ਜਲੰਧਰ (ਵਿਸ਼ੇਸ਼) - ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਵੱਲ ਰੁੱਖ ਕੀਤਾ ਅਤੇ ਭਾਜਪਾ ਨਾਲ ਮਿਲ ਕੇ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ। ਇਨ੍ਹਾਂ ਚੋਣਾਂ ’ਚ ਕੈਪਟਨ ਅਮਰਿੰਦਰ ਸਿੰਘ ਦੀ ਹਾਲਤ ਬਹੁਤ ਖ਼ਰਾਬ ਰਹੀ। ਹੁਣ ਜਦੋਂ ਦੇਸ਼ ਦੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੇ ਨਾਂ ਲਈ ਚੋਣ ਪ੍ਰਕਿਰਿਆ ਚੱਲ ਰਹੀ ਹੈ ਤਾਂ ਇਕ ਵਾਰ ਫਿਰ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਦੀ ਚਰਚਾ ਹੋ ਰਹੀ ਸੀ। ਚਰਚਾ ਚੱਲ ਰਹੀ ਸੀ ਕਿ ਭਾਜਪਾ ਕੈਪਟਨ ਨੂੰ ਕਿਸੇ ਬਿਹਤਰ ਅਹੁਦੇ ’ਤੇ ਬਿਠਾ ਸਕਦੀ ਹੈ।
ਪੜ੍ਹੋ ਇਹ ਵੀ ਖ਼ਬਰ: ਕੈਨੇਡਾ ਵਿਖੇ ਸੜਕ ਹਾਦਸੇ ’ਚ ਮਾਰੇ ਗਏ ਨੌਜਵਾਨ ਦੀ ਘਰ ਪੁੱਜੀ ਲਾਸ਼, ਧਾਹਾਂ ਮਾਰ ਰੋਇਆ ਪਰਿਵਾਰ (ਤਸਵੀਰਾਂ)
ਖ਼ਬਰ ਆ ਰਹੀ ਸੀ ਕਿ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਐੱਨ. ਡੀ. ਏ. ਵੱਲੋਂ ਕੈਪਟਨ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ। ਬੀਤੀ ਸ਼ਾਮ ਤੱਕ ਇਹੀ ਚਰਚਾ ਰਹੀ ਅਤੇ ਕੈਪਟਨ ਦੇ ਬਚੇ ਹੋਏ ਕਰੀਬੀ ਇੱਕਾ-ਦੁੱਕਾ ਲੋਕ ਇਸ ਖ਼ਬਰ ਤੋਂ ਕਾਫੀ ਖੁਸ਼ ਸਨ। ਇਸ ਤੋਂ ਬਾਅਦ ਦੇਰ ਸ਼ਾਮ ਐੱਨ.ਡੀ.ਏ. ਵੱਲੋਂ ਜਗਦੀਪ ਧਨਖੜ ਨੂੰ ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾ ਦਿੱਤਾ ਗਿਆ, ਜਿਸ ਤੋਂ ਬਾਅਦ ਕੈਪਟਨ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਚਿਹਰਿਆਂ ’ਤੇ ਖੁਸ਼ੀ ਦੀ ਲਹਿਰ ਇਕ ਵਾਰ ਫਿਰ ਤੋਂ ‘ਧਰੀ-ਧਰਾਈ’ ਰਹਿ ਗਈ। ਇਸ ਵਾਰ ਫਿਰ ਕੈਪਟਨ ਨੂੰ ਝਟਕਾ ਲੱਗਾ ਹੈ, ਜੋ ਉਪ ਰਾਸ਼ਟਰਪਤੀ ਦੇ ਅਹੁਦੇ ਦਾ ਸੁਫ਼ਨਾ ਦੇਖ ਰਹੇ ਸਨ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਭਾਰੀ ਮੀਂਹ ਦੇ ਚੱਲਦਿਆਂ ਡਿੱਗੀ ਕੰਧ, ਕਈ ਕਾਰਾਂ ਹੋਈਆਂ ਚਕਨਾਚੂਰ (ਤਸਵੀਰਾਂ)
ਸੋਸ਼ਲ ਮੀਡੀਆ ’ਤੇ ਕੈਪਟਨ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਲੋਕ ਤਾਂ ਇਥੋਂ ਤੱਕ ਕਹਿ ਰਹੇ ਹਨ ਕਿ ‘ਨਹਾਤੀ ਧੋਤੀ ਰਹਿ ਗਈ ਤੇ...’। ਜ਼ਿਕਰਯੋਗ ਹੈ ਕਿ ਕੈਪਟਨ ਸਿਹਤ ਦੇ ਮਾਮਲੇ ’ਚ ਪਿਛਲੇ ਕੁਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ, ਜਿਸ ਕਾਰਨ ਉਹ ਸਿਆਸੀ ਹਲਕਿਆਂ ਤੋਂ ਗਾਇਬ ਸਨ। ਹਾਲ ਹੀ ’ਚ ਉਨ੍ਹਾਂ ਦਾ ਇੰਗਲੈਂਡ ’ਚ ਇਲਾਜ ਹੋਇਆ ਹੈ, ਜਿਸ ਤੋਂ ਬਾਅਦ ਉਨ੍ਹਾਂ ਦੇ ਮੁੜ ਤੋਂ ਰਾਜਨੀਤੀ ’ਚ ਨਵੀਂ ਪਾਰੀ ਸ਼ੁਰੂ ਕਰਨ ਦੀ ਚਰਚਾ ਸੀ। ਉਪ ਰਾਸ਼ਟਰਪਤੀ ਦਾ ਅਹੁਦਾ ਵੀ ਇਸੇ ਪਾਰੀ ਦਾ ਹਿੱਸਾ ਦੱਸਿਆ ਜਾ ਰਿਹਾ ਸੀ ਪਰ ਉਹ ਗੱਲ ਸਿਰੇ ਨਹੀਂ ਚੜ੍ਹੀ। ਵੱਡਾ ਸਵਾਲ ਇਹ ਹੈ ਕਿ ਹੁਣ ਕੈਪਟਨ ਕੀ ਕਰਨਗੇ ਅਤੇ ਉਨ੍ਹਾਂ ਦੀ ਅਗਲੀ ਸਿਆਸੀ ਪਾਰੀ ਕੀ ਹੋਵੇਗੀ?
ਪੜ੍ਹੋ ਇਹ ਵੀ ਖ਼ਬਰ: ਮੰਦਬੁੱਧੀ ਭਰਾ ਦਾ ਸਿਰ ’ਚ ਬਾਲਾ ਮਾਰ ਕੇ ਕਤਲ, ਖੁਰਦ-ਬੁਰਦ ਕਰਨ ਲਈ ਨਹਿਰ ’ਚ ਸੁੱਟੀ ਲਾਸ਼
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ
ਅਬੋਹਰ : ਮੀਂਹ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਹੋਈ ਫਾਇਰਿੰਗ, ਗੁਆਂਢੀ ਦੇ ਪੈਰ 'ਚ ਵੱਜੀ ਗੋਲੀ
NEXT STORY