ਲੁਧਿਆਣਾ (ਅਸ਼ੋਕ): ਲੁਧਿਆਣਾ ਦੇ ਵੇਰਕਾ ਪਲਾਂਟ ਵਿਚ ਹੀਟਰ ਫਟਣ ਕਾਰਨ ਵਾਪਰੇ ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਵੇਰਕਾ ਪਲਾਂਟ ਦੇ ਜੀਐਮ ਦਲਜੀਤ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਰਾਤ ਲਗਭਗ 11 ਵਜੇ ਵਾਪਰਿਆ ਜਿਸ ਵਿਚ 6 ਲੋਕ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਇਕ ਕਰਮਚਾਰੀ ਕੁਨਾਲ ਜੈਨ ਬਹੁਤ ਮਿਹਨਤੀ ਅਤੇ ਆਪਣੇ ਕੰਮ ਪ੍ਰਤੀ ਇਮਾਨਦਾਰ ਸੀ, ਉਹ ਬਾਇਲਰ ਇੰਚਾਰਜ ਵਜੋਂ ਕੰਮ ਕਰਦਾ ਸੀ, ਉਸ ਦੀ ਉਮਰ ਲਗਭਗ 43 ਸਾਲ ਸੀ, ਉਸ ਦੀ ਮੌਤ ਹੋ ਗਈ ਅਤੇ ਬਾਕੀ ਦਯਾਨੰਦ ਮੈਡੀਕਲ ਹਸਪਤਾਲ ਵਿਚ ਇਲਾਜ ਅਧੀਨ ਹਨ।
ਇਹ ਖ਼ਬਰ ਵੀ ਪੜ੍ਹੋ - CM ਮਾਨ ਦੀਆਂ Fake Videos ਬਾਰੇ 'ਆਪ' ਦੇ ਵੱਡੇ ਖ਼ੁਲਾਸੇ! ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰਨ ਵਾਲੇ...
ਉਨ੍ਹਾਂ ਕਿਹਾ ਕਿ ਘਟਨਾ ਦੇ ਕਾਰਨਾਂ ਦੀ ਜਾਂਚ ਲਈ ਇਕ ਜਾਂਚ ਕਮੇਟੀ ਬਣਾਈ ਗਈ ਹੈ, ਜੋ ਜਾਂਚ ਕਰੇਗੀ ਕਿ ਕੀ ਕੋਈ ਤਕਨੀਕੀ ਕਾਰਨ ਸੀ। ਜੀ.ਐੱਮ. ਨੇ ਅੱਗੇ ਕਿਹਾ ਕਿ ਮ੍ਰਿਤਕ ਕਰਮਚਾਰੀ ਦੇ ਪਰਿਵਾਰ ਨੇ ਮੁਆਵਜ਼ੇ ਦੀ ਮੰਗ ਕੀਤੀ ਸੀ, ਜਿਸ ਵਿਚ ਮ੍ਰਿਤਕ ਦੀ ਪਤਨੀ, ਜੋ ਪਲਾਂਟ ਵਿਚ ਕੰਮ ਕਰਦੀ ਹੈ, ਨੂੰ ਗਰੁੱਪ ਸੀ ਵਿਚ ਤਰੱਕੀ ਦਿੱਤੀ ਜਾਵੇ ਅਤੇ ਗਰੁੱਪ ਬੀ ਵਿਚ ਤਰੱਕੀ ਦਾ ਪ੍ਰਸਤਾਵ ਸਰਕਾਰ ਨੂੰ ਭੇਜਿਆ ਜਾਵੇ। ਇਸ ਤੋਂ ਇਲਾਵਾ, ਮ੍ਰਿਤਕ ਦੇ ਬੱਚਿਆਂ ਦੀ ਉੱਚ ਸਿੱਖਿਆ ਲਈ ₹2 ਕਰੋੜ ਦਾ ਮੁਆਵਜ਼ਾ ਦਿੱਤਾ ਜਾਵੇ। ਜੀ.ਐੱਮ. ਨੇ ਕਿਹਾ ਕਿ ਪਰਿਵਾਰ ਦੀਆਂ ਮੁਆਵਜ਼ੇ ਦੀਆਂ ਮੰਗਾਂ ਸਬੰਧੀ ਇਕ ਪ੍ਰਸਤਾਵ ਉੱਚ ਅਧਿਕਾਰੀਆਂ ਨੂੰ ਭੇਜਿਆ ਗਿਆ ਹੈ।
ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ 'ਚ ਦੋਬਾਰਾ ਹੋਵੇਗੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ
NEXT STORY