ਡੇਰਾਬੱਸੀ (ਗੁਰਜੀਤ) : ਡੇਰਾਬੱਸੀ ਪੁਲਸ ਨੇ ਥਾਣਾ ਮੁਖੀ ਮਨਦੀਪ ਸਿੰਘ ਦੀ ਅਗਵਾਈ ਹੇਠ ਬੱਸ ਸਟੈਂਡ ਨੇੜੇ ਮੁੱਖ ਮਾਰਗ ’ਤੇ ਵਿਸ਼ੇਸ਼ ਨਾਕੇਬੰਦੀ ਕੀਤੀ। ਇਸ ਦੌਰਾਨ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੀ ਐਲਕੋ ਸੈਂਸਰ ਨਾਲ ਜਾਂਚ ਕੀਤੀ। ਜ਼ਿਆਦਾ ਮਾਤਰਾ ’ਚ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲੇ 10 ਵਾਹਨ ਚਾਲਕਾਂ ਦੇ ਚਲਾਨ ਕੀਤੇ। ਇਸ ਤੋਂ ਇਲਾਵਾ ਮੋਟਰਸਾਈਕਲਾਂ ’ਤੇ ਹੁੱਲੜਬਾਜ਼ੀ ਕਰਨ ਵਾਲੇ ਨੌਜਵਾਨਾਂ ਨੂੰ ਤਾੜਨਾ ਵੀ ਕੀਤੀ ਗਈ ਅਤੇ ਅਧੂਰੇ ਕਾਗ਼ਜ਼ਾਂ ਵਾਲਿਆਂ ਦੇ ਚਾਲਾਨ ਵੀ ਕੀਤੇ ਗਏ।
ਥਾਣਾ ਮੁਖੀ ਮਨਦੀਪ ਸਿੰਘ ਨੇ ਕਿਹਾ ਕਿ 15 ਅਗਸਤ ਨੂੰ ਮੱਦੇਨਜ਼ਰ ਰੱਖਦਿਆਂ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਮਾੜੇ ਅਨਸਰਾਂ ਨੂੰ ਨਕੇਲ ਪਾਉਣ ਲਈ ਲਗਾਤਾਰ ਨਾਕਾਬੰਦੀ ਤੇ ਗਸ਼ਤ ਵੀ ਕੀਤੀ ਜਾਂ ਰਹੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਸਮੁੱਚੇ ਦੇਸ਼ ਤੇ ਪੰਜਾਬ ਵਾਂਗ ਡੇਰਾਬੱਸੀ ਖੇਤਰ ’ਚ ਵੀ ਆਜ਼ਾਦੀ ਦਿਹਾੜੇ ਦੇ ਤਹਿਤ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਾਨੂੰਨ ਆਪਣੇ ਹੱਥ ’ਚ ਨਹੀਂ ਲੈਣ ਦਿੱਤਾ ਜਾਵੇਗਾ। ਉਨ੍ਹਾਂ ਦੀ ਪੁਲਸ ਫੋਰਸ ਪੂਰੀ ਤਰ੍ਹਾਂ ਮੁਸਤੈਦ ਹੈ।
ਪੰਜਾਬ 'ਚ ਵੱਡਾ ਹਾਦਸਾ, ਬਰਾਤੀਆਂ ਨਾਲ ਭਰੀ ਇਨੋਵਾ ਗੱਡੀ ਖੱਡ 'ਚ ਡਿੱਗਣ ਕਾਰਨ ਪਾਣੀ 'ਚ ਰੁੜੀ, 10 ਲੋਕਾਂ ਦੀ ਮੌਤ
NEXT STORY