ਚੰਡੀਗੜ੍ਹ (ਰਮਨਜੀਤ, ਆਦਿੱਤਿਆ, ਰਾਜਨ) : ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦਾ ਇਕ ਵਫ਼ਦ ਸੂਬਾ ਪ੍ਰਧਾਨ ਸ. ਭੁਪਿੰਦਰ ਸਿੰਘ ਸੱਚਰ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਪਸ਼ੂ-ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਮਿਲਿਆ। ਇਸ ਦੌਰਾਨ ਸੂਬਾ ਪ੍ਰੈੱਸ ਸਕੱਤਰ ਕਿਸ਼ਨ ਚੰਦਰ ਮਹਾਜਨ ਅਤੇ ਜਸਵਿੰਦਰ ਸਿੰਘ ਬੜੀ ਸੂਬਾ ਜਨਰਲ ਸਕੱਤਰ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਡਿਪਲੋਮਾ ਹੋਲਡਰ ਵੈਟਨਰੀ ਇੰਸਪੈਕਟਰਾਂ ਦੀ ਹਿਮਾਚਲ ਪੈਟਰਨ 'ਤੇ ਰਜਿਸਟਰੇਸ਼ਨ ਕਰਨਾ, 87 ਸੀਨੀਅਰ ਵੈਟਨਰੀ ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਵੱਖਰਾ ਪੇਅ ਗਰੇਡ ਦੇਣਾ, ਵੈਟਨਰੀ ਇੰਸਪੈਕਟਰਾਂ ਦੀਆਂ 582 ਪੋਸਟਾਂ ਪਸ਼ੂ ਪਾਲਣ ਵਿਭਾਗ ਨੂੰ ਵਾਪਸ ਦੇ ਉਨ੍ਹਾਂ ਹਸਪਤਾਲਾਂ ਵਿਚ ਵੈਟਨਰੀ ਇੰਸਪੈਕਟਰਾਂ ਨੂੰ ਤਾਇਨਾਤ ਕਰਨਾ ਆਦਿ ਉਨ੍ਹਾਂ ਦੀਆਂ ਮੁੱਖ ਮੰਗਾਂ ਹਨ।
ਇਸ ਦੌਰਾਨ ਮੰਤਰੀ ਬਾਜਵਾ ਵੱਲੋਂ ਮੌਕੇ 'ਤੇ ਹੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਮੰਗਾ 'ਤੇ ਤੇਜ਼ੀ ਨਾਲ ਕੰਮ ਕਰਕੇ ਇਨ੍ਹਾਂ ਨੂੰ ਜਲਦੀ ਲਾਗੂ ਕਰਵਾਇਆ ਜਾਵੇ। ਵਫ਼ਦ ਵਿਚ ਸੂਬਾ ਵਿਤ ਸਕੱਤਰ ਰਾਜੀਵ ਮਲਹੋਤਰਾ ਅਤੇ ਜੱਥੇਬੰਦੀ ਦੇ ਮੁੱਖ ਸਲਾਹਕਾਰ ਗੁਰਦੀਪ ਸਿੰਘ ਬਾਸੀ ਹਾਜ਼ਰ ਸਨ।
ਨਵੀਂ ਪਾਰਟੀ ਬਣਾਉਣ ਤੋਂ ਇਕ ਦਿਨ ਬਾਅਦ ਢੀਂਡਸਾ ਤੇ ਬਾਜਵਾ ਵਿਚਾਲੇ ਮੁਲਾਕਾਤ
NEXT STORY