ਚੰਡੀਗੜ੍ਹ (ਮਨਪ੍ਰੀਤ) : ਚੰਡੀਗੜ੍ਹ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਵਲੋਂ ਸ਼ਹਿਰ ਦੇ ਬਜ਼ੁਰਗਾਂ ਦੀ ਪੈਨਸ਼ਨ ‘ਚ ਵਾਧੇ ਨੂੰ ਲੈ ਕੇ ਭਾਰਤੀ ਸੰਸਦ ‘ਚ ਆਵਾਜ਼ ਬੁਲੰਦ ਕੀਤੀ ਗਈ। ਮਨੀਸ਼ ਤਿਵਾੜੀ ਨੇ ਲੋਕ ਸਭਾ ਸਪੀਕਰ ਨੂੰ ਸੰਬੋਧਨ ਕਰਦਿਆ ਕਿਹਾ ਕਿ ਚੰਡੀਗੜ੍ਹ ਇਕ ਕੇਂਦਰ ਸ਼ਾਸ਼ਿਤ ਪ੍ਰਦੇਸ਼ ਹੈ। 11 ਮਾਰਚ 2025 ਨੂੰ ਭਾਰਤ ਸਰਕਾਰ ਨੇ ਇਕ ਜਵਾਬ ਦਿੱਤਾ ਸੀ, ਜਿਸ ਮੁਤਾਬਕ ਚੰਡੀਗੜ੍ਹ ‘ਚ ਬੁਢਾਪਾ ਪੈਨਸ਼ਨ 1000 ਰੁਪਏ ਹੈ, ਜਦੋਂ ਕਿ ਪੰਜਾਬ ‘ਚ ਬੁਢਾਪਾ ਪੈਨਸ਼ਨ 2,000 ਰੁਪਏ ਅਤੇ ਹਰਿਆਣਾ ‘ਚ 3,000 ਰੁਪਏ ਹੈ। ਮਨੀਸ਼ ਤਿਵਾੜੀ ਨੇ ਕਿਹਾ ਕਿ ਚੰਡੀਗੜ੍ਹ ‘ਚ ਸਾਲ 2016 ਤੋਂ ਬਾਅਦ ਪੈਨਸ਼ਨ ‘ਚ ਵਾਧਾ ਨਹੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 18-19 ਤਾਰੀਖ਼ ਲਈ ਹੋ ਗਿਆ ਵੱਡਾ ਐਲਾਨ, ਸੂਬੇ ਦੇ ਸਾਰੇ ਜ਼ਿਲ੍ਹਿਆਂ 'ਚ...
ਇਸ ਸਬੰਧੀ ਜਦੋਂ ਸੰਸਦ ਮੈਂਬਰ ਵਲੋਂ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਜਾਦਾ ਹੈ ਤਾਂ ਕੇਂਦਰ ਜਵਾਬ ਦਿੰਦਾ ਹੈ ਕਿ ਚੰਡੀਗੜ੍ਹ ਪ੍ਰਸ਼ਾਸ਼ਨ ਵਲੋਂ ਇਸ ਸਬੰਧੀ ਕੋਈ ਪ੍ਰਸਤਾਵ ਨਹੀ ਭੇਜਿਆ ਗਿਆ ਹੈ। ਜਦੋਂ ਇਸ ਬਾਰੇ ਚੰਡੀਗੜ੍ਹ ਪ੍ਰਸ਼ਾਸ਼ਨ ਨਾਲ ਗੱਲ ਕੀਤੀ ਜਾਦੀ ਹੈ ਤਾਂ ਉਹ ਕਹਿੰਦੇ ਹਨ ਕਿ ਚੰਡੀਗੜ੍ਹ ਪ੍ਰਸ਼ਾਸ਼ਨ ਲਗਾਤਾਰ ਪ੍ਰਸਤਾਵ ਦਾਇਰ ਕਰਦਾ ਰਿਹਾ ਹੈ। ਇਸ ਸਬੰਧੀ ਮਨੀਸ਼ ਤਿਵਾੜੀ ਨੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵਿੱਚ ਕੇਂਦਰੀ ਰਾਜ ਮੰਤਰੀ ਨੂੰ ਸਪੱਸ਼ਟ ਸਵਾਲ ਕੀਤਾ ਕਿ ਚੰਡੀਗੜ੍ਹ ‘ਚ ਬੁਢਾਪਾ ਪੈਨਸ਼ਨ ਹਜ਼ਾਰ ਰੁਪਏ ਤੋਂ ਵਧਾ ਕੇ 3 ਹਜ਼ਾਰ ਰੁਪਏ ਕਦੋਂ ਕੀਤੀ ਜਾ ਰਹੀ ਹੈ?
ਇਹ ਵੀ ਪੜ੍ਹੋ : 20 ਦਸੰਬਰ ਨੂੰ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਲੋਕਾਂ ਨੂੰ ਠੰਡ ਤੋਂ ਬਚਣ ਦੀ ਸਲਾਹ
ਇਸ ‘ਤੇ ਕੇਂਦਰੀ ਮੰਤਰੀ ਨੇ ਜਵਾਬ ਦੰਦਿਆ ਕਿਹਾ ਕਿ ਇਹ ਸਵਾਲ ਸਿੱਧੇ ਤੌਰ 'ਤੇ ਉਨ੍ਹਾਂ ਨਾਲ ਜੁੜਿਆ ਹੋਇਆ ਨਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ 60 ਸਾਲ ਤੋਂ ਲੈ ਕੇ 79 ਸਾਲ ਤੱਕ 200 ਰੁਪਏ ਅਤੇ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ 500 ਰੁਪਏ ਨਿਰੰਤਰ ਜਾਰੀ ਕਰਦਾ ਹੈ। ਇਸ ਸਬੰਧੀ ਬਾਕੀ ਭੁਗਤਾਨ ਸੂਬਾ ਸਰਕਾਰਾਂ ਵਲੋਂ ਖ਼ੁਦ ਤੈਅ ਕੀਤਾ ਜਾਦਾ ਹੈ। ਇਸ ਲਈ ਸੰਸਦ ਮੈਂਬਰ ਨੂੰ ਇਹ ਸਵਾਲ ਚੰਡੀਗੜ੍ਹ ਪ੍ਰਸ਼ਾਸ਼ਨ ਤੋਂ ਪੁੱਛਣਾ ਚਾਹੀਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ BJP ਨੇ ਪਹਿਲੀ ਵਾਰ ਜਿੱਤੀ ਬਲਾਕ ਸੰਮਤੀ ਚੋਣ! ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਵੀ ਖੋਲ੍ਹਿਆ ਖ਼ਾਤਾ
NEXT STORY