ਚੰਡੀਗੜ੍ਹ : ਸੂਬੇ 'ਚ ਹੁਣ ਵਾਹਨ ਮਾਲਕ ਆਪਣੇ ਡਰਾਈਵਿੰਗ ਲਾਈਸੈਂਸ (ਡੀ. ਐੱਲ.) ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ. ਸੀ.) ਦੀਆਂ ਡਿਜੀਟਲ ਕਾਪੀਆਂ ਆਪਣੇ ਕੋਲ ਰੱਖ ਸਕਦੇ ਹਨ ਕਿਉਂਕਿ ਪੰਜਾਬ ਟਰਾਂਸਪੋਰਟ ਮਹਿਕਮੇ ਨੇ ਡੀ. ਐੱਲ. ਅਤੇ ਆਰ. ਸੀ. ਦੇ ਇਲੈਕਟ੍ਰਾਨਿਕ ਫਾਰਮੈਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਜੇਕਰ ਟ੍ਰੈਫਿਕ ਪੁਲਸ ਅਤੇ ਆਰ. ਟੀ. ਓਜ਼. ਚੈਕਿੰਗ ਦੌਰਾਨ ਡਰਾਈਵਿੰਗ ਲਾਈਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਦੀ ਮੰਗ ਕਰਦੇ ਹਨ ਤਾਂ ਮੋਬਾਇਲ ਐਪਸ-ਐਮਪਰਿਵਾਹਨ ਅਤੇ ਡਿਜੀਲਾਕਰ ਜ਼ਰੀਏ ਡਾਊਨਲੋਡ ਕਰਕੇ ਇਹ ਦਸਤਾਵੇਜ਼ ਦਿਖਾਏ ਜਾ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਜਾਰੀ ਹੋਈ ਭਵਿੱਖਬਾਣੀ, ਜਾਣੋ ਅਗਲੇ 3 ਦਿਨਾਂ ਦਾ ਹਾਲ
ਇਸ ਨਾਲ ਵਾਹਨ ਮਾਲਕਾਂ ਨੂੰ ਦਸਤੀ ਰੂਪ 'ਚ ਇਹ ਦਸਤਾਵੇਜ਼ ਜਾਂ ਪਲਾਸਟਿਕ ਕਾਰਡ ਨਾਲ ਰੱਖਣ ਦੀ ਲੋੜ ਨਹੀਂ ਹੋਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਟਰਾਂਸਪੋਰਟ ਕਮਿਸ਼ਨਰ ਵੱਲੋਂ ਪੰਜਾਬ ਰਾਜ ਖੇਤਰੀ ਟਰਾਂਸਪੋਰਟ ਅਥਾਰਟੀਆਂ ਦੇ ਸਮੂਹ ਸਕੱਤਰਾਂ /ਐਸ. ਡੀ. ਐਮਜ਼. ਅਤੇ ਏ. ਡੀ. ਜੀ. ਪੀ. ਟ੍ਰੈਫਿਕ ਨੂੰ ਪੁਲਸ ਮਹਿਕਮੇ ਦੇ ਚੈਕਿੰਗ ਸਟਾਫ਼ ਨੂੰ ਜਾਗਰੂਕ ਕਰਨ ਲਈ ਇਸ ਸਬੰਧੀ ਇੱਕ ਪੱਤਰ ਜਾਰੀ ਕੀਤਾ ਗਿਆ ਹੈ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਟ੍ਰੈਫਿਕ ਪੁਲਸ ਵੱਲੋਂ ਮੌਕੇ ‘ਤੇ ਵੈਰੀਫਿਕੇਸ਼ਨ ਦੌਰਾਨ ਸਮਾਰਟਫੋਨਜ਼ 'ਚ 'ਵਰਚੁਅਲ' ਡਰਾਈਵਿੰਗ ਲਾਈਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਨੂੰ ਵੈਧ ਮੰਨਿਆ ਜਾਵੇ।
ਇਹ ਵੀ ਪੜ੍ਹੋ : ਸ਼ਰਮਨਾਕ : ਦਰਦ ਨਾਲ ਤੜਫਦੀ ਗਰਭਵਤੀ ਨੂੰ ਸਟਾਫ਼ ਨੇ ਵਾਪਸ ਮੋੜਿਆ, ਪਾਰਕ 'ਚ ਜੋੜੇ ਬੱਚਿਆਂ ਨੂੰ ਦਿੱਤਾ ਜਨਮ
ਰਜ਼ੀਆ ਸੁਲਤਾਨਾ ਨੇ ਹਦਾਇਤ ਕੀਤੀ ਕਿ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ‘ਵਰਚੁਅਲ’ ਡੀ. ਐੱਲ ਅਤੇ ਆਰ. ਸੀ. ਦੀ ਮਨਜ਼ੂਰੀ ਸਬੰਧੀ ਜਾਣਕਾਰੀ ਸੂਬੇ ਦੇ ਟਰਾਂਸਪੋਰਟ ਦਫ਼ਤਰਾਂ ਦੇ ਨੋਟਿਸ ਬੋਰਡਾਂ ‘ਤੇ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਡਿਜ਼ੀਟਲ ਪੰਜਾਬ ਮੁਹਿੰਮ ਨੂੰ ਅਮਲ 'ਚ ਲਿਆਉਣ ਦੇ ਨਾਲ ਹੀ ਇਹ ਪ੍ਰਣਾਲੀ ਭ੍ਰਿਸ਼ਟਾਚਾਰ ਨੂੰ ਵੀ ਖ਼ਤਮ ਕਰੇਗੀ ਅਤੇ ਡੀ. ਐੱਲ. ਅਤੇ ਆਰ. ਸੀ. ਦੀ ਹਾਰਡ ਕਾਪੀ ਉਪਲੱਬਧ ਨਾ ਹੋਣ ਦੀ ਸੂਰਤ 'ਚ ਲੋਕਾਂ ਨੂੰ ਭਾਰੀ ਜ਼ੁਰਮਾਨਿਆਂ ਤੋਂ ਬਚਣ 'ਚ ਸਹਾਇਕ ਹੋਵੇਗੀ। ਰਾਜ ਟਰਾਂਸਪੋਰਟ ਕਮਿਸ਼ਨਰ ਡਾ. ਅਮਰ ਪਾਲ ਸਿੰਘ ਨੇ ਅੱਗੇ ਦੱਸਿਆ ਕਿ ਜੇਕਰ ਕੋਈ ਆਪਣਾ ਡਰਾਈਵਿੰਗ ਲਾਇਸੈਂਸ/ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਘਰ ਭੁੱਲ ਜਾਂਦਾ ਹੈ ਜਾਂ ਗੁਆਚ ਜਾਂਦਾ ਹੈ ਜਾਂ ਪ੍ਰਿੰਟਿਡ ਸਮਾਰਟ ਚਿੱਪ ਵਾਲੇ ਡੀ. ਐਲ. ਜਾਂ ਆਰ. ਸੀ. ਦੀ ਡਿਲੀਵਰੀ ਨਾ ਹੋਣ ਦੀ ਸੂਰਤ 'ਚ ਉਸ ਨੂੰ ਚਿੰਤਾ ਕਰਨ ਦੀ ਲੋੜ ਨਹੀਂ।
ਇਹ ਵੀ ਪੜ੍ਹੋ : ਕਾਂਗਰਸੀ ਆਗੂ 'ਤੇ 'ਲਾਰੈਂਸ ਬਿਸ਼ਨੋਈ' ਗੈਂਗ ਨੇ ਚਲਾਈਆਂ ਗੋਲੀਆਂ, ਫੇਸਬੁੱਕ 'ਤੇ ਲਈ ਕਤਲ ਦੀ ਜ਼ਿੰਮੇਵਾਰੀ
ਉਹ ਸਿਰਫ ਡਿਜੀਲਾਕਰ ਜਾਂ ਐਮਪਰਿਵਾਹਨ ਐਪ ਨੂੰ ਡਾਊਨਲੋਡ ਕਰਕੇ ਆਪਣੇ ਵਰਚੁਅਲ ਡੀ. ਐੱਲ ਜਾਂ ਆਰ. ਸੀ. ਨੂੰ ਆਪਣੇ ਮੋਬਾਇਲ 'ਚ ਰੱਖ ਸਕਦਾ ਹੈ। ਇਹ ਹੁਣ ਪੂਰੀ ਤਰ੍ਹਾਂ ਵੈਧ ਹੈ ਅਤੇ ਚੈਕਿੰਗ ਸਮੇਂ ਦਿਖਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਬਿਨੈਕਾਰ ਦੀ ਆਰ. ਸੀ. ਜਾਂ ਡੀ. ਐਲ. ਨੂੰ ਰਜਿਸਟਰਡ ਅਤੇ ਲਾਈਸੈਂਸੀ ਅਥਾਰਟੀ ਵਲੋਂ ਪ੍ਰਵਾਨਗੀ ਦਿੱਤੀ ਜਾਂਦੀ ਹੈ ਤਾਂ ਪ੍ਰਵਾਨਗੀ ਸਬੰਧੀ ਸੰਦੇਸ਼ ਉਸ ਦੇ ਫੋਨ 'ਤੇ ਆਉਂਦਾ ਹੈ ਅਤੇ ਫਿਰ ਇਹ ਦਸਤਾਵੇਜ਼ ਐਪ 'ਚੋਂ ਡਾਊਨਲੋਡ ਕੀਤੇ ਜਾ ਸਕਦੇ ਹਨ।
ਨੋਟ : ਟਰਾਂਸਪੋਰਟ ਮਹਿਕਮੇ ਦੇ ਉਕਤ ਲੋਕ ਪੱਖੀ ਫ਼ੈਸਲੇ ਬਾਰੇ ਦਿਓ ਆਪਣੀ ਰਾਏ
ਜਲੰਧਰ ਜ਼ਿਲ੍ਹੇ ’ਚ ਮੁੜ ਕੋਰੋਨਾ ਦੀ ਤੇਜ਼ੀ, ਵਿਧਾਇਕ ਪਰਗਟ ਦੇ ਪੁੱਤਰ ਸਣੇ 60 ਦੀ ਰਿਪੋਰਟ ਆਈ ਪਾਜ਼ੇਟਿਵ
NEXT STORY