ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਈ.ਐੱਸ.ਆਈ.ਸੀ. ਡਿਸਪੈਂਸਰੀ, ਫੋਕਲ ਪੁਆਇੰਟ, ਲੁਧਿਆਣਾ ਦੇ ਬ੍ਰਾਂਚ ਮੈਨੇਜਰ ਅਨਿਲ ਕੁਮਾਰ ਕਥੂਰੀਆ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਢੰਡਾਰੀ ਖੁਰਦ, ਲੁਧਿਆਣਾ ਸਿਟੀ ਦੇ ਵਸਨੀਕ ਅਨੁਜ ਕੁਮਾਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਰਕਾਰ ਦਾ ਤੋਹਫ਼ਾ, ਮਿਲੇਗੀ ਪ੍ਰੋਤਸਾਹਨ ਰਾਸ਼ੀ
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸ ਦੇ ਦੋਸਤ ਦੀ ਪਤਨੀ ਨੂੰ ਪੈਨਸ਼ਨ ਜਾਰੀ ਕਰਾਉਣ ਬਦਲੇ ਈ.ਐੱਸ.ਆਈ.ਸੀ. ਲੁਧਿਆਣਾ ਦੇ ਉਕਤ ਬ੍ਰਾਂਚ ਮੈਨੇਜਰ ਨੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ ਸਹੀ ਪਾਏ ਗਏ ਕਿਉਂਕਿ ਜ਼ੁਬਾਨੀ ਸਬੂਤਾਂ ਦੇ ਨਾਲ-ਨਾਲ ਸ਼ਿਕਾਇਤਕਰਤਾ ਤੇ ਮੁਲਜ਼ਮ ਦਰਮਿਆਨ ਹੋਈ ਗੱਲਬਾਤ ਦੀ ਰਿਕਾਰਡਿੰਗ ਤੋਂ ਇਸ ਦਾ ਸਬੂਤ ਮਿਲਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਇਹ ਦੇਸੀ ਨੁਸਖ਼ਾ ਵਰਤੋ ਇਕ ਵਾਰ, ਮਰਦਾਨਾ ਤਾਕਤ ਹਮੇਸ਼ਾ ਰਹੇਗੀ ਬਰਕਰਾਰ
NEXT STORY