ਚੰਡੀਗੜ੍ਹ (ਰਸ਼ਮੀ) : ਪੰਜਾਬ ਯੂਨੀਵਰਸਿਟੀ ਦੇ ਕੁਲਪਤੀ ਤੇ ਉਪ ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਣਨ 4 ਸਤੰਬਰ ਨੂੰ ਪਹਿਲੀ ਵਾਰ ਪੀ. ਯੂ. ਕੈਂਪਸ ਪਹੁੰਚਣਗੇ। ਉਨ੍ਹਾਂ ਦੇ ਦੌਰੇ ਨੂੰ ਲੈ ਕੇ ਯੂਨੀਵਰਸਿਟੀ ’ਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਦੇ ਕੈਂਪਸ ਪਹੁੰਚਣ ਦੌਰਾਨ ਕਈ ਸਾਬਕਾ ਸੈਨੇਟਰਾਂ ਅਤੇ ਸਿੱਖਿਆ ਸ਼ਾਸਤਰੀਆਂ ਨਾਲ ਮੁਲਾਕਾਤ ਦੀਆਂ ਚਰਚਾਵਾਂ ਵੀ ਚੱਲ ਰਹੀਆਂ ਹਨ। ਉਨ੍ਹਾਂ ਦੇ ਅਚਾਨਕ ਕੈਂਪਸ ਦੌਰੇ ਨੂੰ ਪੰਜਾਬ ਯੂਨੀਵਰਸਿਟੀ ’ਚ ਨਵੇਂ ਉਪ ਕੁਲਪਤੀ ਦੀ ਨਿਯੁਕਤੀ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ। ਚਰਚਾ ਹੈ ਕਿ ਉਹ ਨਵੇਂ ਵੀ.ਸੀ. ਦੀ ਨਿਯੁਕਤੀ ਤੋਂ ਪਹਿਲਾਂ ਸਾਬਕਾ ਸੈਨੇਟਰਾਂ ਜਾਂ ਕੁਝ ਸਿੱਖਿਆ ਸ਼ਾਸਤਰੀਆਂ ਨਾਲ ਮੁਲਾਕਾਤ ਕਰ ਸਕਦੇ ਹਨ। ਇਹ ਵੀ ਚਰਚਾ ਹੈ ਕਿ ਉਪ ਰਾਸ਼ਟਰਪਤੀ ਦੇ ਕੈਂਪਸ ਪਹੁੰਚਣ ਤੋਂ ਪਹਿਲਾਂ ਹੀ ਨਵੇਂ ਵੀ.ਸੀ. ਦੀ ਨਿਯੁਕਤੀ ਹੋ ਸਕਦੀ ਹੈ। ਨਵੇਂ ਵੀ.ਸੀ. ਦੇ ਅਹੁਦੇ ਲਈ ਉਮੀਦਵਾਰਾਂ ਦੇ ਇੰਟਰਵਿਊ ਪਹਿਲਾਂ ਹੀ ਲਏ ਜਾ ਚੁੱਕੇ ਹਨ ਅਤੇ ਸ਼ਾਰਟਲਿਸਟਿੰਗ ਦੀ ਪ੍ਰਕਿਰਿਆ ਵੀ ਪੂਰੀ ਹੋਣ ਦੀ ਗੱਲ ਕਹੀ ਜਾ ਰਹੀ ਹੈ। ਫ਼ਿਲਹਾਲ ਪ੍ਰੋ. ਮੀਨਾਕਸ਼ੀ ਗੋਇਲ ਨੂੰ ਕਾਰਜਕਾਰੀ ਉਪ ਕੁਲਪਤੀ ਦਾ ਚਾਰਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਘਰ ਦੇ ਬਾਹਰ ਖੜ੍ਹੀ ਨਵੀਂ SCORPIO-N ਚੋਰੀ! ਹੂਟਰ ਤੇ ਸਿਕਿਓਰਿਟੀ ਅਲਾਰਮ ਵੱਜਣ ਦੇ ਬਾਵਜੂਦ ਕਰ ਗਏ ਕਾਂਡ
ਉਪ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਪੰਜਾਬ ਯੂਨੀਵਰਸਿਟੀ ਨਾਨ-ਟੀਚਿੰਗ ਸਟਾਫ ਵੱਲੋਂ ਵੀ ਪੱਤਰ ਲਿਖ ਕੇ ਸਮਾਂ ਮੰਗਿਆ ਗਿਆ ਹੈ। ਮੁਲਾਜ਼ਮ ਉਨ੍ਹਾਂ ਸਾਹਮਣੇ ਨਾਨ-ਟੀਚਿੰਗ ਸਟਾਫ ਨਾਲ ਹੋ ਰਹੇ ਕਥਿਤ ਭੇਦਭਾਵ ਦਾ ਮੁੱਦਾ ਉਠਾਉਣਾ ਚਾਹੁੰਦੇ ਹਨ। ਇਸ ਤੋਂ ਇਲਾਵਾ ਸਰਵਿਸ ਕੁਆਰਟਰ 70 ਸਾਲ ਦੀ ਉਮਰ ਤੱਕ ਉਪਲਬਧ ਕਰਵਾਉਣ ਦੀ ਮੰਗ ਵੀ ਉਨ੍ਹਾਂ ਸਾਹਮਣੇ ਰੱਖਣ ਦੀ ਤਿਆਰੀ ਹੈ। ਉਪ ਰਾਸ਼ਟਰਪਤੀ ਦੇ ਪਹਿਲੀ ਵਾਰ ਪੰਜਾਬ ਯੂਨੀਵਰਸਿਟੀ ਕੈਂਪਸ ਪਹੁੰਚਣ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕੈਂਪਸ ਸਥਿਤ ਮਲਟੀਪਰਪਜ਼ ਹਾਲ ’ਚ ਉਨ੍ਹਾਂ ਦੇ ਪ੍ਰੋਗਰਾਮ ਦੀ ਤਿਆਰੀ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਚੋਲਾਂਗ ਟੋਲ ਪਲਾਜ਼ਾ ’ਤੇ ਚਲਦੀ ਬੱਸ 'ਚੋਂ ਡਿੱਗਣ ਕਾਰਨ ਵਿਅਕਤੀ ਦੀ ਮੌਤ
NEXT STORY