਲਜੀਤ ਸਿੰਘ ਵਾਸੀ ਪਿੰਡ ਅੰਧੇੜੀ, ਸੰਗਰੂਰ ਦੇ ਨਾਂ 'ਤੇ ਟਰਾਂਸਫਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਕੁਵੈਤ ਅੱਗ ਮਾਮਲਾ : ਭਾਰਤੀ ਮ੍ਰਿਤਕਾਂ ਦੀਆਂ ਲਾਸ਼ਾਂ ਵਾਪਸ ਲਿਆਉਣ ਲਈ ਏਅਰ ਫੋਰਸ ਦਾ ਜਹਾਜ਼ ਤਿਆਰ
ਇਸ ਉਪਰੰਤ ਟਰੱਕ ਦੇ ਨਵੇਂ ਮਾਲਕ ਨੇ ਉਕਤ ਥਾਣੇ 'ਚ ਸ਼ਿਕਾਇਤ ਕਰ ਦਿੱਤੀ ਅਤੇ ਏ.ਐੱਸ.ਆਈ. ਭੋਲਾ ਸਿੰਘ ਨੇ ਮਾਮਲੇ ਦੀ ਜਾਂਚ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ 40,000 ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ ਅਤੇ ਉਸ ਨੇ 19,000 ਰੁਪਏ ਐਡਵਾਂਸ ਲੈ ਲਏ ਸਨ ਅਤੇ ਹੁਣ ਰਿਸ਼ਵਤ ਦੇ ਬਕਾਇਆ 21000 ਰੁਪਏ ਦੀ ਮੰਗ ਕਰ ਰਿਹਾ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏ.ਐੱਸ.ਆਈ. ਭੋਲਾ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 21,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
ਇਹ ਵੀ ਪੜ੍ਹੋ- ਅੱਤਵਾਦੀਆਂ ਨੇ ਲਿਖੀ ਧਮਕੀ ਭਰੀ ਚਿੱਠੀ, ਕਿਹਾ- ''ਬੰਬ ਨਾਲ ਉਡਾ ਦੇਵਾਂਗੇ ਚੰਡੀਗੜ੍ਹ ਰੇਲਵੇ ਸਟੇਸ਼ਨ ਤੇ ਮੰਦਰ...''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੈਨੇਡਾ 'ਚ ਪੀ.ਆਰ. ਦਿਵਾਉਣ ਦਾ ਝਾਂਸਾ ਦੇ ਕੇ ਠੱਗੇ ਲੱਖਾਂ ਰੁਪਏ
NEXT STORY