ਚੰਡੀਗੜ੍ਹ : ਪੰਜਾਬ 'ਚ ਸੜਕ ਸੁਰੱਖਿਆ ਫੋਰਸ (ਐੱਸ. ਐੱਸ. ਐੱਫ.) ਲਈ ਸਰਕਾਰ ਵਲੋਂ ਖ਼ਰੀਦੀਆਂ ਗਈਆਂ ਗੱਡੀਆਂ ਦੀ ਜਾਂਚ ਕੀਤੀ ਜਾਵੇਗੀ। ਦਰਅਸਲ ਪੰਜਾਬ ਸਰਕਾਰ ਵਲੋਂ ਐੱਸ. ਐੱਸ. ਐੱਫ. ਲਈ 144 ਟੋਇਟਾ ਵਾਹਨਾਂ ਦੀ ਖ਼ਰੀਦ ਕੀਤੀ ਗਈ ਸੀ। ਹੁਣ ਇਨ੍ਹਾਂ ਗੱਡੀਆਂ ਦੀ ਜਾਂਚ ਕੀਤੀ ਜਾਵੇਗੀ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਪੱਤਰ ਤੋਂ ਬਾਅਦ ਗ੍ਰਹਿ ਵਿਭਾਗ ਨੇ ਇਸ ਦੀ ਜਾਂਚ ਪੰਜਾਬ ਪੁਲਸ ਦੇ ਡੀ. ਜੀ. ਪੀ. ਨੂੰ ਸੌਂਪੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਕਣਕ ਲੈ ਰਹੇ 2.50 ਲੱਖ ਲੋਕਾਂ ਲਈ ਚਿੰਤਾ ਭਰੀ ਖ਼ਬਰ, ਡਿਪੂ ਹੋਲਡਰ ਵੀ...
ਇਹ ਵੀ ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਹ ਮੁੱਦਾ ਕੁੱਝ ਮਹੀਨੇ ਪਹਿਲਾਂ ਚੁੱਕਿਆ ਸੀ ਅਤੇ ਦੋਸ਼ ਲਾਏ ਸਨ ਕਿ ਸਰਕਾਰ ਨੇ ਇਨ੍ਹਾਂ ਵਾਹਨਾਂ ਦੀ ਖ਼ਰੀਦ ਵੇਲੇ ਕੰਪਨੀ ਦੇ ਡਿਸਕਾਊਂਟ ਦਾ ਫ਼ਾਇਦਾ ਨਹੀਂ ਚੁੱਕਿਆ। ਜੇਕਰ ਸਰਕਾਰ ਨੇ ਇਹ ਫ਼ਾਇਦਾ ਚੁੱਕਿਆ ਹੁੰਦਾ ਤਾਂ ਇਸ 'ਚ ਕਰੀਬ 14.50 ਕਰੋੜ ਦੀ ਬੱਚਤ ਹੋਣੀ ਸੀ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦਾ ਅਹਿਮ ਫ਼ੈਸਲਾ, ਵਿਦਿਆਰਥੀਆਂ ਨੂੰ ਰੁਜ਼ਗਾਰ ਦੇਣ ਲਈ...
ਇਸ ਸਬੰਧੀ ਜਾਂਚ ਰਿਪੋਰਟ 15 ਨਵੰਬਰ ਤੱਕ ਦੇਣੀ ਹੈ। ਦੱਸਣਯੋਗ ਹੈ ਕਿ ਪੰਜਾਬ 'ਚ 'ਸੜਕ ਸੁਰੱਖਿਆ ਫੋਰਸ' ਯੋਜਨਾ ਜਨਵਰੀ 2024 'ਚ ਸ਼ੁਰੂ ਕੀਤੀ ਗਈ ਸੀ। ਇਹ ਫੋਰਸ ਸੜਕ ਹਾਦਸਿਆਂ 'ਚ ਜ਼ਖਮੀ ਹੋਏ ਲੋਕਾਂ ਨੂੰ ਜਲਦੀ ਹਸਪਤਾਲ ਪਹੁੰਚਾਉਣ ਲਈ ਸੂਬੇ ਦੀਆਂ ਸੜਕਾਂ 'ਤੇ ਤਾਇਨਾਤ ਕੀਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਤੀ-ਪਤਨੀ ਨੇ ਇਕੱਠਿਆਂ ਮਿਲ ਚਾੜ੍ਹ ਤਾ ਚੰਨ, ਕਰਤੂਤ ਸੁਣ ਨਹੀਂ ਹੋਵੇਗਾ ਯਕੀਨ
NEXT STORY