ਪਠਾਨਕੋਟ (ਅਦਿੱਤਿਆ, ਰਾਜਨ)- ਕਿਸਾਨ ਜਥੇਬੰਦੀਆਂ ਦੇ ਸਾਂਝੇ ਸੰਘਰਸ ਮੋਰਚੇ ਵੱਲੋ ਖੇਤੀਬਾੜੀ ਨਾਲ ਸਬੰਧਤ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿਤੇ ਗਏ ਚੱਕਾ ਜਾਮ ਦਾ ਸੱਦਾ ਦਿੱਤਾ ਗਿਆ।
ਇਸ ਸਬੰਧੀ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ, ਜਸਵਿੰਦਰ ਸਿੰਘ ਬੜੀ, ਰਾਜੀਵ ਮਲਹੋਤਰਾ, ਕਿਸ਼ਨ ਚੰਦਰ ਮਹਾਜ਼ਨ, ਜਗਰਾਜ ਸਿੰਘ ਟੱਲੇਵਾਲ, ਮਨਦੀਪ ਸਿੰਘ ਗਿੱਲ ਆਦਿ ਆਗੂਆਂ ਨੇ ਜਾਰੀ ਇਕ ਪ੍ਰੈਸ ਬਿਆਨ ਜਾਰੀ ਕੀਤਾ। ਇਸ ਵਿਚ ਉਨ੍ਹਾਂ ਦੀ ਐਸੋਸੀਏਸ਼ਨ ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਨੇ ਸਾਰੀਆਂ ਜ਼ਿਲਾ ਇਕਾਈਆਂ ਨੂੰ ਨਿਰਦੇਸ਼ ਦਿਤੇ ਹਨ ਕਿ ਉਹ ਸਾਥੀਆਂ ਸਮੇਤ ਕਿਸਾਨ ਜਥੇਬੰਦੀਆਂ ਦੇ 'ਚੱਕਾ ਜਾਮ' ਵਿਚ ਵੱਡੀ ਗਿਣਤੀ ਵਿਚ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਭਵਿੱਖ ਵਿਚ ਜੋ ਵੀ ਪ੍ਰੋਗਰਾਮ ਉਲੀਕਿਆ ਜਾਵੇਗਾ, ਐਸੋਸੀਏਸ਼ਨ ਉਸ 'ਤੇ ਪੂਰੀ ਤਨਦੇਹੀ ਨਾਲ ਪਹਿਰਾ ਦੇਵੇਗੀ।
ਨੋਟ- ਇਸ ਖਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।
ਭਾਜਪਾ ਕਿਸਾਨਾਂ ਦੇ ਕਲਿਆਣ ਦੇ ਲਈ ਵਚਨਬੱਧ : ਕੇਂਦਰੀ ਮੰਤਰੀ ਸੋਮ ਪ੍ਰਕਾਸ਼
NEXT STORY