ਜਲੰਧਰ (ਸੁਧੀਰ)-ਜਲੰਧਰ ਸ਼ਹਿਰ ਵਿਚ 'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਇਕ ਵਿਅਕਤੀ ਨੇ 31 ਅਣਪਛਾਤੇ ਵਿਅਕਤੀਆਂ ’ਤੇ ਗਰੁੱਪ ਕਾਲ ਰਾਹੀਂ ਗਾਲੀ-ਗਲੋਚ ਕਰਨ, ਧਮਕਾਉਣ ਅਤੇ ਝੂਠੇ ਕੇਸ ਵਿਚ ਫਸਾਉਣ ਦੀ ਧਮਕੀ ਦੇਣ ਦੇ ਦੋਸ਼ ਲਗਾਏ ਹਨ। ਇਸ ਸਬੰਧੀ ਉਸ ਨੇ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਕੇ ਮਾਮਲੇ ਦੀ ਜਾਂਚ ਕਰ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਸ਼ਿਕਾਇਤ ਕਰਤਾ ਬੀਰਦਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਮਾਤਾ ਗੁਰਜੀਤ ਕੌਰ (63) ਨਾਲ ਮਿਲ ਕੇ ਜਲੰਧਰ ਵਿਚ ‘ਹਾਰਟ ਅਟੈਕ ਪਰੌਂਠਾ’ ਦੇ ਨਾਂ ’ਤੇ ਕੰਮ ਕਰਦਾ ਹੈ ਅਤੇ ਇਸੇ ਨਾਲ ਉਨ੍ਹਾਂ ਦੇ ਪਰਿਵਾਰ ਦਾ ਗੁਜ਼ਾਰਾ ਹੁੰਦਾ ਹੈ। ਸ਼ਿਕਾਇਤਕਰਤਾ ਅਨੁਸਾਰ 12 ਅਤੇ 13 ਸਤੰਬਰ ਦੀ ਅੱਧੀ ਰਾਤ ਲਗਭਗ 1.06 ਵਜੇ ਉਸ ਨੂੰ 31 ਅਣਪਛਾਤੇ ਵਿਅਕਤੀਆਂ ਵੱਲੋਂ ਗਰੁੱਪ ਕਾਲ ਆਈ।
ਇਹ ਵੀ ਪੜ੍ਹੋ- ਪੰਜਾਬ: NRI ਦੇ ਘਰ ਨੂੰ ਲਾਈ ਅੱਗ! ਟਾਇਰ ਫੱਟਣ ਮਗਰੋਂ ਹੋਇਆ ਧਮਾਕਾ
ਸ਼ਿਕਾਇਤ ਕਰਤਾ ਨੇ ਦੋਸ਼ ਲਾਇਆ ਕਿ ਕਾਲ ਦੌਰਾਨ ਉਕਤ ਵਿਅਕਤੀਆਂ ਨੇ ਉਸ ਨਾਲ ਗਾਲੀ-ਗਲੋਚ ਕੀਤਾ ਅਤੇ ਉਸ ਨੂੰ ਝੂਠੇ ਕੇਸ ਵਿਚ ਫਸਾਉਣ ਦੀ ਧਮਕੀ ਦਿੱਤੀ। ਸ਼ਿਕਾਇਤਕਰਤਾ ਅਨੁਸਾਰ ਇਸ ਗੱਲਬਾਤ ਦੀ ਰਿਕਾਰਡਿੰਗ ਉਸ ਕੋਲ ਮੌਜੂਦ ਹੈ, ਜੋ ਜਾਂਚ ਦੌਰਾਨ ਪੁਲਸ ਨੂੰ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਸ਼ਿਕਾਇਤ ਵਿਚ ਇਹ ਵੀ ਦੋਸ਼ ਲਾਇਆ ਹੈ ਕਿ ਉਕਤ ਅਣਪਛਾਤੇ ਵਿਅਕਤੀਆਂ ਵੱਲੋਂ ਲਾਊਡਸਪੀਕਰ/ਹੋਰ ਮਾਧਿਅਮ ਰਾਹੀਂ ਧਮਕੀ ਦਿੱਤੀ ਗਈ ਅਤੇ ਉਸ ਨੂੰ ਡਰਾਉਣ ਦਾ ਯਤਨ ਕੀਤਾ ਗਿਆ। ਸ਼ਿਕਾਇਤਕਰਤਾ ਨੇ ਪੁਲਸ ਤੋਂ ਮਾਮਲੇ ਦੀ ਜਾਂਚ ਕਰ ਕੇ ਸਬੰਧਤ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਖ਼ਿਲਾਫ਼ ਯੋਗ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਹੁਸ਼ਿਆਰਪੁਰ ਦੇ ਨੌਜਵਾਨ ਨੇ ਮਾਰੀਆਂ ਵੱਡੀਆਂ ਮੱਲਾਂ, ਅਮਰੀਕੀ ਫ਼ੌਜ 'ਚ ਹੋਇਆ ਭਰਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਬਟਾਲਾ 'ਚ ਦਿਨ-ਦਿਹਾੜੇ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖਮੀ
NEXT STORY