ਚੰਡੀਗੜ੍ਹ : ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਬੇਹੱਦ ਜ਼ਰੂਰੀ ਖ਼ਬਰ ਹੈ। ਦਰਅਸਲ ਇਸ ਸਮੇਂ ਸੂਬੇ 'ਚ ਰਾਸ਼ਨ ਕਾਰਡਾਂ ਦੀ ਤਸਦੀਕ ਦੇ ਸਬੰਧ 'ਚ ਈ-ਕੇ. ਵਾਈ. ਸੀ. ਸਰਵੇਖਣ ਚੱਲ ਰਿਹਾ ਹੈ। ਇਸ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਕੁੱਲ 1.57 ਕਰੋੜ ਲਾਭਪਾਤਰੀਆਂ 'ਚੋਂ 1.06 ਕਰੋੜ ਲਾਭਪਾਤਰੀਆਂ ਦੀ ਤਸਦੀਕ ਦੀ ਈ-ਕੇ. ਵਾਈ. ਸੀ. ਪ੍ਰਕਿਰਿਆ ਪੂਰੀ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਲੋਕ ਸਭਾ ’ਚ MP ਮਨੀਸ਼ ਤਿਵਾੜੀ ਨੇ ਚੁੱਕਿਆ ਸੈਨੇਟ ਚੋਣਾਂ ਦਾ ਮੁੱਦਾ
ਉਨ੍ਹਾਂ ਨੇ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਈ-ਕੇ. ਵਾਈ. ਸੀ. ਪ੍ਰਕਿਰਿਆ ਲਈ ਅਪੀਲ ਕੀਤੀ ਹੈ ਤਾਂ ਜੋ ਕੋਈ ਵੀ ਅਸਲ ਅਤੇ ਲੋੜਵੰਦ ਲਾਭਪਾਤਰੀ ਪ੍ਰਤੀ ਮਹੀਨਾ ਪ੍ਰਤੀ ਵਿਅਕਤੀ 5 ਕਿੱਲੋ ਕਣਕ ਲੈਣ ਦੇ ਲਾਭ ਤੋਂ ਵਾਂਝਾ ਨਾ ਰਹਿ ਜਾਵੇ।
ਇਹ ਵੀ ਪੜ੍ਹੋ : ਪੰਜਾਬ ਵਾਸੀ ਹੋ ਜਾਣ ਸਾਵਧਾਨ! ਆਉਣ ਵਾਲੇ ਦਿਨਾਂ ਲਈ ਰਹਿਣ ਤਿਆਰ
ਦੱਸਣਯੋਗ ਹੈ ਕਿ ਪੰਜਾਬ ਭਰ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਨੂੰ ਈ-ਕੇ. ਵਾਈ. ਸੀ. ਕਰਵਾਉਣ ਲਈ ਪਹਿਲਾਂ ਨਿਰਧਾਰਿਤ ਸਮਾਂ ਹੱਦ 30 ਸਤੰਬਰ ਤੋਂ ਵਧਾ ਕੇ 31 ਦਸੰਬਰ ਤੱਕ ਕਰ ਦਿੱਤੀ ਗਈ ਹੈ, ਜਿਸ ਕਾਰਨ ਗਰੀਬ ਅਤੇ ਲੋੜਵੰਦ ਪਰਿਵਾਰ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਨਹੀਂ ਰਹਿਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਹਿਰੀ ਖੇਤਰਾਂ 'ਚ ਹੋਵੇਗਾ ਸਾਫ਼ ਪਾਣੀ ਮੁਹੱਈਆ, ਉਲੀਕੀ ਗਈ ਵਿਆਪਕ ਯੋਜਨਾਬੰਦੀ
NEXT STORY