ਲੁਧਿਆਣਾ (ਵਿੱਕੀ) : ਵੈਟਰਨਰੀ ਯੂਨੀਵਰਸਿਟੀ ਦੇ ਵੈਟਰਨਰੀ ਵਿਦਿਆਰਥੀ ਯੂਨੀਅਨ ਵੱਲੋਂ ਚਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਸ਼ਨੀਵਾਰ ਨੂੰ 10ਵੇਂ ਦਿਨ ਵਿਚ ਦਾਖਲ ਹੋ ਗਈ। ਇਸ ਦੌਰਾਨ ਇੰਟਰਨ ਵੈਟਰਨਰੀ ਡਾਕਟਰਾਂ ਨੇ ਯੂਨੀਵਰਸਿਟੀ ਦੇ ਵੈਟਰਨਰੀ ਹਸਪਤਾਲ ਕੈਂਪਸ ਵਿਚ ਧਰਨਾ ਜਾਰੀ ਰੱਖਿਆ। ਹੜਤਾਲ ਦੇ ਮੱਦੇਨਜ਼ਰ ਅੱਜ ਸਵੇਰੇ 9 ਵਜੇ ਤੋਂ ਓ.ਪੀ. ਡੀ. ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ, ਹਾਲਾਂਕਿ ਐਮਰਜੈਂਸੀ ਸੇਵਾਵਾਂ ਆਮ ਵਾਂਗ ਜਾਰੀ ਰਹਿਣਗੀਆਂ।
ਇਹ ਵੀ ਪੜ੍ਹੋ : ਪ੍ਰਦੂਸ਼ਣ ਬੋਰਡ ਦੀ ਕਾਰਜਸ਼ੈਲੀ ਤੋਂ ਉਦਯੋਗਪਤੀ ਨਾਖੁਸ਼, ਪੁਰਾਣੇ ਮੁਲਾਜ਼ਮਾਂ ਨੂੰ ਕਰਦੇ ਹਨ ਯਾਦ
ਯੂਨੀਅਨ ਨੇ ਇੰਟਰਨ ਵੈਟਰਨਰੀ ਡਾਕਟਰਾਂ ਲਈ ਭੱਤਾ ਮੌਜੂਦਾ 15,000 ਤੋਂ ਵਧਾ ਕੇ 24,310 ਕਰਨ ਦੀ ਮੰਗ ਦੁਹਰਾਈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਇਹ ਭੱਤਾ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ. ਵਲੋਂ ਦਿੱਤਾ ਜਾਂਦਾ ਹੈ, ਜਦੋਂ ਕਿ ਪੰਜਾਬ ਸਰਕਾਰ ਦਾ ਇਸ ਵਿਚ ਕੋਈ ਯੋਗਦਾਨ ਨਹੀਂ ਹੈ। ਪਿਛਲੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਨਾਲ ਜੁੜੇ ਵਕੀਲ ਪਰਮਵੀਰ ਨੇ ਧਰਨਾ ਸਥਾਨ ’ਤੇ ਪਹੁੰਚਕੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨੂੰ ਵਿੱਤ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ। ਪਰ ਯੂਨੀਅਨ ਦਾ ਕਹਿਣਾ ਹੈ ਕਿ ਮਹੀਨਿਆਂ ਤੋਂ ਉਨ੍ਹਾਂ ਨੂੰ ਸਿਰਫ਼ ‘‘ਝੂਠੇ ਭਰੋਸੇ’’ ਹੀ ਮਮਲ ਰਹੇ ਹਨ, ਕਿਸੇ ਵੀ ਪੱਧਰ ’ਤੇ ਕੋਈ ਠੋਸ ਕੱਦਮ ਨਹੀਂ ਚੱਕੇ ਗਏ।
ਇਹ ਵੀ ਪੜ੍ਹੋ : ਵੱਡੀ ਰਾਹਤ! ਬਿਨਾਂ FASTag ਵਾਲੇ ਵੀ ਹੁਣ UPI ਤੋਂ ਕਰ ਸਕਣਗੇ ਪੇਮੈਂਟ, ਨਹੀਂ ਦੇਣਾ ਪਵੇਗਾ ਡਬਲ ਟੋਲ ਟੈਕਸ
ਯੂਨੀਅਨ ਨੇ ਇਹ ਵੀ ਕਿਹਾ ਹੈ ਕਿ ਜੇਕਰ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਫੰਡ ਮੁਹੱਈਆ ਕਰਵਾਉਣ ਵਿਚ ਅਸਮਰੱਥ ਹੈ ਤਾਂ ਸੰਸਥਾ ਨੂੰ ਕੇਂਦਰ ਸਰਕਾਰ ਦੇ ਅਧੀਨ ਕਰ ਦਿੱਤਾ ਜਾਵੇ ਤਾਂ ਜੋ ਇਹ ਮਾਮਲਾ ਸਿੱਧਾ ਕੇਂਦਰ ਦੇ ਸਾਹਮਣੇ ਰੱਖਿਆ ਜਾ ਸਕੇ। ਸ਼ਾਂਤੀਪੂਰਨ ਤਰੀਕੇ ਨਾਲ ਅੰਦੋਲਨ ਜਾਰੀ ਰੱਖਣ ਦੀ ਗੱਲ ਦੁਹਰਾਉਂਦੇ ਹੋਏ ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦੀ ਹੀ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਵੱਲੋਂ ਤਿਉਹਾਰਾਂ ਦੌਰਾਨ ਸੁਰੱਖਿਆ ਸਖ਼ਤ, ਵੱਖ-ਵੱਖ ਥਾਵਾਂ ’ਤੇ ਕੀਤੀ ਨਾਕਾਬੰਦੀ
NEXT STORY