ਚੰਡੀਗੜ੍ਹ (ਨਿਆਮੀਆਂ) : ਬੜੇ ਦੁੱਖ ਦੀ ਗੱਲ ਹੈ ਕਿ ਸੁਖਬੀਰ ਸਿੰਘ ਬਾਦਲ ਦੀ ਸੌੜੀ ਰਾਜਨੀਤੀ ਨੇ ਸਭ ਤੋਂ ਪਹਿਲਾਂ ਤਾਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਦੇ ਰਿਸ਼ਤੇ ਦੀ ਬਲੀ ਲਈ। ਉਸ ਤੋਂ ਪਿੱਛੋਂ ਗੁਰੂ ਗ੍ਰੰਥ ਸਾਹਿਬ ਅਤੇ ਪੰਥ ਦੀ ਮਰਿਆਦਾ ਦਾ ਘਾਣ ਕੀਤਾ, ਉਸ ਪਿੱਛੋਂ ਸਿੱਖ ਤਖਤਾਂ ਦਾ ਮਾਣ-ਸਨਮਾਨ ਤੇ ਸ਼ਾਨਾ-ਮੱਤੀ ਮਰਿਆਦਾ ਦੀ ਬਲੀ ਦੇ ਕੇ ਡੇਰਾ ਸਿਰਸੇ ਨਾਲ ਆਪਣੇ ਰਾਜਨੀਤਕ ਹਿੱਤਾਂ ਦੀ ਪੂਰਤੀ ਲਈ ਅਨੈਤਿਕ ਸੌਦੇਬਾਜ਼ੀ ਕੀਤੀ। ਉਕਤ ਪ੍ਰਗਟਾਵਾ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੇ ਸਾਬਕਾ ਡਿਪਟੀ ਸਪੀਕਰ ਵਿਧਾਨ ਸਭਾ ਬੀਰ ਦਵਿੰਦਰ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਪੁੱਤਰ ਮੋਹ ਦੀ ਦ੍ਰਿਸ਼ਟੀ ਵਿਚ ਸੁਖਦੇਵ ਸਿੰਘ ਢੀਂਡਸਾ ਦੇ ਸਿਧਾਂਤਕ ਇਤਰਾਜ਼ਾਂ ਨੂੰ ਦਰਕਿਨਾਰ ਕਰ ਕੇ ਪੰਥਕ ਹਿੱਤਾਂ 'ਤੇ ਪਹਿਰਾ ਦੇਣ ਦੀ ਬਜਾਏ ਸਿਰਫ ਆਪਣੇ ਪੁੱਤਰ ਸੁਖਬੀਰ ਦੀ ਹਿੰਡ ਪੁਗਾਉਣ ਨੂੰ ਹੀ ਤਰਜੀਹ ਦਿੱਤੀ ਹੈ।
ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਇਕਲੌਤੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਵਜੋਂ ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਲੜਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਜੇ ਇਸ ਦੇ ਬਾਵਜੂਦ ਵੀ ਉਨ੍ਹਾਂ ਦਾ ਪੁੱਤਰ ਚੋਣ ਲੜਦਾ ਹੈ ਤਾਂ ਉਹ ਬਾਦਲ ਪਰਿਵਾਰ ਨਾਲ ਸਿਧਾਂਤਕ ਮੱਤਭੇਦ ਹੋਣ ਕਾਰਨ ਕਿਸੇ ਵੀ ਕੀਮਤ 'ਤੇ ਚੋਣ ਪ੍ਰਚਾਰ ਵਿਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਹੁਣ ਆਖਰੀ ਚਾਲ ਚੱਲ ਕੇ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਵਿਚ ਵੀ ਬਖੇੜਾ ਖੜ੍ਹਾ ਕਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਇਕ ਸਾਜ਼ਿਸ਼ ਅਧੀਨ ਆਖਿਰ ਪਿਓ-ਪੁੱਤ ਦੇ ਸਿੱਕੇਬੰਦ ਰਿਸ਼ਤੇ ਨੂੰ ਵੀ ਤਾਰ-ਤਾਰ ਕਰ ਦਿੱਤਾ ਹੈ।
ਦਾਗ਼ੀਆਂ ਨੂੰ ਟਿਕਟਾਂ ਦੇ ਕੇ ਕਾਂਗਰਸ ਭ੍ਰਿਸ਼ਟਾਚਾਰ ਵਿਰੁੱਧ ਬੋਲਣ ਜੋਗੀ ਨਹੀਂ: ਭਗਵੰਤ
NEXT STORY