ਸਾਹਨੇਵਾਲ (ਜ.ਬ.) : ਆਪਣੇ ਪਰਿਵਾਰ ਸਮੇਤ ਦਿੱਲੀ ਰੋਡ 'ਤੇ ਸਥਿਤ ਇਕ ਪੈਲੇਸ ਵਿਖੇ ਵਿਆਹ ਸਮਾਰੋਹ 'ਚ ਸ਼ਾਮਲ ਹੋਣ ਲਈ ਆਏ ਇਕ ਵਿਅਕਤੀ ਕੋਲੋਂ ਉਸ ਦੀ ਗੱਡੀ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਰਿਵਾਲਵਰ ਦੀ ਨੋਕ 'ਤੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਬਾਅਦ ਥਾਣਾ ਸਾਹਨੇਵਾਲ ਦੀ ਪੁਲਸ ਨੇ ਅਣਪਛਾਤੇ ਲੁਟੇਰਿਆਂ ਦੇ ਖਿਲਾਫ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ, ਵੈਸਟ ਪਟੇਲ ਨਗਰ ਦੇ ਰਹਿਣ ਵਾਲੇ ਰਮਨ ਪੁੱਤਰ ਦਵਿੰਦਰ ਅਹੂਜਾ ਨੇ ਪੁਲਸ ਨੂੰ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਇਕ ਵਿਆਹ ਸਮਾਰੋਹ 'ਚ ਸ਼ਾਮਲ ਹੋਣ ਲਈ ਆਇਆ ਸੀ। ਰਾਤ ਨੂੰ ਕਰੀਬ ਪੌਣੇ 12 ਵਜੇ ਉਹ ਆਪਣੀ ਗੱਡੀ 'ਚ ਬੈਠਾ ਹੋਇਆ ਸੀ। ਇਸ ਦੌਰਾਨ ਤਿੰਨ ਅਣਪਛਾਤੇ ਵਿਅਕਤੀ ਆਏ, ਜਿਨ੍ਹਾਂ ਨੇ ਆਪਣੇ ਚਿਹਰੇ ਢਕੇ ਹੋਏ ਸਨ ਅਤੇ ਰਿਵਾਲਵਰ ਵਿਖਾ ਕੇ ਉਸ ਨੂੰ ਗੱਡੀ 'ਚੋਂ ਬਾਹਰ ਆਉਣ ਲਈ ਕਿਹਾ, ਜਿਸ ਦੇ ਬਾਅਦ ਉਹ ਉਸਨੂੰ ਰੌਲਾ ਪਾਉਣ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਉਸ ਦੀ ਵਰਨਾ ਗੱਡੀ ਲੁੱਟਕੇ ਫਰਾਰ ਹੋ ਗਏ। ਥਾਣਾ ਸਾਹਨੇਵਾਲ ਪੁਲਸ ਨੇ ਤਿੰਨਾਂ ਅਣਪਛਾਤੇ ਲੁਟੇਰਿਆਂ ਦੇ ਖਿਲਾਫ ਮੁਕੱਦਮਾ ਦਰਜ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਸੁੱਚਾ ਸਿੰਘ ਲੰਗਾਹ ਨੇ ਕੀਤਾ ਹਾਈਕੋਰਟ ਦਾ ਰੁੱਖ, ਮੰਗੀ ਸੁਰੱਖਿਆ
NEXT STORY