ਜਲੰਧਰ (ਮਹੇਸ਼)- ਰਾਮਾ ਮੰਡੀ ’ਚ ਸਬਜ਼ੀ ਦੀ ਰੇਹੜੀ ਲਾਉਣ ਵਾਲੇ ਵਿਅਕਤੀ ਦਾ ਮੋਟਰਸਾਈਕਲ ਸਵਾਰ ਵਿਅਕਤੀ ਵੱਲੋਂ ਮਾਮੂਲੀ ਝਗੜੇ ਦੌਰਾਨ ਕਤਲ ਕਰ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਰਾਮਾ ਮੰਡੀ ਦੀ ਦਕੋਹਾ ਪੁਲਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਨਰਿੰਦਰ ਮੋਹਣ ਨੇ ਦੱਸਿਆ ਕਿ ਮ੍ਰਿਤਕ ਰੇਹੜੀ ਵਾਲੇ ਦੀ ਪਛਾਣ 40 ਸਾਲਾ ਸੇਵਾ ਰਾਮ ਪੁੱਤਰ ਬਚਨ ਰਾਮ ਨਿਵਾਸੀ ਗੁਰੂ ਰਵਿਦਾਸ ਕਾਲੋਨੀ ਰਾਮਾ ਮੰਡੀ ਵਜੋਂ ਹੋਈ ਹੈ।
ਉਸ ਦੀ ਲਾਸ਼ ਪੁਲਸ ਨੇ ਆਪਣੇ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਪਹੁੰਚਾ ਦਿੱਤੀ ਹੈ। ਦਕੋਹਾ ਚੌਕੀ ਮੁਖੀ ਨੇ ਕਿਹਾ ਕਿ ਮੰਗਲਵਾਰ ਨੂੰ ਸਵੇਰੇ ਸੇਵਾ ਰਾਮ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਜਾਵੇਗੀ। ਜਾਣਕਾਰੀ ਮੁਤਾਬਕ ਮ੍ਰਿਤਕ ਸੇਵਾ ਰਾਮ ਦੀ ਰੇਹੜੀ ’ਚ ਮੋਟਰਸਾਈਕਲ ਸਵਾਰ ਵਿਅਕਤੀ ਵੱਲੋਂ ਟੱਕਰ ਮਾਰ ਦਿੱਤੀ ਗਈ ਸੀ, ਜਿਸ ਦਾ ਰੇਹੜੀ ਵਾਲਿਆਂ ਨੇ ਵਿਰੋਧ ਕੀਤਾ ਤਾਂ ਮੋਟਰਸਾਈਕਲ ਸਵਾਰ ਵਿਅਕਤੀ ਨੇ ਉਸ ’ਤੇ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਲੋਕਾਂ ਦੀ ਮਦਦ ਨਾਲ ਰੇਹੜੀ ਵਾਲੇ ਵਿਅਕਤੀ ਨੂੰ ਖੂਨ ਨਾਲ ਲਥਪਥ ਹਾਲਤ ’ਚ ਹਸਪਤਾਲ ਪਹੁੰਚਾਇਆ ਗਿਆ, ਜਿਥੇ ਕੁਝ ਸਮੇਂ ਬਾਅਦ ਹੀ ਉਸ ਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਦਮੋਰੀਆ ਪੁਲ 3 ਮਹੀਨੇ ਲਈ ਹੋਇਆ ਬੰਦ
ਮ੍ਰਿਤਕ ਦੇ ਪਰਿਵਰਕ ਮੈਂਬਰਾਂ ਦੇ ਬਿਆਨਾਂ ’ਤੇ ਦਕੋਹਾ ਚੌਕੀ ਦੀ ਪੁਲਸ ਨੇ ਮੋਟਰਸਾਈਕਲ ਸਵਾਰ ਵਿਅਕਤੀ ਦੇ ਖਿਲਾਫ ਥਾਣਾ ਰਾਮਾ ਮੰਡੀ ਵਿਚ ਬੀ.ਐੱਨ.ਐੱਸ. ਦੀਆਂ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਭੁਪਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਜੋਂ ਹੋਈ ਹੈ। ਪੁਲਸ ਹਿਰਾਸਤ ’ਚ ਰੱਖੇ ਗਏ ਮੁਲਜ਼ਮ ਨੂੰ ਭਲਕੇ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਸੇਵਾ ਰਾਮ ਰੇਹੜੀ ਵਾਲੇ ਦੇ ਕੀਤੇ ਗਏ ਕਤਲ ਨੂੰ ਲੈ ਕੇ ਪੁਲਸ ਵੱਲੋਂ ਦੇਰ ਰਾਤ ਤੱਕ ਦਕੋਹਾ ਪੁਲਸ ਚੌਕੀ ’ਚ ਪੁੱਛਗਿੱਛ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ- ਵੱਡੀ ਖ਼ਬਰ- ਸੁਖਬੀਰ ਬਾਦਲ ਦਾ ਅਸਤੀਫ਼ਾ ਹੋਇਆ ਨਾ-ਮਨਜ਼ੂਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਪੁਲਸ ਨੇ ‘ਡਿਜੀਟਲ ਅਰੈਸਟ’ ਸਾਈਬਰ ਧੋਖਾਧੜੀ ’ਚ ਸ਼ਾਮਲ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
NEXT STORY