ਬਠਿੰਡਾ (ਵਿਜੈ ਵਰਮਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਥਾਣਾ ਦਿਆਲਪੁਰਾ ਕੈਂਪ ਭਗਤਾ ਭਾਈਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਤਾਰਾ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਨਪ੍ਰੀਤ ਸਿੰਘ ਵਾਸੀ ਪਿੰਡ ਅਕਲੀਆ ਜਲਾਲ, ਤਹਿਸੀਲ ਰਾਮਪੁਰਾ ਫੂਲ, ਬਠਿੰਡਾ ਵੱਲੋਂ ਦਿੱਤੇ ਬਿਆਨ ਅਤੇ ਮੁਹੱਈਆ ਕਰਵਾਏ ਸਬੂਤਾਂ ਦੇ ਆਧਾਰ 'ਤੇ ਇਸ ਥਾਣੇਦਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸ ਦੇ ਟਰੈਕਟਰ ਦੇ ਡਰਾਈਵਰ ਦਾ ਇੱਕ ਮੋਟਰਸਾਈਕਲ ਸਵਾਰ ਨਾਲ ਮਾਮੂਲੀ ਸੜਕ ਹਾਦਸਾ ਹੋ ਗਿਆ ਸੀ ਜਿਸ ਸਬੰਧੀ ਸ਼ਿਕਾਇਤ ਉਕਤ ਥਾਣੇ ਵਿਚ ਦਰਜ ਹੋਈ ਸੀ ਜਿਸ ਨੂੰ ਬਾਅਦ ਵਿਚ ਪੰਚਾਇਤੀ ਫ਼ੈਸਲੇ ਰਾਹੀਂ ਸੁਲਝਾ ਲਿਆ ਗਿਆ, ਪਰ ਉਸ ਦੇ ਟਰੈਕਟਰ ਨੂੰ ਥਾਣੇ ਵਿਖੇ ਕਬਜ਼ੇ ਵਿਚ ਲੈ ਲਿਆ ਗਿਆ ਸੀ।
ਇਹ ਵੀ ਪੜ੍ਹੋ- ਮਸ਼ਹੂਰ ਅਦਾਕਾਰਾ ਦੀ ਗੱਡੀ 'ਤੇ ਹੋਇਆ ਹਮਲਾ, ਤੋੜ'ਤਾ ਗੱਡੀ ਦਾ ਸ਼ੀਸ਼ਾ, ਰੋਂਦੀ-ਰੋਂਦੀ ਨੇ Live ਆ ਕੇ ਦੱਸੀ ਸਾਰੀ ਗੱਲ
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਜਦੋਂ ਉਹ ਆਪਣਾ ਟਰੈਕਟਰ ਛੁਡਾਉਣ ਲਈ ਥਾਣੇ ਪਹੁੰਚਿਆ ਤਾਂ ਉਕਤ ਥਾਣੇਦਾਰ ਤਾਰਾ ਸਿੰਘ ਨੇ ਰਿਸ਼ਵਤ ਵਜੋਂ 10,000 ਰੁਪਏ ਦੀ ਮੰਗ ਕੀਤੀ ਪਰ ਉਸ ਵੱਲੋਂ ਜ਼ੋਰ ਪਾਉਣ ਉੱਤੇ ਸੌਦਾ 8,000 ਰੁਪਏ ਵਿੱਚ ਤੈਅ ਹੋ ਗਿਆ। ਇਹ ਸਾਰੀ ਗੱਲਬਾਤ ਸ਼ਿਕਾਇਤਕਰਤਾ ਵੱਲੋਂ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਈ ਗਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਛੋਟੇ ਥਾਣੇਦਾਰ ਤਾਰਾ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਏ.ਐੱਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਔਰਤ ਨੇ ਐਂਬੂਲੈਂਸ ਡਰਾਈਵਰ ਨੂੰ ਸੱਦਿਆ ਘਰ, ਵਾਪਸ ਆ ਕੇ ਕਿਹਾ- 'ਮੈਂ ਜ਼ਹਿਰ ਪੀ ਕੇ ਆਇਆਂ, ਉਸ ਨੇ ਮੈਨੂੰ...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਸਬਾ ਅਟਾਰੀ ਵਿਖੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਦੁੱਖ ਪ੍ਰਗਟਾਇਆ
NEXT STORY