ਚੰਡੀਗੜ੍ਹ (ਅੰਕੁਰ)- ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕੇਂਦਰ ਸਰਕਾਰ ਦੀ ਵਿਕਸਿਤ ਭਾਰਤ ਗਾਰੰਟੀ ਫਾਰ ਰੁਜ਼ਗਾਰ ਐਂਡ ਅਜੀਵਿਕਾ ਮਿਸ਼ਨ ਗ੍ਰਾਮੀਣ (ਵੀਬੀ-ਜੀ ਰਾਮ ਜੀ) ਦੀ ਸਖ਼ਤ ਆਲੋਚਨਾ ਕਰਦਿਆਂ ਇਸ ਨੂੰ ਇਕ ਹੋਰ ਕਾਲਾ ਕਾਨੂੰਨ ਕਰਾਰ ਦਿੱਤਾ ਹੈ, ਜੋ ਸਿੱਧੇ ਤੌਰ ’ਤੇ ਲੱਖਾਂ ਮਨਰੇਗਾ ਮਜ਼ਦੂਰਾਂ ਦੀ ਰੋਜ਼ੀ-ਰੋਟੀ ’ਤੇ ਹਮਲਾ ਕਰਦਾ ਹੈ ਅਤੇ ਵਿੱਤੀ ਬੋਝ ਸੂਬਿਆਂ ’ਤੇ ਪਾਉਂਦਾ ਹੈ। ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਸੌਂਦ ਨੇ ਕਿਹਾ ਕਿ ਇਹ ਨਵੀਂ ਸਕੀਮ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਪਰਿਵਾਰਾਂ, ਅਨੁਸੂਚਿਤ ਜਾਤੀ ਭਾਈਚਾਰਿਆਂ ਅਤੇ ਪੇਂਡੂ ਮਜ਼ਦੂਰਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗੀ, ਜੋ ਗੁਜ਼ਾਰੇ ਲਈ ਮਨਰੇਗਾ ’ਤੇ ਨਿਰਭਰ ਹਨ।
ਉਨ੍ਹਾਂ ਕਿਹਾ ਕਿ ਜਿੱਥੇ ਕੇਂਦਰ ਦਾ ਦਾਅਵਾ ਹੈ ਕਿ ਨਵੀਂ ਸਕੀਮ ਮਨਰੇਗਾ ਦੇ 100 ਦਿਨਾਂ ਦੇ ਮੁਕਾਬਲੇ 125 ਦਿਨਾਂ ਦਾ ਕੰਮ ਦੇਵੇਗੀ, ਉੱਥੇ ਹੀ ਸਰਕਾਰੀ ਅੰਕੜੇ ਦੱਸਦੇ ਹਨ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਪਿਛਲੇ ਸਾਲ ਔਸਤਨ ਸਿਰਫ 45 ਦਿਨਾਂ ਦਾ ਕੰਮ ਮੁਹੱਈਆ ਕਰਵਾਉਣ ਵਿਚ ਕਾਮਯਾਬ ਰਹੀ। ਉਨ੍ਹਾਂ ਦੱਸਿਆ ਕਿ ‘ਆਪ’ ਸਰਕਾਰ ਨੇ ਇਸ ਕਦਮ ਦੇ ਵਿਰੋਧ ’ਚ ਮਤਾ ਪਾਸ ਕਰਨ ਲਈ 30 ਦਸਬੰਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਗੈਸ ਸਿਲੰਡਰਾਂ ਨਾਲ ਭਰੇ ਟਰੱਕ ਕਾਰਨ ਵਾਪਰਿਆ ਭਿਆਨਕ ਹਾਦਸਾ! ਇਕ ਦੀ ਮੌਕੇ 'ਤੇ ਹੋਈ ਮੌਤ, ਕਈ ਜ਼ਖ਼ਮੀ
NEXT STORY