ਚੰਡੀਗੜ੍ਹ (ਰਮਨਜੀਤ) : ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦਾ ਇਕ ਵਫ਼ਦ ਸੂਬਾ ਪ੍ਰਧਾਨ ਦਲਜੀਤ ਸਿੰਘ ਚਾਹਲ ਦੀ ਅਗਵਾਈ ਹੇਠ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੂੰ ਐਸੋਸੀਏਸ਼ਨ ਦੀਆਂ ਮੰਗਾਂ ਸਬੰਧੀ ਮਿਲਿਆ। ਵਫ਼ਦ ਵਿਚ ਸੀਨੀਅਰ ਮੀਤ ਪ੍ਰਧਾਨ ਅਜਾਇਬ ਸਿੰਘ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਨਾਭਾ, ਜਸਕਰਨ ਸਿੰਘ ਮੋਹਾਲੀ, ਪਲਵਿੰਦਰ ਸਿੰਘ ਸੀਨੀਅਰ ਵੈਟਨਰੀ ਇੰਸਪੈਕਟਰ ਜਗਰਾਓਂ, ਕੁਲਦੀਪ ਸਿੰਘ ਲੁਧਿਆਣਾ ਸ਼ਾਮਲ ਹੋਏ।
ਆਪਣੀਆਂ ਮੰਗਾਂ ਸਬੰਧੀ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਜੱਥੇਬੰਦੀ ਦੇ ਸੂਬਾਈ ਆਗੂ ਕਿਸ਼ਨ ਚੰਦਰ ਮਹਾਜਨ ਨੇ ਦੱਸਿਆ ਕਿ ਵਫ਼ਦ ਨੇ ਵੈਟਨਰੀ ਇੰਸਪੈਕਟਰਾਂ ਦਾ 4200 ਅਤੇ ਜਿਲ੍ਹਾ ਵੈਟਨਰੀ ਇੰਸਪੈਕਟਰਾਂ ਦਾ 4800 ਗਰੇਡ ਪੇਅ ਬਹਾਲ ਕਰਨਾ, ਸੀਨੀਅਰ ਵੈਟਨਰੀ ਇੰਸਪੈਕਟਰ ਦੀ ਪੋਸਟ ਨੂੰ ਪਲੇਸਮੈਂਟ ਦੀ ਥਾਂ ਤਰੱਕੀ ਵਿਚ ਤਬਦੀਲ ਕਰਨਾ, ਵੈਟਨਰੀ ਇੰਸਪੈਕਟਰਾਂ ਦੀ ਰਜਿਸਟ੍ਰੇਸ਼ਨ ਕਰਨਾ ਆਦਿ ਮੰਗਾਂ ਨੂੰ ਮੰਤਰੀ ਦੇ ਧਿਆਨ ਵਿਚ ਲਿਆ ਕੇ ਉਨ੍ਹਾਂ ਨੂੰ ਲਾਗੂ ਕਰਨ ਲਈ ਬੇਨਤੀ ਕੀਤੀ।
ਵਫ਼ਦ ਦੀਆਂ ਮੰਗਾਂ ਬਾਰੇ ਮੰਤਰੀ ਖੁੱਡੀਆਂ ਨੇ ਹਮਦਰਦੀ ਨਾਲ ਵਿਚਾਰ ਕਰਨ ਦਾ ਐਸੋਸੀਏਸ਼ਨ ਨੂੰ ਭਰੋਸਾ ਦਿਵਾਇਆ। ਇਸ ਤੋਂ ਬਾਅਦ ਐਸੋਸੀਏਸ਼ਨ ਦੇ ਵਫ਼ਦ ਨੇ ਨਵ ਨਿਯੁਕਤ ਡਾਇਰੈਕਟਰ ਪਸ਼ੂ-ਪਾਲਣ ਵਿਭਾਗ ਪੰਜਾਬ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੂੰ ਮਿਲ ਕਿ ਐਸੋਸੀਏਸ਼ਨ ਵੱਲੋਂ ਵਧਾਈ ਦਿੱਤੀ ਅਤੇ ਪੂਰਨ ਸਹਿਯੋਗ ਦਾ ਭਰੋਸਾ ਦਿਤਾ। ਵਫ਼ਦ ਨੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨਾਲ ਕੇਡਰ ਦੀਆਂ ਮੰਗਾ ਅਤੇ ਮਸਲੇ ਜੋ ਡਾਇਰੈਕਟੋਏਟ ਨਾਲ ਸਬੰਧ ਰੱਖਦੇ ਹਨ, ਸਾਂਝੇ ਕੀਤੇ। ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੇ ਵਫ਼ਦ ਨੂੰ ਕਿਹਾ ਕਿ ਜਲਦੀ ਹੀ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਨੂੰ ਮੀਟਿੰਗ ਦਾ ਸਮਾਂ ਦੇ ਕੇ ਉਨ੍ਹਾਂ ਦੀਆਂ ਮੰਗਾਂ ਅਤੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕੀਤੇ ਜਾਣਗੇ।
ਵਿਦੇਸ਼ ਘੁੰਮਣ ਜਾਣ ਵਾਲਿਆਂ ਲਈ ਸੁਨਹਿਰੀ ਮੌਕਾ, ਲੱਗ ਰਹੇ ਹਨ ਧੜਾਧੜ ਵੀਜ਼ਾ
NEXT STORY