ਅੰਮ੍ਰਿਤਸਰ (ਗੁਰਿੰਦਰ ਸਾਗਰ, ਸਰਬਜੀਤ) : ਦੇਸ਼ ਦੇ 14ਵੇਂ ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਆਪਣੇ ਪਰਿਵਾਰ ਨਾਵਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਸ੍ਰੀ ਹਰਿਮੰਦਰ ਵਿਖੇ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਨੇ ਗੁਰੂ ਰਾਮਦਾਸ ਲੰਗਰ ਹਾਲ ਵਿੱਚ ਪੰਗਤ ਨਾਲ ਬੈਠ ਕੇ ਲੰਗਰ ਛਕਿਆ ਅਤੇ ਝੂਠੇ ਭਾਂਡੇ ਸਾਫ਼ ਕਰਨ ਦੀ ਸੇਵਾ ਕੀਤੀ।

ਮਿਲੀ ਜਾਣਕਾਰੀ ਅਨੁਸਾਰ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਮੰਗ ਪੱਤਰ ਦਿੱਤਾ।

ਦੱਸ ਦੇਈਏ ਕਿ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਉਪ ਰਾਸ਼ਟਰਪਤੀ ਜਲ੍ਹਿਆਂਵਾਲਾ ਬਾਗ ਵਿੱਚ ਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਗੇ ਅਤੇ ਫਿਰ ਦੁਰਗਿਆਣਾ ਮੰਦਰ ਵਿੱਚ ਨਤਮਸਤਕ ਹੋਣਗੇ। ਇਸ ਤੋਂ ਬਾਅਦ ਉਹ ਸ੍ਰੀ ਰਾਮਤੀਰਥ ਵਾਲਮੀਕਿ ਤੀਰਥ ਵੀ ਜਾਣਗੇ।

ਦੱਸ ਦੇਈਏ ਕਿ ਉਪ ਰਾਸ਼ਟਰਪਤੀ ਬਣਨ ਤੋਂ ਬਾਅਦ ਜਗਦੀਪ ਧਨਖੜ ਦਾ ਪਹਿਲਾ ਦੌਰਾ ਅੰਮ੍ਰਿਤਸਰ ਦਾ ਸੀ। ਉਨ੍ਹਾਂ ਦੇ ਪੰਜਾਬ ਆਉਣ ’ਤੇ ਪੁਲਸ ਪ੍ਰਸ਼ਾਸਨ ਵਲੋਂ ਸੁਰੱਖਿਆਂ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਸ਼ ਧਨਖੜ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਜਲਿਆਂਵਾਲਾ ਬਾਗ ਪੁੱਜੇ, ਜਿੱਥੇ ਉਨ੍ਹਾਂ ਨੇ ਅਤੇ ਉਨ੍ਹਾਂ ਦੇ ਪਰਿਵਾਰ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।





ਧੀ ਨੇ ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ, ਸੱਚ ਕਰ ਵਿਖਾਇਆ ਉਹ ਸੁਫ਼ਨਾ ਜਿਸ ਬਾਰੇ ਸੋਚਿਆ ਨਾ ਸੀ
NEXT STORY