ਚੰਡੀਗੜ੍ਹ : ਇੱਥੇ ਇਕ ਅਹਿਮ ਪ੍ਰੈੱਸ ਕਾਨਫਰੰਸ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅੱਜ ਬਜਟ 'ਚ ਉਨ੍ਹਾਂ ਲੋਕਾਂ ਦੀ ਗੱਲ ਕੀਤੀ ਗਈ, ਜਿਹੜੇ ਸਦੀਆਂ ਤੋਂ ਹਾਸ਼ੀਏ 'ਤੇ ਧੱਕੇ ਹੋਏ ਲੋਕ ਹਨ। ਅਨੁਸੂਚਿਤ ਜਾਤੀ ਨਾਲ ਸਬੰਧ ਰੱਖਣ ਵਾਲੇ ਲੋਕਾਂ ਬਾਰੇ ਬੋਲਦਿਆਂ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਅਨੁਸੂਚਿਤ ਜਾਤੀ ਭੌਂ-ਵਿਕਾਸ ਤੇ ਵਿੱਤ ਕਾਰਪੋਰੇਸ਼ਨ ਗਰੀਬ ਪਰਿਵਾਰਾਂ ਨੂੰ ਕਰਜ਼ੇ ਦਿੰਦੀ ਹੈ। ਬਹੁਤ ਲੰਬੇ ਸਮੇਂ ਤੋਂ ਇਨ੍ਹਾਂ ਪਰਿਵਾਰਾਂ ਨੇ ਕਰਜ਼ੇ ਲਏ ਹੋਏ ਸਨ, ਜਿਨ੍ਹਾਂ ਦੀ ਰਕਮ ਬਹੁਤ ਥੋੜ੍ਹੀ ਹੁੰਦੀ ਹੈ ਪਰ ਇਨ੍ਹਾਂ ਦਾ ਵਿਆਜ਼ ਇੰਨਾ ਜ਼ਿਆਦਾ ਹੋ ਗਿਆ ਸੀ ਕਿ ਲੋਕ ਇਸ ਨੂੰ ਦੇਣ ਦੇ ਬਿਲਕੁਲ ਅਸਮਰੱਥ ਹੋ ਗਏ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਟੈਸਟ ਦੇਣ ਵਾਲੇ ਹੋ ਜਾਣ ALERT! ਸਦਨ 'ਚ ਮੰਤਰੀ ਭੁੱਲਰ ਨੇ ਆਖੀ ਵੱਡੀ ਗੱਲ
ਕਈ ਸਾਲਾਂ ਦੇ ਸਤਾਏ ਹੋਏ ਲੋਕ ਵਾਰ-ਵਾਰ ਸਾਡੇ ਕੋਲ ਆਉਂਦੇ ਸੀ। ਬਜਟ 'ਚ ਅੱਜ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਐਲਾਨ ਕੀਤਾ ਗਿਆ ਕਿ ਇਨ੍ਹਾਂ ਅਨੁਸੂਚਿਤ ਜਾਤੀ ਨਾਲ ਸਬੰਧਿਤ ਲੋਕਾਂ ਨੇ 31 ਮਾਰਚ 2020 ਤੱਕ ਜਿੰਨੇ ਵੀ ਕਰਜ਼ੇ ਲਏ ਹੋਏ ਹਨ, ਉਹ ਸਾਰੇ ਕਰਜ਼ੇ ਪੰਜਾਬ ਸਰਕਾਰ ਵਲੋਂ ਮੁਆਫ਼ ਕਰ ਦਿੱਤੇ ਗਏ ਹਨ। ਇਸ ਨਾਲ ਗਰੀਬ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਨਾਲ ਤਕਰੀਬਨ 70 ਕਰੋੜ ਰੁਪਏ ਦਾ ਫ਼ਾਇਦਾ ਸਾਡੇ 5 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਹੋਣ ਜਾ ਰਿਹਾ ਹੈ, ਜੋ ਕਿ ਪੰਜਾਬ ਦੇ ਗਰੀਬ ਪਰਿਵਾਰਾਂ ਨੂੰ ਸਰਕਾਰ ਵਲੋਂ ਇਕ ਰਾਹਤ ਦਾ ਸੁਨੇਹਾ ਮਿਲਿਆ ਹੈ। ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਦਿਲੋਂ ਧੰਨਵਾਦ ਕੀਤਾ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਹਰਪਾਲ ਚੀਮਾ ਨੇ ਪੇਸ਼ ਕੀਤਾ ਬਜਟ, ਸੂਬਾ ਵਾਸੀਆਂ ਨੂੰ ਵੱਡੀਆਂ ਉਮੀਦਾਂ
ਉਨ੍ਹਾਂ ਦੱਸਿਆ ਕਿ ਗਰੀਬ ਕੁੜੀਆਂ ਦੇ ਵਿਆਹਾਂ 'ਤੇ ਦਿੱਤੀ ਜਾਂਦੀ ਅਸ਼ੀਰਵਾਦ ਸਕੀਮ ਲਈ 36 ਕਰੋੜ ਰੁਪਿਆ ਰੱਖਿਆ ਗਿਆ ਹੈ। ਗਰੀਬ ਪਰਿਵਾਰਾਂ ਦੇ ਬੱਚਿਆਂ ਲਈ ਵਜ਼ੀਫ਼ਾ ਸਕੀਮ ਲਈ 262 ਕਰੋੜ ਰੁਪਏ ਦੀ ਤਜਵੀਜ਼ ਕੀਤੀ ਗਈ ਹੈ। ਇਸੇ ਤਰ੍ਹਾਂ ਜਨ ਵਿਕਾਸ ਪ੍ਰੋਗਰਾਮ ਤਹਿਤ ਘੱਟ ਗਿਣਤੀ ਲੋਕਾਂ ਦੇ ਭਲੇ ਲਈ 2 ਮੈਡੀਕਲ ਅਤੇ ਐਗਰੀਕਲਚਰ ਕਾਲਜ ਖੋਲ੍ਹੇ ਜਾਣੇ ਹਨ, ਉਨ੍ਹਾਂ ਦੇ ਲਈ 170 ਕਰੋੜ ਅਲਾਟ ਕੀਤੇ ਗਏ ਹਨ, ਜਿਸ ਨਾਲ ਇਨ੍ਹਾਂ ਕਾਲਜਾਂ ਦੀ ਉਸਾਰੀ ਸ਼ੁਰੂ ਹੋ ਜਾਵੇਗੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਔਰਤਾਂ, ਬਜ਼ੁਰਗਾਂ, ਅੰਗਹੀਣ ਵਿਅਕਤੀ, ਬੇਸਹਾਰਾ ਔਰਤਾਂ ਲਈ ਸਰਕਾਰ ਵਲੋਂ ਵੱਡੀ ਰਕਮ 6175 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਸਮਾਜਿਕ ਨਿਆਂ ਲਈ ਵੀ 946 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਉਨ੍ਹਾਂ ਨੇ ਇਸ ਬਜਟ ਲਈ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਸ਼ਨ ਕਾਰਡ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
NEXT STORY