ਅੰਮ੍ਰਿਤਸਰ, (ਸੰਜੀਵ)- ਜ਼ਿਲਾ ਪੁਲਸ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿਚ ਪੁਲਸ ਨੇ ਗਿਰੋਹ ਦੇ ਸਰਗਣਾ ਮੋਲਾ ਸਿੰਘ ਮੱਲੂ ਸਮੇਤ ਉਸ ਦੇ ਸਾਥੀ ਰਣਜੀਤ ਸਿੰਘ ਜੀਤਾ ਤੇ ਲਖਵਿੰਦਰ ਸਿੰਘ ਕਾਲੂ ਨਿਵਾਸੀ ਭੱਲਾ ਨੂੰ ਗ੍ਰਿਫਤਾਰ ਕੀਤਾ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਵੱਖ-ਵੱਖ ਖੇਤਰਾਂ ਤੋਂ ਚੋਰੀ ਕੀਤੇ ਗਏ 9 ਮੋਟਰਸਾਈਕਲ ਤੇ 2 ਐਕਟਿਵਾ ਬਰਾਮਦ ਕੀਤੀਆਂ। ਪੁਲਸ ਨੇ ਕੇਸ ਦਰਜ ਕਰ ਕੇ ਸਾਰੇ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ 'ਤੇ ਜਾਂਚ ਲਈ ਪੁਲਸ ਰਿਮਾਂਡ 'ਤੇ ਲਿਆ ਹੈ। ਇਹ ਖੁਲਾਸਾ ਥਾਣਾ ਰਾਮਬਾਗ ਦੇ ਇੰਚਾਰਜ ਯਸ਼ਪਾਲ ਨੇ ਇਕ ਪੱਤਰਕਾਰ ਸੰਮੇਲਨ ਦੌਰਾਨ ਕੀਤਾ।
ਉਨ੍ਹਾਂ ਦੱਸਿਆ ਕਿ ਉਕਤ ਗਿਰੋਹ ਪਿਛਲੇ ਕੁਝ ਸਮੇਂ ਤੋਂ ਰਾਮਬਾਗ ਅਤੇ ਬੱਸ ਸਟੈਂਡ ਖੇਤਰ ਵਿਚ ਸਰਗਰਮੀ ਨਾਲ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ, ਅੱਜ ਸੂਚਨਾ ਦੇ ਆਧਾਰ 'ਤੇ ਪੁਲਸ ਪਾਰਟੀ ਵੱਲੋਂ ਸਿਟੀ ਸੈਂਟਰ ਮੋੜ 'ਤੇ ਨਾਕਾ ਲਾ ਕੇ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ, ਜਿਨ੍ਹਾਂ ਦੀ ਨਿਸ਼ਾਨਦੇਹੀ 'ਤੇ ਲੁਕਾਏ ਗਏ ਹੋਰ ਮੋਟਰਸਾਈਕਲ ਅਤੇ ਐਕਟਿਵਾ ਬਰਾਮਦ ਕੀਤੀਆਂ ਗਈਆਂ। ਪੁਲਸ ਮੁਲਜ਼ਮਾਂ ਤੋਂ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਬਹੁਤ ਛੇਤੀ ਕਈ ਹੋਰ ਮਾਮਲਿਆਂ ਦੇ ਖੁਲਾਸੇ ਹੋਣ ਦੀ ਵੀ ਸੰਭਾਵਨਾ ਹੈ।
ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ ਅਮਰੀਕਾ 'ਚ 13.60 ਲੱਖ ਭਾਰਤੀ ਰੁਪਏ 'ਚ ਹੋਇਆ ਨਿਲਾਮ
NEXT STORY