ਬਟਾਲਾ (ਜ.ਬ., ਯੋਗੀ, ਅਸ਼ਵਨੀ) : ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ 12 ਸਾਲਾ ਭਾਣਜੇ ਦੀ ਮੌਤ ਅਤੇ ਮਾਮੇ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਕ ਵੰਸ਼ਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ ਭਾਗੋਵਾਲ ਆਪਣੇ ਮਾਮਾ ਹਰਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਨਾਲ ਸਾਈਕਲ ’ਤੇ ਸਵਾਰ ਹੋ ਕੇ ਬਾਜ਼ਾਰ ਕੋਈ ਘਰੇਲੂ ਸਾਮਾਨ ਲੈਣ ਲਈ ਗਿਆ ਸੀ। ਜਦੋਂ ਉਕਤ ਦੋਵੇਂ ਮਾਮਾ-ਭਾਣਜਾ ਸਾਮਾਨ ਲੈਣ ਉਪਰੰਤ ਘਰ ਵਾਪਸ ਜਾ ਰਹੇ ਸਨ ਤਾਂ ਰਸਤੇ ਵਿਚ ਸਾਹਮਣਿਓਂ ਆ ਰਹੇ ਇਕ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਉਕਤ ਦੋਵਾਂ ਨੂੰ ਆਪਣੀ ਲਪੇਟ ਵਿਚ ਲੈਂਦਿਆਂ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਬੱਚੇ ਵੰਸ਼ਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਇਸ ਦਾ ਮਾਮਾ ਹਰਜੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ।
ਜ਼ਖਮੀ ਨੂੰ ਤੁਰੰਤ ਇਲਾਜ ਲਈ ਐਂਬੂਲੈਂਸ 108 ਰਾਹੀਂ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਜਿਥੋਂ ਡਾਕਟਰਾਂ ਨੇ ਉਕਤ ਜ਼ਖਮੀ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ। ਸੂਚਨਾ ਮਿਲਦਿਆਂ ਹੀ ਥਾਣਾ ਕਿਲਾ ਲਾਲ ਸਿੰਘ ਦੇ ਏ.ਐੱਸ.ਆਈ ਜਤਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਘਟਨਾਸਥਾਨ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲੈਣ ਉਪਰੰਤ ਮ੍ਰਿਤਕ ਬੱਚੇ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਪੋਸਟਮਾਰਟਮ ਉਪਰੰਤ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ। ਪੁਲਸ ਮੁਤਾਬਕ ਇਸ ਸਬੰਧੀ ਥਾਣਾ ਕਿਲਾ ਲਾਲ ਸਿੰਘ ਵਿਖੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਮਨਜੀਤ ਸਿੰਘ ਦੇ ਬਿਆਨਾਂ ’ਤੇ ਕੇਸ ਦਰਜ ਕਰ ਦਿੱਤਾ ਗਿਆ ਹੈ।
ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਤੇਜ਼ ਰਫਤਾਰ ਟੈਂਕਰ ਨੇ ਕੁੱਚਲੇ ਦੋ ਸਕੇ ਭਰਾ
NEXT STORY