ਲੁਧਿਆਣਾ (ਰਾਜ)- ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ’ਤੇ ਵੱਡੀ ਕਾਰਵਾਈ ਕਰਦੇ ਹੋਏ ਵੂਮੈਨ ਸੈੱਲ ਦੀ ਮਹਿਲਾ ਏ.ਸੀ.ਪੀ. ਅਤੇ ਉਸ ਦੇ ਰੀਡਰ ਨੂੰ ਰਿਸ਼ਵਤ ਲੈਣ ਦੀ ਕੋਸ਼ਿਸ਼ ਦੇ ਦੋਸ਼ ’ਚ ਕਾਬੂ ਕੀਤਾ ਹੈ।
ਮੁਲਜ਼ਮ ਏ.ਸੀ.ਪੀ. ਨਿਰਦੋਸ਼ ਕੌਰ ਹੈ, ਜਦੋਂਕਿ ਉਸ ਦਾ ਰੀਡਰ ਬੇਅੰਤ ਸਿੰਘ ਹੈ। ਮੁਲਜ਼ਮਾਂ ਨੇ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੀ ਕੋਸ਼ਿਸ਼ ਕੀਤੀ ਸੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਵਾਂ ਨੂੰ ਬਠਿੰਡਾ ਜ਼ਿਲੇ ਦੇ ਪਿੰਡ ਗੋਧਾ ਦੇ ਰਹਿਣ ਵਾਲੇ ਪ੍ਰਿਤਪਾਲ ਕੁਮਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਨੇ ਸ਼ਿਕਾਇਤ ’ਚ ਦੱਸਿਆ ਕਿ ਕੁਝ ਦਿਨ ਪਹਿਲਾਂ ਆਈ ਸ਼ਿਕਾਇਤ ’ਚ ਕਾਰਵਾਈ ਕਰਵਾਉਣ ਲਈ ਮੁਲਜ਼ਮ ਰੀਡਰ ਬੇਅੰਤ ਸਿੰਘ ਨੇ ਉਸ ਨੂੰ ਮਹਿਲਾ ਏ.ਸੀ.ਪੀ. ਨਾਲ ਮਿਲਵਾਇਆ ਸੀ। ਰੀਡਰ ਨੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਜੇਕਰ ਉਹ ਸ਼ਿਕਾਇਤ ’ਚ ਕਾਰਵਾਈ ਕਰਵਾਉਣਾ ਚਾਹੁੰਦਾ ਹੈ ਤਾਂ 1 ਲੱਖ ਦੀ ਰਿਸ਼ਵਤ ਦੇਣ, ਜੋ ਕਿ 60 ਹਜ਼ਾਰ ’ਚ ਤੈਅ ਹੋ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਅੱਧੀ ਰਾਤੀ ਹੋਇਆ ਵੱਡਾ ਐਨਕਾਊਂਟਰ, ਪੁਲਸ ਟੀਮ ਤੇ ਬਦਮਾਸ਼ਾਂ ਵਿਚਾਲੇ ਹੋਈ ਤਾਬੜਤੋੜ ਫਾਇਰਿੰਗ
ਰਿਸ਼ਵਤ ਦੀ ਪਹਿਲੀ ਕਿਸ਼ਤ ਮੁਲਜ਼ਮਾਂ ਨੂੰ ਦੇ ਦਿੱਤੀ ਗਈ ਸੀ। ਜਦੋਂ ਦੂਜੀ ਕਿਸ਼ਤ ਦੇਣੀ ਸੀ ਤਾਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਸ਼ਿਕਾਇਤ ਦੇ ਦਿੱਤੀ। ਜਦੋਂ ਦੂਜੀ ਕਿਸ਼ਤ ਦੇਣ ਗਏ ਤਾਂ ਵਿਜੀਲੈਂਸ ਨੇ ਦੋਵਾਂ ਮੁਲਜ਼ਮਾਂ ਨੂੰ ਫੜ ਲਿਆ।
ਵਿਜੀਲੈਂਸ ਲੁਧਿਆਣਾ ਰੇਂਜ ਨੇ ਦੋਵੇ ਮੁਲਜ਼ਮਾਂ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ ਬੀ.ਐੱਨ.ਐੱਸ. ਦੀ ਧਾਰਾ 61 (2) ਦੇ ਤਹਿਤ ਐੱਫ.ਆਈ.ਆਰ. ਦਰਜ ਕਰ ਲਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੜਕ ਹਾਦਸਿਆਂ 'ਚ ਜ਼ਖਮੀਆਂ ਦਾ ਹੋਵੇਗਾ ਮੁਫ਼ਤ ਇਲਾਜ, ਇਨ੍ਹਾਂ ਇਲਾਕਿਆਂ 'ਚ ਪਾਇਲਟ ਪ੍ਰਾਜੈਕਟ ਲਾਗੂ
NEXT STORY