ਫਾਜ਼ਿਲਕਾ (ਕੇ. ਸਿੰਘ, ਨਾਗਪਾਲ) : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਬੈਠਕ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਦੀ ਪ੍ਰਧਾਨਗੀ ਕਰਦਿਆਂ ਅਵਤਾਰ ਸਿੰਘ ਨੇ ਦੱਸਿਆ ਕਿ ਅਗਲੀ ਲੋਕ ਅਦਾਲਤ 8 ਮਾਰਚ ਨੂੰ ਲੱਗ ਰਹੀ ਹੈ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਲੋਕ ਅਦਾਲਤ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਨ ਕਿਉਂਕਿ ਲੋਕ ਅਦਾਲਤ ਰਾਹੀਂ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ।
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਰੱਦ ਕੀਤੀ ਇਹ ਅਰਜ਼ੀ
ਉਨ੍ਹਾਂ ਕਿਹਾ ਕਿ ਲੋਕ ਅਦਾਲਤ ’ਚ ਆਪਸੀ ਸਹਿਮਤੀ ਨਾਲ ਹੱਲ ਹੁੰਦਾ ਹੈ। ਇਸ ਲਈ ਕਿਸੇ ਇਕ ਧਿਰ ਦੀ ਜਿੱਤ ਹਾਰ ਨਹੀਂ ਹੁੰਦੀ ਸਗੋਂ ਦੋਵੇਂ ਹੀ ਲਾਹੇ 'ਚ ਰਹਿੰਦੇ ਹਨ। ਇਸ ਲਈ ਆਪਣਾ ਕੇਸ ਲੋਕ ਅਦਾਲਤ ’ਚ ਲਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਾਂ ਜਿੱਥੇ ਕੇਸ ਚੱਲ ਰਿਹਾ ਹੈ, ਉਸੇ ਅਦਾਲਤ ’ਚ ਅਰਜ਼ੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਵੀ ਮੁਹੱਈਆ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਪਹਿਲੀ ਵਾਰ ਮਿਲੀ ਇਹ ਸਹੂਲਤ
ਇਸ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਫਰੰਟ ਆਫਿਸ ਵਿਖੇ ਜਾਂ ਜਿੱਥੇ ਕੇਸ ਚੱਲਦਾ ਹੋਵੇ ਉੱਥੇ ਹੀ ਅਰਜ਼ੀ ਦਿੱਤੀ ਜਾ ਸਕਦੀ ਹੈ। ਬੈਠਕ ’ਚ ਹੇਮ ਅੰਮ੍ਰਿਤ ਮਾਹੀ ਚੀਫ ਜੁਡੀਸ਼ੀਅਲ ਮਜਿਸਟ੍ਰੇਟ, ਰੂਚੀ ਸਵਪਨ ਸ਼ਰਮਾ ਸੀ. ਜੇ. ਐੱਮ. ਕੰਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਜ਼ਿਲ੍ਹਾ ਅਟਾਰਨੀ ਵਜ਼ੀਰ ਚੰਦ, ਡੀ. ਐੱਸ. ਪੀ. ਐੱਚ. ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਇਹ ਵਿਦਿਆਰਥੀ ਨਹੀਂ ਦੇ ਸਕਣਗੇ ਬੋਰਡ ਦੀਆਂ ਪ੍ਰੀਖਿਆਵਾਂ! ਜਾਰੀ ਹੋਈ ਵੱਡੀ ਚਿਤਾਵਨੀ
NEXT STORY