ਚੰਡੀਗੜ੍ਹ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਜੰਗਲਾਤ ਦਫ਼ਤਰ ਖਾਸਾ, ਅੰਮ੍ਰਿਤਸਰ ਵਿਖੇ ਬੇਲਦਾਰ ਵਜੋਂ ਤਾਇਨਾਤ ਨਿਰਮਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਜੋਬਨਦੀਪ ਸਿੰਘ ਵਾਸੀ ਪਿੰਡ ਘਰਿੰਡਾ, ਤਹਿਸੀਲ ਅਟਾਰੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਸ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰ ਕੇ ਦੱਸਿਆ ਹੈ ਕਿ ਉਹ ਲੱਕੜ ਦਾ ਆਰਾ ਲਾਉਣਾ ਚਾਹੁੰਦਾ ਹੈ ਅਤੇ ਉਕਤ ਬੇਲਦਾਰ ਨੇ ਉਸ ਨੂੰ ਲਾਇਸੈਂਸ ਜਾਰੀ ਕਰਾਉਣ ਵਿੱਚ ਮਦਦ ਕਰਨ ਬਦਲੇ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਰਾਮਲੱਲਾ ਦੇ ਦਰਸ਼ਨਾਂ ਲਈ ਗਏ ਬੱਚੇ ਹੋਏ ਲਾਪਤਾ, ਨਦੀ ਕੰਢਿਓਂ ਮਿਲੇ ਕੱਪੜੇ ਦੇਖ ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
ਇਹ ਵੀ ਪੜ੍ਹੋ- ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ 'ਚ ਚੱਲੀਆਂ ਤਾਬੜਤੋੜ ਗੋਲ਼ੀਆਂ, 3 ਨੌਜਵਾਨ ਹੋਏ ਗੰਭੀਰ ਰੂਪ 'ਚ ਜ਼ਖ਼ਮੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ 'ਚ ਚੱਲੀਆਂ ਤਾਬੜਤੋੜ ਗੋਲ਼ੀਆਂ, 3 ਨੌਜਵਾਨ ਹੋਏ ਗੰਭੀਰ ਰੂਪ 'ਚ ਜ਼ਖ਼ਮੀ
NEXT STORY