ਲੁਧਿਆਣਾ (ਸੇਠੀ) : ਇੰਪਲਾਈਜ਼ ਪ੍ਰੋਵੀਡੈਂਟ ਫੰਡ ਆਰਗੇਨਾਈਜ਼ੇਸ਼ਨ (ਈ. ਪੀ. ਐੱਫ. ਓ.) ਨੇ ਸਾਰੇ ਪੈਨਸ਼ਨ ਧਾਰਕਾਂ ਨੂੰ ਆਪਣਾ ਜੀਵਨ ਪ੍ਰਮਾਣ ਪੱਤਰ ਜਲਦ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਹੈ। ਵਿਭਾਗ ਨੇ ਕਿਹਾ ਹੈ ਕਿ ਹਰ ਸਾਲ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾਉਣਾ ਲਾਜ਼ਮੀ ਹੁੰਦਾ ਹੈ। ਪ੍ਰਮਾਣ ਪੱਤਰ ਜਮ੍ਹਾਂ ਨਾ ਹੋਣ ਦੀ ਸੂਰਤ ’ਚ ਪੈਨਸ਼ਨ ਆਪਣੇ ਆਪ ਬੰਦ ਹੋ ਜਾਂਦੀ ਹੈ। ਈ. ਪੀ. ਐੱਫ. ਓ. ਨੇ ਇਹ ਵੀ ਕਿਹਾ ਕਿ ਕਈ ਮਾਮਲਿਆਂ ’ਚ ਪੈਨਸ਼ਨਰ ਦੀ ਮੌਤ ਤੋਂ ਬਾਅਦ ਪਰਿਵਾਰ ਵੱਲੋਂ ਸਮੇਂ ਸਿਰ ਸੂਚਨਾ ਨਹੀਂ ਦਿੱਤੀ ਜਾਂਦੀ, ਜਿਸ ਕਾਰਨ ਵਿਧਵਾ ਜਾਂ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਪੈਨਸ਼ਨ ਲੈਣ ’ਚ ਮੁਸ਼ਕਲ ਅਤੇ ਦੇਰੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਹ ਵੀ ਪੜ੍ਹੋ : ਬੁੱਧਵਾਰ ਨੂੰ ਨਹੀਂ ਚੱਲਣਗੀਆਂ ਗੱਡੀਆਂ! ਪੈਟਰੋਲ-ਡੀਜ਼ਲ ਬਚਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ (ਵੀਡੀਓ)
ਇਸ ਦੇ ਨਾਲ ਹੀ ਦੱਸਿਆ ਕਿ ਹੁਣ ਪੈਨਸ਼ਨਰ ਘਰ ਬੈਠੇ ਮੋਬਾਇਲ ਰਾਹੀਂ ਵੀ ‘ਫੇਸ ਰਿਕੋਗਨੀਸ਼ਨ’ ਤਕਨੀਕ ਨਾਲ ਡਿਜੀਟਲ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰ ਸਕਦੇ ਹਨ। ਇਸ ਲਈ ਗੂਗਲ ਪਲੇ ਸਟੋਰ ਤੋਂ ‘ਐਪ’ ਡਾਊਨਲੋਡ ਕਰਨੀ ਹੋਵੇਗੀ। ਵਿਭਾਗ ਅਨੁਸਾਰ ਜੀਵਨ ਪ੍ਰਮਾਣ ਪੱਤਰ ਸਾਲ ’ਚ ਕਦੇ ਵੀ ਜਮ੍ਹਾਂ ਕਰਵਾਇਆ ਜਾ ਸਕਦਾ ਹੈ ਅਤੇ ਇਹ ਜਮ੍ਹਾਂ ਹੋਣ ਦੀ ਤਾਰੀਖ਼ ਤੋਂ ਇਕ ਸਾਲ ਤੱਕ ਮਾਨਤਾ ਪ੍ਰਾਪਤ ਰਹਿੰਦਾ ਹੈ।
ਇਹ ਵੀ ਪੜ੍ਹੋ : ਮੋਹਾਲੀ ਜ਼ਿਲ੍ਹੇ 'ਚ 26 ਮਈ ਨੂੰ ਸਰਕਾਰੀ ਛੁੱਟੀ ਕੀਤੀ ਜਾਵੇ! ਪੜ੍ਹੋ ਕਿਉਂ ਉੱਠ ਰਹੀ ਇਹ ਮੰਗ
ਈ. ਪੀ. ਐੱਫ. ਓ. ਦਫ਼ਤਰ ਨੇ ਉਨ੍ਹਾਂ ਸਾਰੇ ਪੈਨਸ਼ਨਰਾਂ ਨੂੰ, ਜਿਨ੍ਹਾਂ ਨੇ ਅਜੇ ਤੱਕ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਨਹੀਂ ਕਰਵਾਇਆ ਹੈ, ਤੁਰੰਤ ਇਹ ਪ੍ਰਕਿਰਿਆ ਪੂਰੀ ਕਰਨ ਦੀ ਅਪੀਲ ਕੀਤੀ ਹੈ। ਨਾਲ ਹੀ ਪਰਿਵਾਰਕ ਮੈਂਬਰਾਂ ਨੂੰ ਪੈਨਸ਼ਨਰ ਦੀ ਮੌਤ ਹੋਣ ’ਤੇ ਇਸ ਦੀ ਜਾਣਕਾਰੀ ਤੁਰੰਤ ਸਬੰਧਿਤ ਈ. ਪੀ. ਐੱਫ. ਓ. ਦਫ਼ਤਰ ਨੂੰ ਦੇਣ ਲਈ ਕਿਹਾ ਗਿਆ ਹੈ। ਪੈਨਸ਼ਨਰ ਦਫ਼ਤਰ ਦੇ ਕੰਮਕਾਜੀ ਸਮੇਂ ਦੌਰਾਨ ਵੀ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਵੱਡੀ ਖ਼ਬਰ : ਕੇਂਦਰੀ ਜੇਲ੍ਹ ਪਟਿਆਲਾ 'ਚੋਂ ਤਿੰਨ ਖ਼ਤਰਨਾਕ ਕੈਦੀ ਫਰਾਰ
NEXT STORY