ਜਲੰਧਰ (ਸੋਨੂੰ)- ਜੇਕਰ ਤੁਸੀਂ ਵੀ ਵੇਰਕਾ ਦਾ ਦੁੱਧ ਲੈਂਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੈ। ਦਰਅਸਲ ਜਲੰਧਰ ਜ਼ਿਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਵੇਰਕਾ ਮਿਲਕ ਪਲਾਂਟ ਆਊਟਸੋਰਸਡ ਕਰਮਚਾਰੀ ਯੂਨੀਅਨ ਜਲੰਧਰ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਵੇਰਕਾ ਮਿਲਕ ਪਲਾਂਟ ਦੇ ਮੁੱਖ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਪ੍ਰਧਾਨ ਅਨਿਲ ਕੁਮਾਰ ਦੀ ਦੇਖ-ਰੇਖ ਹੇਠ ਦਿੱਤੇ ਧਰਨੇ ਦੌਰਾਨ ਪ੍ਰਸ਼ਾਸਨ ਵਿਰੋਧੀ ਨਾਅਰੇਬਾਜ਼ੀ ਕੀਤੀ ਗਈ ਅਤੇ ਚਿਤਾਵਨੀ ਦਿੱਤੀ ਗਈ। ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਦੁੱਧ ਦੀ ਸਪਲਾਈ ਬੰਦ ਕਰ ਦਿੱਤੀ ਜਾਵੇਗੀ।
ਇਸ ਸਬੰਧੀ ਅਨਿਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ਵਿੱਚ ਆਊਟ ਸੋਰਸਿੰਗ ਭਰਤੀ ਬੰਦ ਕੀਤੀ ਜਾਵੇ ਅਤੇ ਲੰਬੇ ਸਮੇਂ ਤੋਂ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰ ਵਾਰ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਪਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: ਕਹਿਰ ਬਣ ਕੇ ਵਰ੍ਹੀ ਅਸਮਾਨੀ ਬਿਜਲੀ, ਫਗਵਾੜਾ 'ਚ ਇਕੋ ਪਰਿਵਾਰ ਦੇ 3 ਮੈਂਬਰਾਂ ਨਾਲ ਵਾਪਰੀ ਅਣਹੋਣੀ
ਇਸ ਵਾਰ ਜੇਕਰ ਉਨ੍ਹਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਦੁੱਧ ਦੀ ਸਪਲਾਈ ਵੀ ਬੰਦ ਕਰ ਸਕਦੇ ਹਨ, ਹਾਲਾਂਕਿ ਉਹ ਅਜਿਹਾ ਕੋਈ ਕਦਮ ਨਹੀਂ ਚੁੱਕਣਾ ਚਾਹੁੰਦੇ ਪਰ ਜੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਉਹ ਇਹ ਕਦਮ ਚੁੱਕਣ ਲਈ ਮਜਬੂਰ ਹੋਣਗੇ। ਦੂਜੇ ਪਾਸੇ ਵੇਰਕਾ ਮਿਲਕ ਪਲਾਂਟ ਵਿਖੇ ਤਾਇਨਾਤ ਅਧਿਕਾਰੀ ਜਤਿੰਦਰ ਪਾਲ ਸਿੰਘ ਨੇ ਕਿਹਾ ਕਿ ਇਕ-ਦੋ ਦਿਨਾਂ ਵਿੱਚ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ: ਮੁਕੇਰੀਆਂ 'ਚ ਡੋਲੀ ਵਾਲੀ ਕਾਰ ਹੋਈ ਹਾਦਸੇ ਦਾ ਸ਼ਿਕਾਰ, ਉੱਡੇ ਪਰੱਖਚੇ, ਮਚਿਆ ਚੀਕ-ਚਿਹਾੜਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੇਰਾ ਬਾਬਾ ਨਾਨਕ ਵਿਖੇ ਚੋਲਾ ਸਾਹਿਬ ਜੀ ਦੇ ਮੇਲੇ 'ਚ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ (ਦੇਖੋ ਤਸਵੀਰਾਂ)
NEXT STORY