ਗੁਰਦਾਸਪੁਰ (ਹਰਮਨ)- ਅੱਜ ਅੰਮ੍ਰਿਤਸਰ-ਪਠਾਨਕੋਟ ਹਾਈਵੇ 'ਤੇ ਪਿੰਡ ਬੱਬਰੀ ਨੇੜੇ ਅੰਮ੍ਰਿਤਸਰ ਤੋਂ ਸ੍ਰੀਨਗਰ ਜਾ ਰਹੀ ਮਹਿੰਦਰਾ ਪਿਕ ਅੱਪ ਗੱਡੀ ਅਚਾਨਕ ਟਾਇਰ ਫੱਟ ਜਾਣ ਕਾਰਨ ਸੜਕ ਵਿਚਕਾਰ ਪਲਟ ਗਈ। ਇਸ ਗੱਡੀ ਵਿਚ ਟਮਾਟਰ ਭਰੇ ਹੋਏ ਸਨ ਜੋ ਗੱਡੀ ਪਲਟਣ ਕਾਰਨ ਸੜਕ ਵਿਚਾਲੇ ਖਿੱਲਰ ਗਏ ਅਤੇ ਗੱਡੀ ਵੀ ਨੁਕਸਾਨੀ ਗਈ ਜਦੋਂ ਕਿ ਟਰੱਕ ਦੇ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਨਵੀਂ ਸਕੀਮ ਦੀ ਸ਼ੁਰੂਆਤ, 11 ਹਜ਼ਾਰ ਵਿਦਿਆਰਥੀਆਂ ਨੂੰ ਮਿਲੇਗਾ ਫ਼ਾਇਦਾ
ਗੱਡੀ ਦੇ ਡਰਾਈਵਰ ਅਮਿਤ ਸਿੰਘ ਨੇ ਦੱਸਿਆ ਕਿ ਉਹ ਟਮਾਟਰ ਲੋਡ ਕਰਕੇ ਅੰਮ੍ਰਿਤਸਰ ਤੋਂ ਸ੍ਰੀਨਗਰ ਜਾ ਰਿਹਾ ਸੀ। ਜਿਵੇਂ ਹੀ ਉਹ ਗੁਰਦਾਸਪੁਰ ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਪਿੰਡ ਬੱਬਰੀ ਨੇੜੇ ਪਹੁੰਚਿਆ ਤਾਂ ਅਚਾਨਕ ਗੱਡੀ ਦੇ ਦੋ ਟਾਇਰ ਫਟ ਗਏ। ਜਿਸ ਤੋਂ ਬਾਅਦ ਗੱਡੀ ਸੜਕ 'ਤੇ ਪਲਟ ਗਈ ਅਤੇ ਸਾਰੇ ਟਮਾਟਰ ਸੜਕ 'ਤੇ ਖਿੱਲਰ ਗਏ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਨਵੀਂ ਸਕੀਮ ਦੀ ਸ਼ੁਰੂਆਤ, 11 ਹਜ਼ਾਰ ਵਿਦਿਆਰਥੀਆਂ ਨੂੰ ਮਿਲੇਗਾ ਫ਼ਾਇਦਾ
NEXT STORY