ਲੁਧਿਆਣਾ (ਵਿੱਕੀ) : ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੀ ਵੈਟਰਨਰੀ ਸਟੂਡੈਂਟਸ ਯੂਨੀਅਨ ਵਲੋਂ ਸ਼ੁਰੂ ਕੀਤੀ ਗਈ ਅਣਮਿਥੇ ਸਮੇਂ ਦੀ ਹੜਤਾਲ ਬੁੱਧਵਾਰ ਨੂੰ 7ਵੇਂ ਦਿਨ ’ਚ ਦਾਖਲ ਹੋ ਗਈ। ਇੰਟਰਨ ਵੈਟਰਨਰੀ ਡਾਕਟਰਾਂ ਨੇ ਆਪਣਾ ਮੌਨ ਵਿਰੋਧ ਪ੍ਰਗਟ ਕਰਦੇ ਹੋਏ ਵੈਟਰਨਰੀ ਹਸਪਤਾਲ ਦੇ ਬਾਹਰ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖਿਆ। ਵਿਦਿਆਰਥੀਆਂ ਨੇ ਕਾਲੇ ਕੱਪੜੇ ਨਾਲ ਆਪਣੇ ਮੂੰਹ ਢੱਕ ਕੇ ਪ੍ਰਦਰਸ਼ਨ ਕੀਤਾ ਅਤੇ ਦੋਸ਼ ਲਗਾਇਆ ਕਿ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਇੰਟਰਨ ਵਿਦਿਆਰਥੀਆਂ ਨੇ ਕਿਹਾ ਕਿ ਹੁਣ ਤੱਕ ਕੋਈ ਵੀ ਸਰਕਾਰੀ ਪ੍ਰਤੀਨਿਧੀ ਉਨ੍ਹਾਂ ਨੂੰ ਸਿੱਧੇ ਤੌਰ ’ਤੇ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਹੜਤਾਲ ਅਣਮਿਥੇ ਸਮੇਂ ਲਈ ਜਾਰੀ ਰਹੇਗੀ।
ਇਹ ਵੀ ਪੜ੍ਹੋ : ਸਰਕਾਰ ਦਾ ਵੱਡਾ ਐਲਾਨ, ਕੋਵਿਡ ਡਿਊਟੀ ਦੌਰਾਨ ਸ਼ਹੀਦ ਹੋਏ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਮਿਲਣਗੇ 1 ਕਰੋੜ
ਯੂਨੀਅਨ ਦੀ ਮੁੱਖ ਮੰਗ ਹੈ ਕਿ ਬੀ. ਵੀ. ਐੱਸ. ਸੀ. ਅਤੇ ਏ. ਐੱਚ. ਇੰਟਰਨਜ਼ ਦਾ ਮਾਸਿਕ ਭੱਤਾ ਤੁਰੰਤ ਮੌਜੂਦਾ 15,000 ਤੋਂ ਵਧਾ ਕੇ 24,310 ਕੀਤਾ ਜਾਵੇ। ਵਿਦਿਆਰਥੀਆਂ ਨੇ ਦੱਸਿਆ ਕਿ ਪੰਜਾਬ ’ਚ ਵਜ਼ੀਫ਼ਾ ਦੂਜੇ ਰਾਜਾਂ ਅਤੇ ਮੈਡੀਕਲ ਸਟ੍ਰੀਮਾਂ ਜਿਵੇਂ ਕਿ ਲੂਵਾਸ 24,310, ਰਾਜੁਵਾਸ 22000, ਬੀ. ਐੱਚ. ਯੂ. 23,500 ਅਤੇ ਪੰਜਾਬ ’ਚ ਬੀ. ਡੀ. ਐੱਸ./ਐੱਮ. ਬੀ. ਬੀ. ਐੱਸ. ਇੰਟਰਨਸ ਨੂੰ 22,000 ਮਿਲ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਫਿਲਹਾਲ ਇਹ ਭੱਤਾ ਯੂਨੀਵਰਸਿਟੀ ਅਤੇ ਆਈ. ਸੀ. ਏ. ਆਰ. ਵਲੋਂ ਦਿੱਤਾ ਜਾ ਰਿਹਾ ਹੈ, ਜਦੋਂਕਿ ਪੰਜਾਬ ਸਰਕਾਰ ਵਲੋਂ ਕਿਸੇ ਤਰ੍ਹਾਂ ਦੀ ਆਰਥਿਕ ਮਦਦ ਨਹੀਂ ਮਿਲ ਰਹੀ। ਯੂਨੀਅਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਉਹ ਪਹਿਲਾਂ ਹੀ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਕਈ ਵਾਰ ਮੁਲਾਕਾਤ ਕਰ ਚੁੱਕੇ ਹਨ ਪਰ ਅਜੇ ਤੱਕ ਕੋਈ ਠੋਸ ਅਤੇ ਤਸੱਲੀਬਖਸ਼ ਹੱਲ ਨਹੀਂ ਨਿਕਲਿਆ।
ਯੂਨੀਅਨ ਨੇ ਪੰਜਾਬ ਸਰਕਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਤੁਰੰਤ ਮੀਟਿੰਗ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਅੰਦੋਲਨ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਹੁਣ ਦਾਲਾਂ 'ਚ ਨਹੀਂ ਹੋਵੇਗੀ ਵਿਦੇਸ਼ੀ ਨਿਰਭਰਤਾ, 2030 ਤੱਕ ਪੂਰੀ ਤਰ੍ਹਾਂ ਆਤਮਨਿਰਭਰ ਬਣੇਗਾ ਭਾਰਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੁਸਹਿਰੇ ਦਾ ਤਿਉਹਾਰ: 1,500 ਪੁਲਸ ਮੁਲਜ਼ਮਾਂ ਦੇ ਹੱਥ ਹੋਵੇਗੀ ਸ਼ਹਿਰ ਦੀ ਸੁਰੱਖਿਆ, ਸੀ. ਪੀ. ਖੁਦ ਕਰਨਗੇ ਸੁਪਰਵੀਜ਼ਨ
NEXT STORY